WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ

ਸਜ਼ਾ ਜ਼ਾਬਤਾ ਹੋਣ ਤੋਂ ਬਾਅਦ ਗਣਤੰਤਰਾ ਦਿਵਸ ਮੌਕੇ ਝੰਡਾ ਲਹਿਰਾਉਣ ਸੰਬੰਧੀ ਰਾਜਪਾਲ ਨੇ ਮੁੱਖ ਮੰਤਰੀ ਤੋਂ ਮੰਗਿਆ ਜਵਾਬ
ਚੰਡੀਗੜ੍ਹ, 6 ਜਨਵਰੀ: ਪਿਛਲੇ ਦਿਨੀਂ ਇਕ ਪਰਵਾਰ ਵਿਵਾਦ ਵਿਚ ਹੇਠਲੀ ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਸੂਬਾ ਸਰਕਾਰ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੀ ਮੈਂਬਰੀ ਰੱਦ ਕੀਤੇ ਜਾਣ ਸਬੰਧੀ ਚੁੱਕੇ ਮੁੱਦੇ ਅਤੇ ਹੁਣ ਸ੍ਰੀ ਅਰੋੜਾ ਦੀ ਡਿਊਟੀ ਗਣਤੰਤਰਾ ਦਿਵਸ ਮੌਕੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਸਬੰਧੀ ਲਗਾਏ ਜਾਣ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਸਵਾਲ ਖੜ੍ਹੇ ਕੀਤੇ ਗਏ ਹਨ।
ਉਨ੍ਹਾਂ ਦੁਆਰਾ ਇਸ ਸਬੰਧੀ ਪੰਜਾਬ ਸਰਕਾਰ ਕੋਲੋਂ ਵੀ ਜਾਣਕਾਰੀ ਮੰਗੇ ਜਾਣ ਦੀ ਸੂਚਨਾ ਹੈ। ਉਨ੍ਹਾਂ ਪੁਛਿਆ ਕਿ ਸਜ਼ਾ ਸੁਣਾਏ ਜਾਣ ਦੇ ਬਾਵਜੂਦ ਅਮਨ ਅਰੋੜਾ ਗਣਤੰਤਰਾ ਦਿਵਸ ਮੌਕੇ ਝੰਡਾ ਕਿਸ ਤਰ੍ਹਾਂ ਲਹਿਰਾ ਸਕਦੇ ਹਨ?ਇਸਤੋਂ ਇਲਾਵਾ ਉੱਘੇ ਵਕੀਲ ਐਸ.ਸੀ ਅਰੋੜਾ ਵਲੋਂ ਵੀ  ਪੰਜਾਬ ਸਰਕਾਰ ਨੂੰ ਇਕ ਨੋਟਿਸ ਭੇਜਿਆ ਹੈ।ਉਨ੍ਹਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ 2013 ਵਿੱਚ ਲਿਲੀ ਥਾਮਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੇ ਫੈਸਲੇ ਮੁਤਾਬਕ ਅਮਨ ਅਰੋੜਾ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਗੌਰਤਲਬ ਹੈ ਕਿ ਮੰਤਰੀ ਅਮਨ ਅਰੋੜਾ ਦਾ ਆਪਣੇ ਹੀ ਬਹਿਨੋਈ ਰਜਿੰਦਰ ਦੀਪਾ ਜੋ ਕਿ ਹੁਣ ਅਕਾਲੀ ਦਲ ਦੇ ਆਗੂ ਹਨ, ਨਾਲ ਵਿਵਾਦ ਚੱਲ ਰਿਹਾ ਹੈ। ਦੋਨੋਂ ਸਾਲਾ-ਜੀਜਾ ਆਹਮੋ ਸਾਹਮਣੇ ਚੋਣ ਵੀ ਲੜ ਚੁੱਕੇ ਹਨ। ਦੂਜੇ ਪਾਸੇ ਪਤਾ ਲੱਗਿਆ ਹੈ ਕਿ ਪੰਜਾਬ ਸਰਕਾਰ ਵੀ ਇਸ ਮਾਮਲੇ ਵਿੱਚ ਗਤੀਸ਼ੀਲ ਹੋ ਗਈ ਹੈ। ਬੀਤੇ ਕੱਲ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵੀਕੇ ਸਿੰਘ ਵੱਲੋਂ ਵੀ ਕੈਬਨਟ ਮੰਤਰੀ ਨਾਲ ਮੀਟਿੰਗ ਕੀਤੇ ਜਾਣ ਦੀ ਚਰਚਾ ਹੈ।
ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਅਦਾਲਤੀ ਫੈਸਲੇ ਦੀ ਨਕਲ ਮਿਲਣ ਤੋਂ ਬਾਅਦ ਹੁਣ ਅਗਲੇ ਹਫਤੇ ਅਮਨ ਅਰੋੜਾ ਵੱਲੋਂ ਇਸ ਫੈਸਲੇ ਦੇ ਖਿਲਾਫ ਅਪੀਲ ਦਾਇਰ ਕੀਤੀ ਜਾ ਰਹੀ ਹੈ। ਜਿਸ ਦੇ ਲਈ ਹੇਠਲੀ ਅਦਾਲਤ ਨੇ ਇੱਕ ਮਹੀਨੇ ਦਾ ਸਮਾਂ ਦਿੱਤਾ ਹੈ। ਸਰਕਾਰ ਦੇ ਕਾਨੂੰਨੀ ਮਾਹਿਰਾਂ ਮੁਤਾਬਕ ਇਸ ਸਮੇਂ ਦੌਰਾਨ ਸਜ਼ਾ ਮੁਅਤਲ ਰਹਿੰਦੀ ਹੈ ਅਤੇ ਜੇਕਰ ਉਪਰਲੀ ਅਦਾਲਤ ਦੇ ਵਿੱਚੋਂ ਸਜ਼ਾ ਉੱਪਰ ਸਟੇਅ ਮਿਲ ਜਾਂਦਾ ਹੈ ਤਾਂ ਅਹੁੱਦੇ ਉੱਪਰ ਬਰਕਰਾਰ ਰਹਿਣ ਦੇ ਵਿੱਚ ਕੋਈ ਕਾਨੂੰਨੀ ਦਿੱਕਤ ਨਹੀਂ ਹੈ।

Related posts

BREAKING: ਰਾਜਪਾਲ ਨਾਲ ਮੀਟਿੰਗ ਤੋਂ ਪਹਿਲਾ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਸਦਾ

punjabusernewssite

ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਥਮਿੰਦਰ ਸਿੰਘ ਤੇ ਉਂਕਾਰ ਸਿੰਘ ਵਾਂਗੂ ਹੀ ਜਥੇਦਾਰ ਅਵਤਾਰ ਸਿੰਘ ਹਿੱਤ ਤੇ ਕੁਲਮੋਹਨ ਸਿੰਘ ਵੱਲੋਂ ਗੁਰਬਾਣੀ ਦੀ ਬੇਅਦਬੀ ਕਰਨ ਦਾ ਮਾਮਲਾ ਕੀਤਾ ਬੇਨਕਾਬ

punjabusernewssite

ਅਮਨ ਅਰੋੜਾ ਵੱਲੋਂ ਸੂਬੇ ਵਿੱਚ ਡੋਰ-ਸਟੈੱਪ ਸਰਵਿਸ ਡਿਲੀਵਰੀ ਦੀ ਸ਼ੁਰੂਆਤ ਤੋਂ ਪਹਿਲਾਂ ਤਿਆਰੀਆਂ ਦਾ ਜਾਇਜ਼ਾ

punjabusernewssite