Thursday, April 16, 2026
spot_img
spot_img

ਅੱਖਾਂ ਦੇ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਰੀਜ਼ਾਂ ਦੀਆਂ ਅੱਖਾਂ ਦਾ ਕੀਤਾ ਚੈੱਕ ਅਪ

Date:

spot_img

ਫਰੀਦਕੋਟ, 28 ਅਕਤੂਬਰ: ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਅੱਜ ‘ਸੰਕਲਪ ਐਜੂਕੇਸ਼ਨਲ ਵੈਲਫੇਅਰ ਸੋਸਾਇਟੀ (ਰਜਿ.)’ ਦੁਆਰਾ ਫਰੀਦਕੋਟ ਵਿਖੇ ਡਾਕਟਰ ਬਲਜੀਤ ਆਈ ਕੇਅਰ ਸੈਂਟਰ ਵਿਖੇ ਅੱਖਾਂ ਦੇ ਮੁਫਤ ਜਾਂਚ ਕੈਂਪ ਵਿੱਚ ਪਹੁੰਚੇ ਅਤੇ ਕੈਂਪ ਦੇ ਉਦਘਾਟਨ ਕਰਨ ਤੋਂ ਬਾਅਦ ਉਹ ਵੀ ਡਾਕਟਰਾਂ ਦੀ ਟੀਮ ਦੇ ਨਾਲ ਹਾਜ਼ਰ ਲੋਕਾਂ ਦੀਆਂ ਅੱਖਾਂ ਦੇ ਖੁਦ ਚੈੱਕ ਅਪ ਕਰਦੇ ਦਿਖਾਈ ਦਿੱਤੇ। ਜਿਕਰਯੋਗ ਹੈ ਕਿ ਡਾ. ਬਲਜੀਤ ਕੌਰ ਖੁਦ ਅੱਖਾਂ ਦੇ ਮਾਹਿਰ ਡਾਕਟਰ ਹਨ ਅਤੇ ਹਜ਼ਾਰਾਂ ਲੋਕਾਂ ਦੀਆਂ ਅੱਖਾਂ ਦਾ ਇਲਾਜ ਉਹਨਾਂ ਨੇ ਕੀਤਾ ਹੈ। ਅੱਜ ਵੀ ਜਦੋਂ ਇਸ ਕੈਂਪ ਦੇ ਉਦਘਾਟਨ ਲਈ ਪਹੁੰਚੇ ਤਾਂ ਉਦਘਾਟਨ ਤੋਂ ਬਾਅਦ ਡਾਕਟਰੀ ਟੀਮ ਦੇ ਨਾਲ ਬੈਠ ਕੇ ਉਹਨਾਂ ਨੇ ਇੱਥੇ ਮਰੀਜ਼ਾਂ ਦੀਆਂ ਅੱਖਾਂ ਦੀ ਖੁਦ ਜਾਂਚ ਕੀਤੀ ।

ਇਹ ਵੀ ਪੜ੍ਹੋ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਿਡ-ਡੇ-ਮੀਲ ਵਰਕਰਾਂ ਲਈ ਮੁਫ਼ਤ ਬੀਮੇ ਦਾ ਐਲਾਨ

ਇਸ ਤੋਂ ਪਹਿਲਾਂ ਉਹਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਉਹਨਾਂ ਦੇ ਲਈ ਫਰੀਦਕੋਟ ਜ਼ਿਲ੍ਹਾ ਉਨ੍ਹਾਂ ਦਾ ਪਰਿਵਾਰ ਹੈ ਅਤੇ ਉਹ ਹਮੇਸ਼ਾ ਆਪਣੇ ਲੋਕਾਂ ਨੂੰ ਸਮਰਪਿਤ ਹਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਜਿੱਥੇ ਯਤਨ ਕਰ ਰਹੀ ਹੈ, ਉਥੇ ਸਮਾਜਿਕ ਤੌਰ ਤੇ ਇਸ ਤਰ੍ਹਾਂ ਦੇ ਮੈਡੀਕਲ ਕੈਂਪ ਲੱਗਣ ਨਾਲ ਅਸੀਂ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦੇ ਟੀਚੇ ਦੀ ਪ੍ਰਾਪਤੀ ਵੱਲ ਵਧ ਰਹੇ ਹਾਂ। ਅੱਜ ਦੇ ਇਸ ਕੈਂਪ ਦਾ ਆਯੋਜਨ ਕਰਨ ਵਾਲੀ ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਨੇ ਇਸ ਤੋਂ ਪਹਿਲਾਂ ਇੱਥੇ ਪਹੁੰਚਣ ਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੂੰ ਜੀ ਆਇਆਂ ਨੂੰ ਆਖਿਆ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 400 ਦੇ ਕਰੀਬ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਲੋੜਵੰਦਾਂ ਨੂੰ ਇਸ ਦੌਰਾਨ ਐਨਕਾਂ ਅਤੇ ਦਵਾਈਆਂ ਵੰਡੀਆਂ ਗਈਆਂ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...