Monday, February 2, 2026

ਜ਼ਿਮਨੀ ਚੋਣਾਂ: ਪੰਜਾਬ ਸਰਕਾਰ ਵੱਲੋਂ 20 ਨਵੰਬਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ

Date:

spot_img

ਚੰਡੀਗੜ੍ਹ, 14 ਨਵੰਬਰ:ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਸਮੇਤ ਚਾਰ ਜ਼ਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 20 ਨਵੰਬਰ, 2024 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਦਾ ਐਲਾਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਕੀਤਾ ਗਿਆ ਹੈ।

ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕ

ਦੱਸਣਯੋਗ ਹੈ ਕਿ ਸੂਬੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋਣਗੀਆਂ ਜਿਨ੍ਹਾਂ ਵਿੱਚ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ.), 84-ਗਿੱਦੜਬਾਹਾ ਅਤੇ 103-ਬਰਨਾਲਾ ਸ਼ਾਮਲ ਹਨ।ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਸਰਕਾਰੀ ਕਰਮਚਾਰੀ, ਜੋ ਇਨ੍ਹਾਂ ਚਾਰ ਵਿਧਾਨ ਸਭਾ ਹਲਕਿਆਂ ਦਾ ਵੋਟਰ ਹੈ ਅਤੇ ਪੰਜਾਬ ਸਰਕਾਰ ਦੇ ਦਫ਼ਤਰਾਂ, ਬੋਰਡਾਂ ਜਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ,

100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

ਸਬੰਧਤ ਅਥਾਰਟੀ ਕੋਲ ਆਪਣਾ ਵੋਟਰ ਕਾਰਡ ਪੇਸ਼ ਕਰਕੇ 20 ਨਵੰਬਰ, 2024 ਨੂੰ ਆਪਣੇ ਜ਼ਮਹੂਰੀ ਹੱਕ ਦੀ ਵਰਤੋਂ ਲਈ ਵਿਸ਼ੇਸ਼ ਛੁੱਟੀ ਲਈ ਬਿਨੈ ਕਰ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੀਆਂ ਨਿਰਧਾਰਤ ਛੁੱਟੀਆਂ ਵਿੱਚੋਂ ਨਹੀਂ ਕੱਟੀ ਜਾਵੇਗੀ।ਇਸ ਦੇ ਨਾਲ ਹੀ ਰਿਪ੍ਰੀਸੈਂਟੇਸ਼ਨ ਆਫ਼ ਪਿਊਪਲ ਐਕਟ, 1951 (ਕਿਸੇ ਵੀ ਵਪਾਰ, ਟਰੇਡ, ਉਦਯੋਗਿਕ ਉੱਦਮ ਜਾਂ ਕਿਸੇ ਹੋਰ ਸੰਸਥਾ ਵਿੱਚ ਕੰਮ ਕਰਦੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਦੀ ਧਾਰਾ 135-ਬੀ ਦੀ ਉਪ ਧਾਰਾ 1 ਦੇ ਉਪਬੰਧ ਮੁਤਾਬਿਕ 20 ਨਵੰਬਰ, 2024 ਨੂੰ ਇਹਨਾਂ ਚਾਰ ਹਲਕਿਆਂ ਵਿੱਚ ਅਦਾਇਗੀ ਛੁੱਟੀ ਵੀ ਦਿੱਤੀ ਜਾਵੇਗੀ।

 

LEAVE A REPLY

Please enter your comment!
Please enter your name here

Share post:

spot_img

Popular

More like this
Related

ਥਾਣਾ ਢਕੌਲੀ ਖੇਤਰ ਵਿੱਚ ਗੋਲੀਆਂ ਚਲਾਉਣ ਵਾਲਾ ਦੋਸ਼ੀ ਗ੍ਰਿਫ਼ਤਾਰ

SAS Nagar News:ਸ਼੍ਰੀ ਹਰਮਨਦੀਪ ਸਿੰਘ ਹਾਂਸ ਐਸ.ਐਸ.ਪੀ. ਜ਼ਿਲ੍ਹਾ ਐੱਸ.ਏ.ਐੱਸ...

Bathinda ਦੇ DTO ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Bathinda News: ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਅੱਜ ਕੀਤੀ ਗਈ...

Big News; ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਦੇ ਹੱਕ ‘ਚ ਖੁੱਲ ਕੇ ਆਏ ਡੇਰਾ ਬਿਆਸ ਦੇ ਮੁਖੀ

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ...