ਪੰਜਾਬ ਦੇ ਬਜ਼ੁਰਗਾਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਭਗਵੰਤ ਮਾਨ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਆਧੁਨਿਕ ਯੁੱਗ ਦੇ ਸਰਵਣ ਪੁੱਤਰ ਹਨ:ਅਰਵਿੰਦ ਕੇਜਰੀਵਾਲ

Date:

spot_img

👉ਪੰਜਾਬ ਦੇ ਬਜ਼ੁਰਗ ਆਪਣੇ ਪੁੱਤਰ ਭਗਵੰਤ ਮਾਨ ਨੂੰ ਆਸ਼ੀਰਵਾਦ ਦਿੰਦੇ ਰਹਿਣ, ਉਹ ਉਮਰ ਭਰ ਤੁਹਾਡੀ ਸੇਵਾ ਕਰੇਗਾ: ਅਰਵਿੰਦ ਕੇਜਰੀਵਾਲ
👉ਪੰਜਾਬ ਵਿੱਚ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ, ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ ਹੈ: ਅਰਵਿੰਦ ਕੇਜਰੀਵਾਲ
👉ਪੰਜਾਬ ਫਿਰਕੂ ਸਦਭਾਵਨਾ ਅਤੇ ਆਜ਼ਾਦੀ ਦੀ ਧਰਤੀ ਹੈ, ਵੰਡਪਾਊ ਤਾਕਤਾਂ ਇੱਥੇ ਕਦੇ ਸਫ਼ਲ ਨਹੀਂ ਹੋ ਸਕਦੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉19 ਟੋਲ ਪਲਾਜ਼ੇ ਬੰਦ, ਆਮ ਲੋਕਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉69,000 ਤੋਂ ਵੱਧ ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ, 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਪੰਜਾਬ ਦੀਆਂ 97% ਔਰਤਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਲਾਭ ਲੈ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਗਵਾੜਾ, ਕਪੂਰਥਲਾ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ

Phagwara News: ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ ਰੰਗ ਵਿੱਚ ਰੰਗੀ ਗਈ ਜਦੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਪੂਰਥਲਾ ਜ਼ਿਲ੍ਹੇ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਰਧਾਲੂਆਂ ਨਾਲ ਸ਼ਾਮਲ ਹੋਏ। ਹਜ਼ਾਰਾਂ ਸ਼ਰਧਾਲੂਆਂ ਦੇ ਇਕੱਠ ਵਿੱਚ “ਹਰ ਹਰ ਮਹਾਦੇਵ” ਅਤੇ “ਬਮ ਬਮ ਭੋਲੇ” ਦੇ ਜੈਕਾਰੇ ਗੂੰਜ ਉੱਠੇ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਬਜ਼ੁਰਗ ਮਾਪਿਆਂ ਨੂੰ ਤੀਰਥ ਯਾਤਰਾ ‘ਤੇ ਲਿਜਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਆਪ ਨੂੰ ਆਧੁਨਿਕ ਯੁੱਗ ਦਾ ਸਰਵਣ ਪੁੱਤਰ ਸਾਬਤ ਕੀਤਾ ਹੈ, ਜੋ ਸੂਬੇ ਦੇ ਹਰ ਬਜ਼ੁਰਗ ਦੀ ਆਪਣੇ ਮਾਤਾ-ਪਿਤਾ ਵਾਂਗ ਸੇਵਾ ਕਰ ਰਹੇ ਹਨ।’ਆਪ’ ਸੁਪਰੀਮੋ ਨੇ ਪੰਜਾਬ ਦੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪੁੱਤਰ ਭਗਵੰਤ ਸਿੰਘ ਮਾਨ ‘ਤੇ ਆਸ਼ੀਰਵਾਦ ਬਣਾਈ ਰੱਖਣ ਅਤੇ ਮੁੱਖ ਮੰਤਰੀ ਉਮਰ ਭਰ ਉਨ੍ਹਾਂ ਦੀ ਸੇਵਾ ਕਰਦੇ ਰਹਿਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਵਿੱਚ ਅੱਜ ਤੱਕ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ, ਜਿੰਨਾ ਭਗਵੰਤ ਮਾਨ ਸਰਕਾਰ ਕਰ ਰਹੀ ਹੈ।

