Malout / Sri Muktsar Sahib News;ਦਿਵਾਲੀ ਦੇ ਪਵਿੱਤਰ ਤਿਉਹਰ ਤੇ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਸਲਮ ਏਰੀਆਂ ਦੇ ਵਾਰਡ ਨੰ. 26 ਵਿੱਚ ਰਹਿਣ ਵਾਲੇ ਗਰੀਬ ਬੱਚਿਆ ਨਾਲ ਦਿਵਾਲੀ ਦਾ ਤਿਉਹਾਰ ਮਨਾਇਆ ਤੇ ਦਿਵਾਲੀ ਦੀ ਵਧਾਈ ਦਿੱਤੀ।ਕੈਬਨਿਟ ਮੰਤਰੀ ਨੇ ਗਰੀਬ ਬੱਚਿਆ ਨੂੰ ਮਿਠਾਈਆਂ ਦੇ ਡੱਬੇ ਵੱਡੇ ਤੇ ਪਹਿਨਣ ਲਈ ਬੂਟਾਂ ਦੇ ਜ਼ੋੜੇ ਵੰਡੇ ਤੇ ਦਿਵਾਲੀ ਦੀਆਂ ਸੁਭ ਕਾਮਨਾਵਾਂ ਦਿੱਤੀ।
ਇਹ ਵੀ ਪੜ੍ਹੋ 👉CM Bhagwant Mann ਨੇ ਪੰਜਾਬੀਆਂ ਨੂੰ ਬੰਦੀਛੋੜ ਦਿਵਸ ਤੇ ਦੀਵਾਲੀ ਦੀਆਂ ਦਿਤੀਆਂ ਵਧਾਈਆਂ
ਇਸ ਮੌਕੇ ਤੇ ਉਹਨਾਂ ਬੱਚਿਆਂ ਨਾਲ ਖੁਸ਼ੀ ਸਾਂਝੀ ਕਰਦਿਆਂ ਹਲਕੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਦਿਵਾਲੀ ਦਾ ਪਵਿੱਤਰ ਤਿਉਹਰ ਬਿਨ੍ਹਾ ਪਟਾਕਿਆਂ ਦੇ ਪ੍ਰਦੂਸ਼ਣ ਰਹਿਤ ਤਿਉਹਾਰ ਮਨਾਇਆ ਜਾਵੇ ਤਾਂ ਜ਼ੋ ਵਾਤਾਵਰਣ ਸਾਫ ਸੁਥਰਾ ਰਹਿ ਸਕੇ।ਕੈਬਨਿਟ ਮੰਤਰੀ ਨੇ ਕਿਹਾ ਕਿ ਦਿਵਾਲੀ ਦਾ ਪਵਿੱਤਰ ਤਿਉਹਾਰ ਹੈ, ਇਹ ਤਿਉਹਾਰ ਸਾਰਿਆਂ ਨੂੰ ਆਪਸੀ ਪ੍ਰੇਮ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ। ਇਸ ਮੌਕੇ ਤੇ ਸੀ.ਡੀ.ਪੀ.ਓ ਪੰਕਜ ਕੁਮਾਰ, ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਛਿੰਦਰਪਾਲ ਸਿੰਘ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













