Talwandi Sabo News : ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਤਖਤ ਸ਼੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋਏ। ਇਸ ਪਾਵਨ ਅਸਥਾਨ ‘ਤੇ ਮੱਥਾ ਟੇਕ ਕੇ ਉਨ੍ਹਾਂ ਨੇ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਹਾਜ਼ਰੀ ਭਰੀ ਅਤੇ ਆਤਮਕ ਸ਼ਾਂਤੀ ਪ੍ਰਾਪਤ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ (ਬਠਿੰਡਾ ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਜਿੱਥੇ ਸਰਬੱਤ ਦੇ ਭਲੇ ਲਈ ਅਰਦਾਸ ਕਰਵਾਈ ਉੱਥੇ ਉਨ੍ਹਾਂ ਦੇਸ਼ ਅਤੇ ਪੰਜਾਬ ਦੀ ਚੜ੍ਹਦੀ ਕਲਾ, ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕਾਮਨਾ ਕੀਤੀ।
ਇਹ ਵੀ ਪੜ੍ਹੋ ਗਾਇਬ ਹੋਏ 328 ਪਾਵਨ ਸਰੂਪਾਂ ਦਾ ਮਾਮਲਾ; ਦਿੱਲੀ ਕਮੇਟੀ ਨੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰਨ ਦਾ ਕੀਤਾ ਸਵਾਗਤ
ਇਸ ਦੌਰਾਨ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਆਉਣ ਵਾਲੇ ਨਵੇਂ ਸਾਲ ਦੇ ਸੰਦਰਭ ਵਿੱਚ ਵੀ ਗੁਰੂ ਘਰ ਵਿੱਚ ਅਰਦਾਸ ਕਰਦਿਆਂ ਇਹ ਕਾਮਨਾ ਕੀਤੀ ਕਿ ਨਵਾਂ ਵਰ੍ਹਾ ਪੰਜਾਬ ਵਾਸੀਆਂ ਲਈ ਤਰੱਕੀ, ਖੁਸ਼ਹਾਲੀ ਅਤੇ ਸਮਾਜਿਕ ਏਕਤਾ ਦਾ ਸੁਨੇਹਾ ਲੈ ਕੇ ਆਵੇ।ਉਨ੍ਹਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਸੱਚ, ਸੇਵਾ ਅਤੇ ਨਿਮਰਤਾ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ।