ਇਹ ਵੀ ਪੜ੍ਹੋ 👉Harbhajan Singh ETO ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ,ਮਾਨਸੂਨ ਸੀਜ਼ਨ ਵਿੱਚ ਸੜਕੀ ਆਵਾਜਾਈ ਨਿਰਵਿਘਨ ਚਲਾਈ ਰੱਖਣ ਦੇ ਦਿੱਤੇ ਨਿਰਦੇਸ਼

ਭਜਨ ਸੰਧਿਆ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ, “ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਵਿਸਥਾਰ ਕੀਤਾ ਹੈ। ਸਾਲਾਸਰ ਜੀ-ਸ਼੍ਰੀ ਖਾਟੂ ਸ਼ਿਆਮ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਜੀ-ਵ੍ਰਿੰਦਾਵਨ ਧਾਮ ਲਈ ਤੀਰਥ ਯਾਤਰਾ ਦੇ ਰੂਟ ਹੁਣ ਸ਼ੁਰੂ ਕਰ ਦਿੱਤੇ ਗਏ ਹਨ। ਇਹਨਾਂ ਤੀਰਥ ਯਾਤਰਾਵਾਂ ਲਈ ਬਹੁਤ ਜ਼ਿਆਦਾ ਮੰਗ ਹੈ ਅਤੇ ਲੰਬੀਆਂ ਵੇਟਿੰਗ ਲਿਸਟਾਂ ਹਨ, ਇਸ ਲਈ ਲੋਕਾਂ ਨੂੰ ਆਪਣੀ ਬੁਕਿੰਗ ਪਹਿਲਾਂ ਹੀ ਕਰਵਾ ਲੈਣੀ ਚਾਹੀਦੀ ਹੈ। ਅਸੀਂ ਇਹਨਾਂ ਅਸਥਾਨਾਂ ਲਈ 1.5 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ‘ਤੇ ਲੈ ਕੇ ਜਾਵਾਂਗੇ।”
ਪਟਿਆਲਾ ਦੇ ਕਾਲੀ ਮਾਤਾ ਮੰਦਰ ਦੇ ਪੁਨਰਵਿਕਾਸ ਬਾਰੇ ਬੋਲਦਿਆਂ ‘ਆਪ’ ਸੁਪਰੀਮੋ ਨੇ ਕਿਹਾ, “ਪਟਿਆਲਾ ਦੇ ਕਾਲੀ ਮਾਤਾ ਮੰਦਰ ਦਾ 80 ਕਰੋੜ ਰੁਪਏ ਦੀ ਲਾਗਤ ਨਾਲ ਪੂਰੀ ਤਰ੍ਹਾਂ ਮੁੜ ਵਿਕਾਸ ਕੀਤਾ ਜਾ ਰਹਾ ਹੈ। ਇਹ ਕੰਮ 10 ਅਕਤੂਬਰ ਦੇ ਆਸ-ਪਾਸ ਸ਼ੁਰੂ ਹੋ ਜਾਵੇਗਾ। ਉੱਥੇ ਇੱਕ ਬਹੁਤ ਹੀ ਸ਼ਾਨਦਾਰ ਅਤੇ ਆਕਰਸ਼ਕ ਮੰਦਰ ਬਣਾਇਆ ਜਾ ਰਿਹਾ ਹੈ। ਲੋਕਾਂ ਦੀ ਮਾਤਾ ਕਾਲੀ ਵਿੱਚ ਅਥਾਹ ਸ਼ਰਧਾ ਹੈ ਅਤੇ ਲੋਕ ਉੱਥੇ ਜੋ ਵੀ ਮੰਗਦੇ ਹਨ, ਉਨ੍ਹਾਂ ਦੀ ਮੰਨਤ ਪੂਰੀ ਹੁੰਦੀ ਹੈ। ਇਸ ਲਈ ਹਰ ਕਿਸੇ ਨੂੰ ਘੱਟੋ-ਘੱਟ ਇੱਕ ਵਾਰ ਮਾਤਾ ਕਾਲੀ ਦੇ ਦਰਸ਼ਨ ਕਰਨੇ ਚਾਹੀਦੇ ਹਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣਾ ਚਾਹੀਦਾ ਹੈ।”

