ਬਠਿੰਡਾ, 20 ਦਸੰਬਰ: Bathinda News: ਭਲਕੇ 21 ਦਸੰਬਰ ਨੂੰ ਪੰਜਾਬ ਭਰ ਦੇ ਵਿਚ ਨਗਰ ਨਿਗਮਾਂ ਤੇ ਕੋਂਸਲਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੌਰਾਨ ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 48 ਦੀ ਉਪ ਚੋਣ ਹੋਣ ਜਾ ਰਹੀ ਹੈ, ਜਿਸਦੇ ਉਪਰ ਬਠਿੰਡਾ ਸ਼ਹਿਰ ਵਾਸੀਆਂ ਦੀਆਂ ਪਿਛਲੇ ਕਈ ਦਿਨਾਂ ਤੋਂ ਨਿਗਾਹਾਂ ਟਿਕੀਆਂ ਹੋਈਆਂ ਹਨ। ਹਾਲਾਂਕਿ ਇਸ ਉਪ ਚੋਣ ਨੂੰ ਲੈਕੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਗਏ ਹਨ ਪ੍ਰੰਤੂ ਇੱਥੋਂ ਚੌਣ ਲੜ ਰਹੇ ਅਜ਼ਾਦ ਉਮੀਦਵਾਰ ਬਲਵਿੰਦਰ ਸਿੰਘ ਬਿੰਦਰ ਨੇ ਧੱਕੇਸ਼ਾਹੀ ਦਾ ਖ਼ਦਸ਼ਾ ਪ੍ਰਗਟਾਇਆ ਹੈ। ਇਸ ਸਬੰਧ ਵਿਚ ਉਨ੍ਹਾਂ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਤੋਂ ਇਲਾਵਾ ਪੰਜਾਬ ਦੇ ਮੁੱਖ ਚੋਣ ਅਧਿਕਾਰੀ,
ਇਹ ਵੀ ਪੜ੍ਹੋ ਪੰਜਾਬ ਦੇ ਵਿਚ ਹੁਣ ਤਹਿਸੀਲਦਾਰ 9 ਵਜੇਂ ਰਜਿਸਟਰੀਆਂ ਕਰਦੇ ਮਿਲਣਗੇ, ਸਰਕਾਰ ਨੇ ਜਾਰੀ ਕੀਤੇ ਇਹ ਹੁਕਮ
ਮੁੱਖ ਸਕੱਤਰ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਚੀਫ ਜਸਟਿਸ ਨੂੰ ਵੀ ਲਿਖ਼ਤੀ ਸਿਕਾਇਤ ਭੇਜਦਿਆਂ ਵਾਰਡ ਵਿਚ ਵਿਸ਼ੇਸ ਇੰਤਜਾਮ ਕਰਨ ਦੀ ਅਪੀਲ ਕੀਤੀ ਹੈ। ਦਸਣਾ ਬਣਦਾ ਹੈ ਕਿ ਇਸ ਵਾਰਡ ਤੋਂ ਲਗਾਤਾਰ ਅੱਧੀ ਦਰਜ਼ਨ ਤੋਂ ਵੱਧ ਵਾਰ ਜੇਤੂ ਰਹੇ ਤੇ ਮੌਜੂਦਾ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਅਸਤੀਫ਼ੇ ਕਾਰਨ ਹੋ ਰਹੀ ਇਸ ਉਪ ਚੋਣ ਲਈ ਬਲਵਿੰਦਰ ਸਿੰਘ ਬਿੰਦਰ ਨੂੰ ਆਮ ਆਦਮੀ ਪਾਰਟੀ ਨੇ ਇਸ ਵਾਰਡ ਦੀ ਟਿਕਟ ਲਈ ਹਾਮੀ ਭਰੀ ਸੀ ਪ੍ਰੰਤੂ ਅਚਾਨਕ ਰਾਤੋ-ਰਾਤ ਬਿੰਦਰ ਦੀ ਟਿਕਟ ਬਦਲਦਿਆਂ ਇਹ ਟਿਕਟ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਦੇ ਪੁੱਤਰ ਪਦਮਜੀਤ ਮਹਿਤਾ ਨੂੰ ਦੇ ਦਿੱਤੀ ਸੀ। ਜਿਸਤੋਂ ਬਾਅਦ ਬਿੰਦਰ ਨੇ ਨਰਾਜਗੀ ਜਤਾਉਂਦਿਆਂ ਅਜਾਦ ਉਮੀਦਵਾਰ ਵਜੋਂ ਚੌਣ ਲੜਣ ਦਾ ਐਲਾਨ ਕਰ ਦਿੱਤਾ ਸੀ।
ਇਹ ਵੀ ਪੜ੍ਹੋ ਵੋਟਾਂ ਦੇ ਮੱਦੇਨਜ਼ਰ ਪੰਜਾਬ ਦੇ ਵਿਚ ਭਲਕੇ ਛੁੱਟੀ ਦਾ ਐਲਾਨ
ਬਿੰਦਰ ਦੀ ਟਿਕਟ ਕੱਟਣ ਤੋਂ ਨਰਾਜ਼ ਦਿਖ਼ਾਈ ਦੇ ਰਹੇ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਆਪ ਉਮੀਦਵਾਰ ਪਦਮਜੀਤ ਮਹਿਤਾ ਦੇ ਹੱਕ ਵਿਚ ਪ੍ਰਚਾਰ ਨਹੀਂ ਕੀਤਾ ਗਿਆ। ਹੁਣ ਬਿੰਦਰ ਨੇ ਲਿਖੇ ਪੱਤਰ ਚਿੰਤਾ ਜਤਾਈ ਹੈ ਕਿ ਵਾਰਡ ਨੰਬਰ 48 ਦੇ ਪੋਲਿੰਗ ਬੂਥ ਨੰਬਰ 183, 184 ਅਤੇ 185 ’ਤੇ ਜ਼ਬਰਦਸਤੀ ਕਬਜ਼ਾ ਕੀਤਾ ਜਾ ਸਕਦਾ ਹੈ। ਉਨ੍ਹਾਂ ਪੰਜਾਬ ਦੇ ਚੋਣ ਕਮਿਸ਼ਨਰ ਅਤੇ ਸਥਾਨਕ ਚੋਣ ਅਧਿਕਾਰੀ ਨੂੰ ਚੋਣਾਂ ਨੂੰ ਸੁਚੱਜੇ, ਨਿਰਪੱਖ ਅਤੇ ਨਿਯਮਬੱਧ ਢੰਗ ਨਾਲ ਕਰਵਾਉਣ ਲਈ ਵੋਟਾਂ ਦੀ ਗਿਣਤੀ ਸਮੇਤ ਪੂਰੇ ਪ੍ਰਕਿਰਿਆ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਅਤੇ ਪੁਲਿਸ ਦੇ ਸਖ਼ਤ ਪਹਿਰੇ ਵਿਚ ਨਿਰਪੱਖਤਾ ਨਾਲ ਕਰਵਾਉਣ ਦੀ ਅਪੀਲ ਕੀਤੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK
Share the post "Bathinda News: ਉਪ ਚੋਣ: ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ, ਅਜਾਦ ਉਮੀਦਵਾਰ ਨੇ ਜਤਾਇਆ ਧੱਕੇਸ਼ਾਹੀ ਦਾ ਖ਼ਦਸ਼ਾ"