spot_img
spot_img
spot_img

ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਢਾਂਚਾਗਤ ਪੀ.ਪੀ.ਪੀ. ਮਾਡਲ ਰਾਹੀਂ ਕੀਤਾ ਜਾਵੇਗਾ ਅਪਗ੍ਰੇਡ: ਲਾਲਜੀਤ ਸਿੰਘ ਭੁੱਲਰ

Date:

spot_img

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਪ੍ਰਮੁੱਖ ਬੱਸ ਟਰਮੀਨਲਾਂ ਦੇ ਆਧੁਨਿਕੀਕਰਨ ਲਈ ਇੱਕ ਵਿਆਪਕ ਯੋਜਨਾ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜੋ ਕਿ ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਅਤੇ ਯਾਤਰੀਆਂ ਲਈ ਬਿਹਤਰ ਸਹੂਲਤਾਂ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਯੋਜਨਾ ਤਹਿਤ ਲੁਧਿਆਣਾ, ਜਲੰਧਰ, ਸੰਗਰੂਰ, ਪਟਿਆਲਾ ਅਤੇ ਬਠਿੰਡਾ ਵਿੱਚ ਬੱਸ ਟਰਮੀਨਲਾਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਭਾਈਵਾਲੀ ਰਾਹੀਂ ਅਪਗ੍ਰੇਡ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸਦਾ ਉਦੇਸ਼ ਕੁਸ਼ਲਤਾ, ਸੁਰੱਖਿਆ, ਪਹੁੰਚਯੋਗਤਾ ਅਤੇ ਬਿਹਤਰ ਸੇਵਾ ਪ੍ਰਦਾਨ ਕਰਨਾ ਹੈ।

ਇਹ ਵੀ ਪੜ੍ਹੋ Punjab ਦੀ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ‘ਚ ਹੋਵੇਗੀ ਤਬਦੀਲੀ; Amit Shah ਨੇ CM Mann ਨੂੰ ਦਿੱਤਾ ਭਰੋਸਾ

ਮੰਤਰੀ ਨੇ ਅੱਗੇ ਦੱਸਿਆ ਕਿ ਇਹ ਟਰਮੀਨਲ ਅੰਤਰ-ਰਾਜੀ ਸੰਪਰਕ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਹਰਿਆਣਾ, ਦਿੱਲੀ ਅਤੇ ਰਾਜਸਥਾਨ ਸਮੇਤ ਗੁਆਂਢੀ ਸੂਬਿਆਂ ਵਿੱਚ ਆਉਣ-ਜਾਣ ਦੀ ਸਹੂਲਤ ਦਿੰਦੇ ਹਨ।ਇਸ ਤੋਂ ਇਲਾਵਾ, ਲੁਧਿਆਣਾ ਅਤੇ ਜਲੰਧਰ ਬੱਸ ਟਰਮੀਨਲ ‘ਤੇ ਰੋਜ਼ਾਨਾ 75,000 ਤੋਂ ਇੱਕ ਲੱਖ ਯਾਤਰੀਆਂ ਦੀ ਆਮਦ ਹੁੰਦੀ ਹੈ, ਜਦੋਂ ਕਿ ਪਟਿਆਲਾ ਅਤੇ ਬਠਿੰਡਾ ਵਿੱਚ ਰੋਜ਼ਾਨਾ ਲਗਭਗ 50,000 ਯਾਤਰੀ ਆਉਂਦੇ ਹਨ, ਜੋ ਪੰਜਾਬ ਦੇ ਗਤੀਸ਼ੀਲਤਾ ਵਾਲੇ ਈਕੋਸਿਸਟ ਵਿੱਚ ਇਹਨਾਂ ਸਹੂਲਤਾਂ ਦੀ ਮਹੱਤਤਾ ਨੂੰ ਉਜਾਗਰ ਕਰਦੇ ਹਨ। ਪੀਪੀਪੀ ਮਾਡਲ ਰਾਹੀਂ, ਇਹਨਾਂ ਪੰਜ ਟਰਮੀਨਲਾਂ ਨੂੰ ਲੋਕਾਂ ਦੇ ਰੋਜ਼ਾਨਾ ਸਫ਼ਰ ਨੂੰ ਪ੍ਰਭਾਵਿਤ ਕੀਤੇ ਬਿਨਾਂ ਸੁਰੱਖਿਅਤ ਥਾਵਾਂ, ਬਿਹਤਰ ਅਤੇ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ।

ਇਹ ਵੀ ਪੜ੍ਹੋ Rana Balachauria ਦਾ ਕਾ+ਤਲ ‘ਕਰਨ ਡਿਫ਼ਾਲਟਰ’ ਪੁਲਿਸ ਮੁਕਾਬਲੇ ‘ਚ ਢੇਰ!