ਇਹ ਵੀ ਪੜ੍ਹੋ 👉ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਉਪਰਾਲੇ ‘ਤੇ ਚਾਨਣਾ ਪਾਉਂਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਅੱਜ ਫਗਵਾੜਾ ਵਿੱਚ ਭਗਵਾਨ ਸ਼ਿਵ ਨੂੰ ਸਮਰਪਿਤ ਭਜਨ ਸੰਧਿਆ ਦਾ ਆਯੋਜਨ ਕੀਤਾ ਗਿਆ ਹੈ। ਇਸੇ ਤਰ੍ਹਾਂ ਪੰਜਾਬ ਦੇ 23 ਸ਼ਹਿਰਾਂ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਭਜਨ ਸੰਧਿਆਵਾਂ ਕਰਵਾਈਆਂ ਜਾ ਰਹੀਆਂ ਹਨ। ਪੰਜਾਬ ਦੀ ‘ਆਪ’ ਸਰਕਾਰ ਸਨਾਤਨ ਧਰਮ ਲਈ ਬਹੁਤ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਮੈਂ ਹਰ ਸ਼ਿਵ ਭਜਨ ਸੰਧਿਆ ਵਿੱਚ ਸ਼ਿਰਕਤ ਕਰਦੇ ਹਾਂ ਅਤੇ ਮਾਨ ਸਾਹਿਬ ਖੁਦ ਇਹਨਾਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਜੁੜੇ ਹੋਏ ਹਨ।”ਅਰਵਿੰਦ ਕੇਜਰੀਵਾਲ ਨੇ ਕਿਹਾ, “ਅੱਜ ਤੱਕ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ ਜਿੰਨਾ ‘ਆਪ’ ਸਰਕਾਰ ਕਰ ਰਹੀ ਹੈ।”

ਇਹ ਵੀ ਪੜ੍ਹੋ 👉Punjab ਨੇ ਸੂਬਾ ਮਾਨਸਿਕ ਸਿਹਤ ਅਥਾਰਟੀ ਰਾਹੀਂ ਮਾਨਸਿਕ ਸਿਹਤ ਸੁਧਾਰਾਂ ਨੂੰ ਦਿੱਤੀ ਨਵੀਂ ਗਤੀ

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਖੁਸ਼ੀ ਹੈ ਕਿ ਤੁਸੀਂ ਇਸ ਸਮਾਗਮ ਵਿੱਚ ਹਿੱਸਾ ਲੈਣ ਲਈ ਇੰਨੀ ਵੱਡੀ ਗਿਣਤੀ ਵਿੱਚ ਆਏ ਹੋ। ਤੁਹਾਡੀ ਹਾਜ਼ਰੀ ਸੂਬਾ ਸਰਕਾਰ ਨੂੰ ਹੋਰ ਉਤਸ਼ਾਹ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਨ ਦਾ ਹੌਂਸਲਾ ਦਿੰਦੀ ਹੈ।”ਪੰਜਾਬ ਦੀ ਏਕਤਾ ਅਤੇ ਫਿਰਕੂ ਸਦਭਾਵਨਾ ਦੀ ਭਾਵਨਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਇੱਕ ਅਜਿਹੀ ਉਪਜਾਊ ਧਰਤੀ ਹੈ ਜਿੱਥੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਉੱਗ ਸਕਦਾ ਹੈ। ਸੂਬੇ ਵਿੱਚ ਏਕਤਾ ਦਾ ਰਿਸ਼ਤਾ ਬਹੁਤ ਮਜ਼ਬੂਤ ਹੈ ਕਿਉਂਕਿ ਲੋਕ ਸਾਰੇ ਤਿਉਹਾਰ ਮਿਲ ਕੇ ਮਨਾਉਂਦੇ ਹਨ।”ਪੰਜਾਬ ਦੀ ਫਿਰਕੂ ਸਦਭਾਵਨਾ ਅਤੇ ਆਜ਼ਾਦੀ ਦੀ ਪਰੰਪਰਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਪੰਜਾਬ ਫਿਰਕੂ ਸਦਭਾਵਨਾ ਅਤੇ ਆਜ਼ਾਦੀ ਦੀ ਧਰਤੀ ਹੈ ਅਤੇ ਵੰਡਪਾਊ ਤਾਕਤਾਂ ਇੱਥੇ ਕਦੇ ਵੀ ਸਫ਼ਲ ਨਹੀਂ ਹੋ ਸਕਦੀਆਂ। ਭਾਵੇਂ ਅੱਜ ਦਾ ਸਮਾਗਮ ਭਗਵਾਨ ਸ਼ਿਵ ਨੂੰ ਸਮਰਪਿਤ ਹੈ, ਪਰ ਸਾਰੇ ਧਰਮਾਂ ਦੇ ਲੋਕ ਇਸ ਵਿੱਚ ਸ਼ਿਰਕਤ ਕਰ ਰਹੇ ਹਨ। ਇਹ ਪੰਜਾਬ ਦੀ ਏਕਤਾ ਅਤੇ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਦਰਸਾਉਂਦਾ ਹੈ।”

