ਮੰਤਰੀ ਮੰਡਲ ਵੱਲੋਂ 1500 ਏਕੜ ਜ਼ਮੀਨ ਵਿੱਚ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਨੂੰ ਘਰ ਦੇਣ ਲਈ ਹਰੀ ਝੰਡੀ

Date:

spot_img

Chandigarh News:ਸਮਾਜ ਦੇ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਨੂੰ ਘਰ ਮੁਹੱਈਆ ਕਰਵਾਉਣ ਦੇ ਉਪਰਾਲੇ ਵਜੋਂ ਮੰਤਰੀ ਮੰਡਲ ਨੇ “ਆਰਥਿਕ ਤੌਰ `ਤੇ ਕਮਜ਼ੋਰ ਵਰਗ (ਈ.ਵੀ.ਐਸ.) ਲਈ ਰਾਖਵੀਂ ਜ਼ਮੀਨ ਦੀ ਢੁਕਵੀਂ ਵਰਤੋਂ” ਬਾਰੇ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ। ਇਸ ਅਨੁਸਾਰ ਵੱਖ-ਵੱਖ ਕਲੋਨੀਆਂ ਵਿੱਚ ਖਿੰਡੀਆਂ ਪਈਆਂ ਜ਼ਮੀਨਾਂ ਤੋਂ ਮਾਲੀਆ ਪੈਦਾ ਕੀਤਾ ਜਾਵੇਗਾ ਅਤੇ ਅਜਿਹੀ ਵਿਕਰੀ ਤੋਂ ਪ੍ਰਾਪਤ ਫੰਡਾਂ ਦੀ ਵਰਤੋਂ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਦੇ ਲਾਭ ਲਈ ਕੀਤੀ ਜਾਵੇਗੀ। ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬਾ ਭਰ ਵਿੱਚ 1500 ਏਕੜ ਜ਼ਮੀਨ ਐਕੁਵਾਇਰ ਕਰਕੇ ਇਸ ਨੂੰ ਆਰਥਿਕ ਤੌਰ ਉਤੇ ਕਮਜ਼ੋਰ ਵਰਗਾਂ ਲਈ ਮਕਾਨ ਬਣਾਉਣ ਲਈ ਵਰਤਿਆ ਜਾਵੇਗਾ। ਸੂਬੇ ਦੀਆਂ ਵਿਕਾਸ ਅਥਾਰਟੀਆਂ ਨੂੰ ਅਧਿਕਾਰਤ ਕੀਤਾ ਜਾਵੇਗਾ ਕਿ ਉਹ ਆਪਣੇ ਪੱਧਰ `ਤੇ ਇਨ੍ਹਾਂ ਖਿੰਡੀਆਂ ਹੋਈਆਂ ਜ਼ਮੀਨਾਂ ਲਈ ਅਜਿਹੀ ਯੋਜਨਾ ਬਣਾਉਣ ਤਾਂ ਜੋ ਉਪਭੋਗਤਾ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਸਕੇ ਅਤੇ ਇਨ੍ਹਾਂ ਥਾਵਾਂ ਦੀ ਨਿਲਾਮੀ ਕਰ ਕੇ ਵਿਭਾਗ ਲਈ ਢੁਕਵਾਂ ਮਾਲੀਆ ਪੈਦਾ ਹੋ ਸਕੇ। ਵਿਕਾਸ ਅਥਾਰਟੀਆਂ ਨੂੰ ਈ.ਵੀ.ਐਸ. ਲਈ ਪਲਾਟ ਜਾਂ ਘਰ ਬਣਾਉਣ ਲਈ ਜ਼ਮੀਨਾਂ ਦੇ ਵੱਖਰੇ ਹਿੱਸਿਆਂ ਦੀ ਪਛਾਣ ਕਰਨ ਅਤੇ ਉਸ ਨੂੰ ਪ੍ਰਾਪਤ ਕਰਨ ਲਈ ਵੀ ਅਧਿਕਾਰਤ ਕੀਤਾ ਜਾਵੇਗਾ ਤਾਂ ਜੋ ਸਰਕਾਰ ਦੁਆਰਾ ਸਮਾਜ ਦੇ ਆਰਥਿਕ ਤੌਰ `ਤੇ ਕਮਜ਼ੋਰ ਵਰਗ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਸਕੇ।

👉ਵੱਖ-ਵੱਖ ਵਿਕਾਸ ਅਥਾਰਟੀਆਂ ਦੁਆਰਾ ਇਕੱਠੇ ਕੀਤੇ ਈ.ਡੀ.ਸੀ. ਦੀ ਯੋਗ ਵਰਤੋਂ ਲਈ ਨੀਤੀ ਪ੍ਰਵਾਨ
ਮੰਤਰੀ ਮੰਡਲ ਨੇ ਵੱਖ-ਵੱਖ ਵਿਕਾਸ ਅਥਾਰਟੀਆਂ ਵੱਲੋਂ ਸਰਕਾਰ ਦੀ ਤਰਫੋਂ ਪਾਪਰਾ ਐਕਟ ਅਧੀਨ ਆਪਣੇ ਪ੍ਰਾਜੈਕਟ ਵਿਕਸਤ ਕਰਨ ਵਾਲੇ ਪ੍ਰੋਮੋਟਰਾਂ ਤੋਂ ਇਕੱਠੇ ਕੀਤੇ ਈ.ਡੀ.ਸੀ. ਦੀ ਢੁਕਵੀਂ ਵਰਤੋਂ ਕਰਨ ਦੀ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਨੀਤੀ ਅਨੁਸਾਰ ਪ੍ਰੋਮੋਟਰਾਂ ਤੋਂ ਇਕੱਠੇ ਕੀਤੇ ਗਏ ਈ.ਡੀ.ਸੀ. ਦਾ 50 ਫੀਸਦੀ ਕਲੋਨੀ ਜਾਂ ਟਾਊਨਸ਼ਿਪ ਦੇ ਘੇਰੇ ਅੰਦਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਰਤਿਆ ਜਾਵੇਗਾ, ਜਦੋਂ ਕਿ ਬਾਕੀ 50 ਫੀਸਦੀ ਸਰਕਾਰ ਦੁਆਰਾ ਸੂਬੇ ਵਿੱਚ ਵੱਡੇ ਪ੍ਰਾਜੈਕਟਾਂ ਦੇ ਵਿਕਾਸ ਲਈ ਵਰਤਿਆ ਜਾਵੇਗਾ। ਇਹ ਨੀਤੀ ਸੂਬੇ ਦੇ ਵਿਕਾਸ ਨੂੰ ਵੱਡੇ ਪੱਧਰ `ਤੇ ਹੋਰ ਹੁਲਾਰਾ ਦੇਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini के स्वीडन दौरे में 4000 करोड़ रुपये के एलओआई साइन

👉गुरुग्राम-स्टॉकहोम सिटी-टू-सिटी सहयोग; सशक्त एवं आत्मनिर्भर भारत के क्षेत्र...

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...