ਇਹ ਵਿਕਾਸ ਪੰਜਾਬ ਦੇ ਹਰ ਖੇਤਰ ਵਿੱਚ ਅਹਿਮ ਭੂਮਿਕਾ ਨਿਭਾਏਗਾ ਅਤੇ ਕਾਮਿਆਂ, ਵਿਦਿਆਰਥੀਆਂ ਤੇ ਹਰ ਵਰਗ ਦੇ ਸਫ਼ਰ ਨੂੰ ਹੋਰ ਸੁਖਾਲਾ ਬਣਾਏਗਾ।ਇਸ ਪ੍ਰੋਜੈਕਟ ਵਿੱਚ ਸਾਰੇ ਵਰਗਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਬਜ਼ੁਰਗ ਨਾਗਰਿਕਾਂ ਅਤੇ ਅਪਾਹਜ ਵਿਅਕਤੀਆਂ ਲਈ ਨਿਰਵਿਘਨ ਪਹੁੰਚ ਅਤੇ ਆਵਾਜਾਈ ਦੀ ਸੌਖ ਲਈ ਪ੍ਰਬੰਧ ਸ਼ਾਮਲ ਕੀਤੇ ਜਾਣਗੇ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਜਨਤਕ ਆਵਾਜਾਈ ਬੁਨਿਆਦੀ ਢਾਂਚਾ ਸਮਾਜ ਦੇ ਸਾਰੇ ਵਰਗਾਂ ਲਈ ਪਹੁੰਚਯੋਗ ਅਤੇ ਸਨਮਾਨਜਨਕ ਹੋਵੇ।

ਇਹ ਵੀ ਪੜ੍ਹੋ Bathinda ‘ਚ ਭਿਆਨਕ ਸੜਕ ਹਾਦਸਾ; ਮਹਿਲਾ ਪੁਲਿਸ ਮੁਲਾਜਮ ਸਮੇਤ 5 ਦੀ ਮੌ+ਤ

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ, “ਆਵਾਜਾਈ ਸਬੰਧੀ ਸਹੂਲਤਾਂ ਤੋਂ ਇਲਾਵਾ, ਆਧੁਨਿਕ ਬੱਸ ਟਰਮੀਨਲਾਂ ਨੂੰ ਏਕੀਕ੍ਰਿਤ ਸ਼ਹਿਰੀ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ। ਲਾਗੂ ਨਿਯਮਾਂ ਅਤੇ ਯੋਜਨਾਬੰਦੀ ਸਬੰਧੀ ਨਿਯਮਾਂ ਅਧੀਨ, ਟਰਮੀਨਲ ਕੰਪਲੈਕਸ ਵਿੱਚ ਵਪਾਰਕ ਅਤੇ ਹੋਰ ਜਨਤਕ ਸਹੂਲਤਾਂ ਜਿਵੇਂ ਕਿ ਪ੍ਰਚੂਨ ਦੀਆਂ ਦੁਕਾਨਾਂ, ਦਫਤਰਾਂ, ਕੰਮਕਾਜੀ ਸਥਾਨਾਂ ਅਤੇ ਲੌਜਿਸਟਿਕਸ ਸਹਾਇਤਾ ਸਬੰਧੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਏਕੀਕ੍ਰਿਤ ਪਹੁੰਚ ਸੰਭਾਵੀ ਤੌਰ ‘ਤੇ ਯਾਤਰੀਆਂ ਦੀ ਸਹੂਲਤ ਵਿੱਚ ਵਾਧਾ ਕਰੇਗੀ, ਆਰਥਿਕ ਗਤੀਵਿਧੀ ਨੂੰ ਹੁਲਾਰਾ ਦੇਵੇਗੀ ਅਤੇ ਟਰਮੀਨਲਾਂ ਦੀ ਲੰਬੇ ਸਮੇਂ ਦੀ ਵਿੱਤੀ ਸਥਿਰਤਾ ਵਿੱਚ ਯੋਗਦਾਨ ਪਾਵੇਗੀ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related