Cabinet Minister Barinder Kumar Goyal ਵੱਲੋਂ ‘ਮਿਸ਼ਨ ਹਰਿਆਲੀ 2026’ ਦਾ ਆਗ਼ਾਜ਼;ਪੰਜਾਬ ਵਿੱਚ ਲਗਾਏ ਜਾਣਗੇ 9 ਲੱਖ ਬੂਟੇ

Date:

spot_img

Laheragaga News: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਦੇ ਉਦੇਸ਼ ਨਾਲ ਅਪਣਾ ਪੰਜਾਬ ਫਾਊਂਡੇਸ਼ਨ ਵੱਲੋਂ ਸ਼ੁਰੂ ਕੀਤੀ ਗਈ ਮਹੱਤਵਪੂਰਨ ਮੁਹਿੰਮ ‘ਮਿਸ਼ਨ ਹਰਿਆਲੀ 2026’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ 9 ਲੱਖ ਬੂਟੇ ਲਗਾਏ ਜਾਣਗੇ। ਇਹ ਮੁਹਿੰਮ ਸੀਬਾ ਸਕੂਲ, ਲਹਿਰਾਗਾਗਾ ਦੇ ਕੈਂਪਸ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਸ਼ੁਰੂ ਕੀਤੀ ਗਈ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਗੋਇਲ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੰਦੇਸ਼ ਦਿੱਤਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਮੌਜੂਦਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਹਰ ਨਾਗਰਿਕ ਨੂੰ ਇਸ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਬੂਟੇ ਲਗਾਉਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਕਰਕੇ ਉਨ੍ਹਾਂ ਨੂੰ ਦਰੱਖ਼ਤ ਬਣਾਉਣਾ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ  CM Bhagwant Mann ਦਾ ਵੱਡਾ action; ਸਫ਼ਾਈ ਸੇਵਕਾਂ ਨੂੰ ਬੇਰਹਿਮੀ ਨਾਲ ਕੁੱਟਣ ਵਾਲਾ DSP ਮੁਅੱਤਲ

ਕੈਬਨਿਟ ਮੰਤਰੀ ਨੇ ਆਪਣਾ ਪੰਜਾਬ ਫਾਊਂਡੇਸ਼ਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ 9 ਲੱਖ ਬੂਟੇ ਵਿਉਂਤਬੱਧ ਢੰਗ ਨਾਲ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਦਾ ਰਿਕਾਰਡ ਰੱਖਣ ਦਾ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਸਮਾਜ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਕੁਦਰਤ ਨਾਲ ਜੋੜਨ ਦਾ ਮਹੱਤਵਪੂਰਨ ਕੰਮ ਕਰ ਰਹੀਆਂ ਹਨ।ਉਨ੍ਹਾਂ ਨੇ ਸੀਬਾ ਸਕੂਲ ਦੀ ਵੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਸੰਸਥਾ ਵਿਦਿਆਰਥੀਆਂ ਨੂੰ ਕੇਵਲ ਅਕਾਦਮਿਕ ਸਿੱਖਿਆ ਹੀ ਨਹੀਂ, ਸਗੋਂ ਸਮਾਜਿਕ ਜ਼ਿੰਮੇਵਾਰੀਆਂ, ਵਾਤਾਵਰਣ ਸੰਭਾਲ, ਜੀਵਨ ਮੁੱਲਾਂ ਅਤੇ ਵਿਹਾਰਕ ਗਤੀਵਿਧੀਆਂ ਨਾਲ ਵੀ ਜੋੜ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਹਰ ਵਿਦਿਆਰਥੀ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਏ ਅਤੇ ਉਸ ਦੀ ਪੂਰੀ ਦੇਖਭਾਲ ਕਰਕੇ ਉਸ ਨੂੰ ਦਰੱਖ਼ਤ ਬਣਾਏ। ਇਸ ਦੌਰਾਨ ਉਨ੍ਹਾਂ ਨੇ ਬੂਟਿਆਂ ਦੀ ਸਹੀ ਦੇਖਭਾਲ ਅਤੇ ਸੰਭਾਲ ਸਬੰਧੀ ਕਈ ਲਾਭਦਾਇਕ ਨੁਕਤੇ ਵੀ ਸਾਂਝੇ ਕੀਤੇ।

ਇਹ ਵੀ ਪੜ੍ਹੋ  Punjab Govt ਵੱਲੋਂ ਵਿਦਿਆਰਥਣਾਂ ਦੀ ਸ਼ਿਕਾਇਤ ‘ਤੇ ਅਧਿਆਪਕ ਮੁਅੱਤਲ

ਸਮਾਗਮ ਦੌਰਾਨ ਆਪਣਾ ਪੰਜਾਬ ਫਾਊਂਡੇਸ਼ਨ ਦੇ ਫਾਊਂਡਰ ਮੈਂਬਰ ਅਤੇ ਸੀਬਾ ਸਕੂਲ ਦੇ ਪ੍ਰਬੰਧਕ ਸ੍ਰੀ ਕੰਵਲਜੀਤ ਸਿੰਘ ਢੀਂਡਸਾ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਫਾਊਂਡੇਸ਼ਨ ਦਾ ਉਦੇਸ਼ ਵਾਤਾਵਰਣ ਸੁਰੱਖਿਆ ਨੂੰ ਲੋਕ ਅੰਦੋਲਨ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ‘ਮਿਸ਼ਨ ਹਰਿਆਲੀ 2026’ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਉਂਤਬੱਧ ਢੰਗ ਨਾਲ 9 ਲੱਖ ਬੂਟੇ ਲਗਾਏ ਜਾਣਗੇ ਅਤੇ ਹਰ ਬੂਟੇ ਦੀ ਨਿਰੰਤਰ ਨਿਗਰਾਨੀ ਅਤੇ ਸੰਭਾਲ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਇਸ ਮੁਹਿੰਮ ਵਿੱਚ ਵਿਦਿਆਰਥੀਆਂ ਵੱਲੋਂ ਦਿਖਾਏ ਜਾ ਰਹੇ ਉਤਸ਼ਾਹ ਅਤੇ ਸਹਿਯੋਗ ਲਈ ਧੰਨਵਾਦ ਵੀ ਪ੍ਰਗਟ ਕੀਤਾ।ਇਸ ਉਪਰੰਤ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸੀਬਾ ਸਕੂਲ ਦੇ ਹਰਬਲ ਗਾਰਡਨ ਵਿੱਚ ਬੂਟਾ ਲਗਾ ਕੇ ‘ਮਿਸ਼ਨ ਹਰਿਆਲੀ 2026’ ਦਾ ਰਸਮੀ ਆਗਾਜ਼ ਕੀਤਾ ਅਤੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ।ਇਸ ਮੌਕੇ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਅਰੁਣ ਜਿੰਦਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਸ਼ੀਸ਼ਪਾਲ ਆਨੰਦ, ਸਕੂਲ ਪ੍ਰਬੰਧਕ, ਅਧਿਆਪਕ, ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

PSPCL ਵੱਲੋਂ ਪਟਿਆਲਾ ਵਿਖੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

Patiala News : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL)...

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਯੋਗਾ ਅੰਡਰ-17 ਲੜਕਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਬਣਿਆ ਚੈਂਪੀਅਨ

Sports News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਰਾਜੀਵ...

BIG NEWS: PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਚੰਡੀਗੜ੍ਹ: ਪੰਜਾਬ ਵਿੱਚ PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ...