spot_img

ਬੱਸ ਅੱਡੇ ’ਚ ਖੜੀਆਂ ਬੱਸਾਂ ਨੂੰ ਲੱਗੀ ਅੱ.ਗ, ਕਈ ਗੱਡੀਆਂ ਨੁਕਸਾਨੀਆਂ

Date:

spot_img

ਪਟਿਆਲਾ, 21 ਜੁਲਾਈ: ਸਥਾਨਕ ਸ਼ਹਿਰ ਦੇ ਨਵੇਂ ਬੱਸ ਅੱਡੇ ’ਤੇ ਬੀਤੀ ਅੱਧੀ ਰਾਤ ਅਚਾਨਕ ਇੱਕ ਮਿੰਨੀ ਬੱਸ ਨੂੰ ਅੱਗ ਲੱਗਣ ਕਾਰਨ ਸੜ ਕੇ ਬੁਰੀ ਤਰ੍ਹਾਂ ਸਵਾਹ ਹੋਣ ਦੀ ਸੂਚਨਾ ਹੈ। ਇਸ ਘਟਨਾ ਵਿਚ ਇਸ ਮਿੰਨੀ ਬੱਸ ਦੇ ਆਸਪਾਸ ਖੜੀਆਂ ਕੁੱਝ ਹੋਰ ਬੱਸਾਂ ਵੀ ਅੱਗ ਦੀ ਚਪੇਟ ਵਿਚ ਆਉਣ ਕਾਰਨ ਨੁਕਸਾਨੀਆਂ ਗਈਆਂ। ਪ੍ਰੰਤੂ ਮੌਕੇ ’ਤੇ ਰਾਤ ਨੂੰ ਬੱਸ ਅੱਡੇ ਵਿਚ ਮੌਜੂਦ ਡਰਾਈਵਰਾਂ ਤੇ ਕੰਡਕਢਰਾਂ ਵੱਲੋਂ ਹਿੰਮਤ ਕਰਦਿਆਂ ਇੰਨ੍ਹਾਂ ਬੱਸਾਂ ਦੇ ਸੀਸੇ ਭੰਨ ਕੇ ਦੂੁਰ ਕੀਤਾ ਗਿਆ।

ਐਮ.ਪੀ ਸਰਬਜੀਤ ਸਿੰਘ ਖ਼ਾਲਸਾ ਵੱਲੋਂ ਨਵੀਂ ਸਿਆਸੀ ਪਾਰਟੀ ਬਣਾਉਣ ਦਾ ਐਲਾਨ!

ਸੂਚਨਾ ਮਿਲਣ ’ਤੇ ਫ਼ਾਈਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ ’ਤੇ ਪੁੱਜੀਆਂ ਅਤੇ ਕਾਫ਼ੀ ਮੁਸ਼ੱਕਤ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਹਾਲੇ ਤੱਕ ਇਸ ਗੱਲ ਦੀ ਪੁਖ਼ਤਾ ਜਾਣਕਾਰੀ ਨਹੀਂ ਮਿਲ ਸਕੀ ਕਿ ਮਿੰਨੀ ਬੱਸ ਨੂੰ ਅੱਗ ਕਿਸ ਤਰ੍ਹਾਂ ਲੱਗੀ। ਘਟਨਾ ਦਾ ਪਤਾ ਲੱਗਣ ‘ਤੇ ਪੀਆਰਟੀਸੀ ਅਤੇ ਪੁਲਿਸ ਦੇ ਅਧਿਕਾਰੀ ਵੀ ਪੁੱਜੇ। ਇਸ ਸਬੰਧ ਵਿਚ ਸੋਸਲ ਮੀਡੀਆ ’ਤੇ ਵੀ ਬੱਸਾਂ ਨੂੰ ਅੱਗ ਲੱਗਣ ਦੀਆਂ ਵੀਡੀਓ ਵਾਈਰਲ ਹੋ ਰਹੀਆਂ ਹਨ। ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

spot_img

Share post:

Popular

More like this
Related

ਲੋਕ ਨਿਰਮਾਣ ਵਿਭਾਗ ਦੇ 17 SDOs ਨੂੰ ਮਿਲੀ ਤਰੱਕੀ, ਬਣੇ Xen, ਦੇਖੋ ਲਿਸਟ

Chandigarh News: ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਵਿਚ...

Raja Warring ਨੇ Ravneet Bittu ਨੂੰ ਦਿੱਤੀ ਨੇਕ ‘ਸਲਾਹ’!

Chandigarh News: ਲੁਧਿਆਣਾ ਤੋਂ ਇੱਕ ਦੂਜੇ ਦੇ ਵਿਰੁਧ ਲੋਕ...

Fazilka ‘ਚ DSP ਦਫ਼ਤਰ ਦੇ ਬਾਹਰ ਹੋਈ ਫ਼ਾਈਰਿੰਗ; 2 ਕਾਬੂ, ਇੱਕ ਪਿਸਤੌਲ ਬਰਾਮਦ

Fazilka News: Fazilka ਜ਼ਿਲ੍ਹੇ ਦੇ ਜਲਾਲਾਬਾਦ 'ਚ ਸਥਿਤ ਡੀਐਸਪੀ...