ਮੰਤਰੀ ਵੱਲੋਂ ਧਰਮਕੋਟ ਨੂੰ ਜਲਦੀ ਹੀ ਸੁਪਰ ਸੈਕਸ਼ਨ ਮਸ਼ੀਨ ਦੇਣ ਦਾ ਕੀਤਾ ਐਲਾਨ
ਧਰਮਕੋਟ 2 ਮਾਰਚ: ਭਾਰੀ ਬਹੁਮਤ ਨਾਲ ਲੋਕਾਂ ਨੇ ਬਣਾਈ ਆਮ ਆਦਮੀ ਪਾਰਟੀ ਦੇ ਰਾਜ ਵਿੱਚ, ਖਜਾਨੇ ਦਾ ਮੂੰਹ ਵਿਕਾਸ ਕਾਰਜਾਂ ਲਈ ਹਮੇਸ਼ਾ ਖੁੱਲ੍ਹਾ ਰਹੇਗਾ। ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਪੂਰੇ ਪੰਜਾਬ ਨੂੰ ਸੀਵਰੇਜਾਂ ਦੀ ਸਫਾਈ ਲਈ 570 ਸੁਪਰ ਸੈਕਸ਼ਨ ਮਸ਼ੀਨਾਂ ਦਿੱਤੀਆਂ ਜਾਣਗੀਆਂ, ਇਹਨਾਂ ਵਿਚੋਂ ਇੱਕ ਮਸ਼ੀਨ ਧਰਮਕੋਟ ਨੂੰ ਭੇਂਟ ਕੀਤੀ ਜਾਵੇਗੀ ਤਾਂ ਕਿ ਧਰਮਕੋਟ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਨਾ ਆ ਸਕੇ।ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਧਰਮਕੋਟ ਵਿੱਚ ਕੀਤਾ। ਉਹ ਅੱਜ ਇਥੇ ਧਰਮਕੋਟ ਲਈ ਬਣਾਏ ਗਏ 1 ਕਰੋੜ ਤੋਂ ਵਧੇਰੇ ਦੀ ਲਾਗਤ ਵਾਲੇ ਬੱਸ ਸਟੈਂਡ ਦਾ ਉਦਘਾਟਨ ਕਰਨ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ।
ਸੂਬਾ ਸਰਕਾਰ ਆਮ ਲੋਕਾਂ ਦੇ ਘਰਾਂ ਨੇੜੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਜਗਰੂਪ ਗਿੱਲ
ਇਸ ਮੌਕੇ ਉਹਨਾਂ ਨਾਲ ਹਲਕਾ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ, ਹਲਕਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੋਗਾ ਸ੍ਰ ਹਰਮਨਜੀਤ ਸਿੰਘ ਬਰਾੜ, ਚੇਅਰਮੈਨ ਨਗਰ ਸੁਧਾਰ ਟਰਸਟ ਸ਼੍ਰੀ ਦੀਪਕ ਅਰੋੜਾ, ਐਸ ਡੀ ਐਮ ਸ਼੍ਰੀਮਤੀ ਚਾਰੂ ਮਿਤਾ, ਐਸ ਡੀ ਐਮ ਸਰੰਗਪ੍ਰੀਤ ਸਿੰਘ ਔਜਲਾ, ਕਮੇਟੀ ਪ੍ਰਧਾਨ ਗੁਰਮੀਤ ਮਖੀਜਾ ਤੋ ਇਲਾਵਾ ਵੱਖ ਵੱਖ ਪਿੰਡਾਂ ਤੋਂ ਆਏ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।ਕੈਬਨਿਟ ਮੰਤਰੀ ਸ੍ਰ ਬਲਕਾਰ ਸਿੰਘ ਨੇ ਧਰਮਕੋਟ ਵਾਸੀਆਂ ਨੂੰ ਨਵੇਂ ਬੱਸ ਸਟੈਂਡ ਦੀ ਵਧਾਈ ਦਿੰਦਿਆਂ ਦੱਸਿਆ ਕਿ ਇਸ ਨਵੇਂ ਬੱਸ ਸਟੈਂਡ ਨਾਲ ਹੁਣ ਲੋਕਾਂ ਦੀ ਖੱਜਲ ਖੁਆਰੀ ਬੰਦ ਹੋ ਜਾਵੇਗੀ ਅਤੇ ਲੋਕ ਬਿਨਾ ਕਿਸੇ ਮੁਸ਼ਕਿਲ ਤੋਂ ਬੱਸ ਸਟੈਂਡ ਵਿੱਚ ਬੱਸ ਸੇਵਾਵਾਂ ਲੈਣਗੇ।ਇਸ ਮੌਕੇ ਹਲਕਾ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਦੱਸਿਆ ਕਿ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਅੱਜ ਤੋਂ ਪੰਜ ਸਾਲ ਪਹਿਲਾਂ ਉਸ ਸਮੇਂ ਦੇ ਵਿੱਤ ਮੰਤਰੀ ਵੱਲੋਂ ਰੱਖਿਆ ਗਿਆ ਸੀ ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ ਇਹ ਸਿਰਫ਼ ਨੀਂਹ ਪੱਥਰ ਹੀ ਰਿਹਾ।
ਐਡੋਵਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਰਾਜਪਾਲ ਪੰਜਾਬ ਨਾਲ ਕੀਤੀ ਮੁਲਾਕਾਤ
ਉਹਨਾਂ ਅੱਗੇ ਕਿਹਾ ਕਿ ਪਹਿਲਾਂ ਧਰਮਕੋਟ ਲਈ ਫਾਇਰ ਬ੍ਰਿਗੇਡ ਮੰਗੀ ਗਈ ਸੀ ਮੰਤਰੀ ਨੇ ਇਕੱਲੀਆਂ 3 ਗੱਡੀਆਂ ਹੀ ਨਹੀਂ ਸਗੋਂ ਸਟਾਫ਼ ਵੀ ਮੁੱਹਈਆ ਕਰਵਾਇਆ। ਧਰਮਕੋਟ ਵਿੱਚ ਫਾਇਰ ਸਟੇਸ਼ਨ ਵੀ ਬਣ ਚੁੱਕਾ ਹੈ। ਕੋਟ ਈਸੇ ਖਾਂ ਵਿੱਚ 40 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਦਾ ਪ੍ਰੋਜੈਕਟ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਫਤਹਿਗੜ੍ਹ ਪੰਜਤੂਰ ਵਿੱਚ ਦੋ ਕਰੋੜ ਦੀ ਲਾਗਤ ਨਾਲ ਇਨਡੋਰ ਤੇ ਆਊਟਡੋਰ ਸਟੇਡੀਅਮ ਜਿਸ ਵਿੱਚ ਬੈਡਮਿੰਟਨ, ਵਾਲੀਬਾਲ, ਸਿੰਥੈਟਿਕ ਟਰੈਕ ਆਉਂਦਾ ਹੈ ਦਾ ਵੀ ਨੀਂਹ ਪੱਥਰ ਰੱਖਿਆ ਜਾ ਚੁੱਕਾ ਹੈ।