ਇਹ ਵੀ ਪੜ੍ਹੋ 👉ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

ਆਮ ਲੋਕਾਂ ਦੇ ਹਿੱਤ ਵਿੱਚ ਚੁੱਕੇ ਗਏ ਕਦਮਾਂ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਨਤਕ ਸਹੂਲਤਾਂ ਨੂੰ ਸਭ ਤੋਂ ਵੱਧ ਪਹਿਲ ਦਿੰਦਿਆਂ ਸਰਕਾਰ ਨੇ 19 ਟੋਲ ਪਲਾਜ਼ੇ ਬੰਦ ਕਰ ਦਿੱਤੇ ਹਨ, ਜਿਸ ਦੇ ਨਤੀਜੇ ਵਜੋਂ ਆਮ ਲੋਕਾਂ ਦੀ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ।”ਨੌਜਵਾਨਾਂ, ਪਰਿਵਾਰਾਂ, ਕਿਸਾਨਾਂ ਅਤੇ ਬੁਨਿਆਦੀ ਢਾਂਚੇ ਦੀ ਭਲਾਈ ਲਈ ਆਪਣੀ ਸਰਕਾਰ ਦੀਆਂ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਨੋਟ ਕੀਤਾ, “ਨੌਜਵਾਨਾਂ ਨੂੰ 69,000 ਤੋਂ ਵੱਧ ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ, 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਲਗਭਗ 44,000 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਭਲਾਈ ਲਈ ਹੋਰ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ।”ਸਿੰਚਾਈ ਸਹੂਲਤਾਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਨਹਿਰੀ ਸਿੰਚਾਈ ਪ੍ਰਣਾਲੀ ਵਿੱਚ ਸੁਧਾਰ ਕੀਤਾ ਗਿਆ ਹੈ ਅਤੇ ਖੇਤੀਬਾੜੀ ਖੇਤਰ ਲਈ ਸੂਬੇ ਵਿੱਚ ਨਹਿਰੀ ਪਾਣੀ ਦੀ ਕੋਈ ਘਾਟ ਨਹੀਂ ਹੈ।”

ਇਹ ਵੀ ਪੜ੍ਹੋ 👉‘ਹਮਾਰੇ ਰਾਮ’ ਨਾਟਕ ਦੀ ਪੂਰੇ ਪੰਜਾਬ ਵਿੱਚ ਹੋ ਰਹੀ ਸ਼ਲਾਘਾ, ਹੁਣੇ ਬੁੱਕ ਕਰੋ ਆਪਣੀਆਂ ਮੁਫ਼ਤ ਟਿਕਟਾਂ-ਅਰਵਿੰਦ ਕੇਜਰੀਵਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1 ਜੁਲਾਈ ਤੋਂ ਔਰਤਾਂ ਨੂੰ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਪੈਸੇ ਮਿਲਣੇ ਸ਼ੁਰੂ ਹੋ ਗਏ ਹਨ। ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹਰ ਔਰਤ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀਆਂ ਭਾਈਚਾਰੇ ਨਾਲ ਸਬੰਧਤ ਔਰਤਾਂ 1,500 ਰੁਪਏ ਪ੍ਰਤੀ ਮਹੀਨਾ ਦੀ ਹੱਕਦਾਰ ਹਨ। ਇਹ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾ ਰਹੇ ਹਨ ਅਤੇ ਪਹਿਲਾਂ ਤੋਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਲਈ ਯੋਗ ਹੋਣਗੀਆਂ। ਪੰਜਾਬ ਦੀਆਂ 97% ਔਰਤਾਂ ਇਸ ਸਕੀਮ ਦਾ ਲਾਭ ਲੈ ਰਹੀਆਂ ਹਨ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।”ਜਨਤਕ ਭਲਾਈ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।”ਇਸ ਮੌਕੇ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਹੋਰ ਆਗੂ ਵੀ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਆਜ਼ਾਦੀ ਦਿਹਾੜੇ ਦੀ ਫੁੱਲ ਡਰੈੱਸ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ

👉ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਲਹਿਰਾਉਣਗੇ...

ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜ਼ਿਤ

Bathinda News:ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਪੰਜਾਬ ਸਟੇਟ ਏਡਜ਼...