ਵਿਸਾਖੀ ਮੌਕੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

Date:

spot_img

👉ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖ਼ਿਲਾਫ਼ ਨਵਾਂ ਕਾਨੂੰਨ ਜਲਦ ਲਾਗੂ
Talwandi Sabo News: Baisakhi Mela; ਅੱਜ ਪਵਿੱਤਰ ਤਿਉਹਾਰ ਵਿਸਾਖੀ ਦੇ ਮੌਕੇ ‘ਤੇ ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਘਰ ਦੀਆਂ ਬਖ਼ਸ਼ਿਸ਼ਾਂ ਪ੍ਰਾਪਤ ਕੀਤੀਆਂ ਗਈਆਂ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਅਦਾ ਕੀਤਾ। ਕੈਬਿਨਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਵਿਸਾਖੀ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਦਿਨ ਸਿੱਖ ਕੌਮ ਦੀ ਸ਼ਾਨ, ਬਹਾਦਰੀ ਅਤੇ ਅਟੱਲ ਵਿਸ਼ਵਾਸ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਵਿਸਾਖੀ ਸਾਨੂੰ ਸਦਾ ਸੱਚ ਅਤੇ ਜਬਰ-ਜ਼ੁਲਮ ਦੇ ਖ਼ਿਲਾਫ ਖੜ੍ਹੇ ਹੋਣ ਦੀ ਪ੍ਰੇਰਣਾ ਦਿੰਦੀ ਹੈ ਅਤੇ ਸਾਨੂੰ ਆਪਣੇ ਅਸੂਲਾਂ ‘ਤੇ ਡਟੇ ਰਹਿਣ ਦੀ ਸਿੱਖਿਆ ਦਿੰਦੀ ਹੈ।

ਇਹ ਵੀ ਪੜ੍ਹੋ  Amritsar ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਨਿਆਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਅਮਨ-ਸ਼ਾਂਤੀ, ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਸਭ ਨੂੰ ਅਪੀਲ ਕੀਤੀ ਕਿ ਵਿਸਾਖੀ ਦੇ ਪਵਿੱਤਰ ਦਿਹਾੜੇ ‘ਤੇ ਆਪਸੀ ਸਾਂਝ ਅਤੇ ਏਕਤਾ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਅਤੇ ਸਮਾਜ ਵਿੱਚ ਪਿਆਰ ਤੇ ਸਦਭਾਵਨਾ ਦਾ ਸੰਦੇਸ਼ ਫੈਲਾਇਆ ਜਾਵੇ।ਇਸ ਮੌਕੇ ਕੈਬਿਨਟ ਮੰਤਰੀ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸੰਬੰਧੀ ਨਵਾਂ ਕਾਨੂੰਨ ਤਿਆਰ ਕੀਤਾ ਗਿਆ ਹੈ, ਜੋ ਰਾਜਪਾਲ ਕੋਲ ਮਨਜ਼ੂਰੀ ਲਈ ਭੇਜ ਦਿੱਤਾ ਗਿਆ ਹੈ ਅਤੇ ਉਮੀਦ ਹੈ ਕਿ ਇਹ ਛੇਤੀ ਹੀ ਪਾਸ ਹੋ ਕੇ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ  Bhagwant Mann Govt ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼

ਇਸ ਮੌਕੇ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨਾਲ ਸੰਬੰਧਿਤ ਮਸਲਿਆਂ ‘ਤੇ ਗੱਲ ਕਰਦਿਆਂ ਕਿਹਾ ਕਿ ਕਣਕਾਂ ਦੀ ਖਰੀਦ ਅਤੇ ਪ੍ਰਬੰਧਾ ਲਈ ਸਰਕਾਰ ਵੱਲੋਂ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿੱਚ ਸੁੱਚਜੇ ਪ੍ਰਬੰਧ ਕਰ ਦਿੱਤੇ ਗਏ ਹਨ ਅਤੇ ਸਮੇਂ ਸਿਰ ਭੁਗਤਾਨ ਸੰਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਾ ਆਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਰੁਕਾਵਟ ਨਾ ਆਵੇ।ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਮੁਲਾਕਾਤ ਕੀਤੀ । ਇਸ ਦੌਰਾਨ ਉਨ੍ਹਾਂ ਨੇ ਧਾਰਮਿਕ ਤੇ ਸਮਾਜਿਕ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਅਤੇ ਸਮਾਜ ਵਿੱਚ ਏਕਤਾ,ਭਾਈਚਾਰੇ ਅਤੇ ਸੇਵਾ ਭਾਵਨਾ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।ਇਸ ਮੌਕੇ ਜਥੇਦਾਰ ਖੁੱਡੀਆਂ ਦੇ ਨਾਲ ਜਥੇਦਾਰ ਦਰਸ਼ਨ ਸਿੰਘ ਜਗਾਰਾਮ ਤੀਰਥ ਅਤੇ ਚੇਅਰਮੈਨ ਮਾਰਕੀਟ ਕਮੇਟੀ ਗੁਰਪ੍ਰੀਤ ਕੌਰ ਸਮੇਤ ਸਥਾਨਕ ਆਗੂ ਬੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Tax Department ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

👉ਮੰਡੀ ਗੋਬਿੰਦਗੜ੍ਹ ਅਤੇ ਖੰਨਾ ਵਿੱਚ ਵੱਡੀ ਇਨਫੋਰਸਮੈਂਟ ਮੁਹਿੰਮ, ਟੈਕਸ...

Finance Minister Harpal Singh Cheema ਵੱਲੋਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

👉ਸਬੰਧਤ ਵਿਭਾਗਾਂ ਨੂੰ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਦਖ਼ਲ...

Punjab ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਏਸ਼ੀਅਨ ਚੈਂਪੀਅਨਜ਼ ਟਰਾਫੀ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ 25.40...

Vigilance Bureau ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

Punjab News:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ...