ਬਠਿੰਡਾ, 27 ਜਨਵਰੀ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪਿਛਲੇ ਸਾਲ ਤੋਂ ਇਸ ਵਰ੍ਹੇ 50 ਫੀਸਦੀ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਕੰਟਰੋਲ ਹੋਇਆ। ਇਸ ਦੇ ਮੱਦੇਨਜ਼ਰ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਾਰ ਰੱਖਣ ਤੇ ਜ਼ਮੀਨ ਦੀ ਉਪਜਾਓ ਸ਼ਕਤੀ ਨੂੰ ਨਿਰੰਤਰ ਬਣਾਈ ਰੱਖਣ ਲਈ ਜਿਨ੍ਹਾਂ ਆਗਾਂਹ ਵਧੂ ਕਿਸਾਨਾਂ ਨੇ ਝੋਨੇ ਦੀ ਪਰਾਲੀ ਅਤੇ ਉਸ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ, ਉਨ੍ਹਾਂ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਪੱਧਰੀ ਸਮਾਗਮ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਨਮਾਨਿਤ ਹੋਏ ਕਿਸਾਨਾਂ ਨੂੰ ਮੁਬਾਰਕ ਦਿੰਦਿਆਂ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਕਰਕੇ ਫਸਲ ਦੇ ਚੰਗੇ ਝਾੜ ਤੇ ਪੈਦਾਵਾਰ ਬਾਰੇ ਜਾਗਰੂਕ ਕਰਨ।
ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋ ਜ਼ਿਲ੍ਹੇ ਵਿੱਚ ਹੋਣ ਵਾਲੇ ਸਰਕਾਰੀ ਪ੍ਰੋਗਰਾਮਾਂ ਦੌਰਾਨ ਸਨਮਾਨਿਤ ਕੀਤਾ ਜਾਵੇਗਾ।ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਨਮਾਨਿਤ ਹੋਏ ਕਿਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ’ਚ ਜ਼ਿਲ੍ਹੇ ਦੇ ਪਿੰਡ ਜਿਉਂਦ ਦਾ ਆਗਾਂਹ ਵਧੂ ਕਿਸਾਨ ਦਲਜਿੰਦਰ ਸਿੰਘ ਪੁੱਤਰ ਕਰਮਜੀਤ ਸਿੰਘ, ਪਿੰਡ ਸੂਚ ਦੇ ਕਿਸਾਨ ਹਰਜੀਤ ਸਿੰਘ ਪੁੱਤਰ ਬਸੰਤ ਸਿੰਘ, ਪਿੰਡ ਰਾਮਪੁਰਾ ਦੇ ਅਮ੍ਰਿਤਪਾਲ ਸਿੰਘ ਪੁੱਤਰ ਗੁਲਾਬ ਸਿੰਘ, ਪਿੰਡ ਪਥਰਾਲਾ ਦੇ ਵਕੀਲ ਸਿੰਘ ਪੁੱਤਰ ਜਗਦੇਵ ਸਿੰਘ, ਪਿੰਡ ਫੱਲੜ ਦੇ ਹਰਜਿੰਦਰ ਸਿੰਘ ਪੁੱਤਰ ਜੁਗਰਾਜ ਸਿੰਘ, ਪਿੰਡ ਸੇਖੂ ਦੇ ਬਸੰਤ ਸਿੰਘ ਪੁੱਤਰ ਮੁਖਤਿਆਰ ਸਿੰਘ, ਪਿੰਡ ਗੰਗਾ ਦੇ ਬਲਤੇਜ ਸਿੰਘ ਪੁੱਤਰ ਇਕੱਤਰ ਸਿੰਘ ਅਤੇ ਪਿੰਡ ਲਹਿਰਾ ਬੇਗਾ ਦੇ ਲਵਪ੍ਰੀਤ ਸਿੰਘ ਪੁੱਤਰ ਚਮਕੌਰ ਸਿੰਘ ਸ਼ਾਮਲ ਸਨ।ਇਸੇ ਤਰ੍ਹਾਂ ਪਿੰਡ ਗੋਬਿੰਦਪੁਰਾ ਦੇ ਕਿਸਾਨ ਸੁਖਦੇਵ ਸਿੰਘ ਪੁੱਤਰ ਬਾਬੂ ਸਿੰਘ, ਪਿੰਡ ਬੁਰਜ ਮਾਨਸਾਈਆ ਦੇ ਮਲਕੀਤ ਸਿੰਘ ਪੁੱਤਰ ਬੂਟਾ ਸਿੰਘ, ਪਿੰਡ ਮਹਿਰਾਜ ਦੇ ਗੁਰਪ੍ਰੀਤ ਸਿੰਘ ਪੁੱਤਰ ਜੋਗਿੰਦਰ ਸਿੰਘ, ਪਿੰਡ ਅਲੀਕੇ ਦੇ ਪ੍ਰਿਤਪਾਲ ਸਿੰਘ ਪੁੱਤਰ ਬੁੱਧ ਸਿੰਘ,
ਇਹ ਵੀ ਪੜ੍ਹੋ ਡਾ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ: ਮੁੱਖ ਮੰਤਰੀ
ਰਾਜਾ ਸਿੰਘ ਪੁੱਤਰ ਲੀਲਾ ਸਿੰਘ, ਪਿੰਡ ਲੇਲੇਵਾਲਾ ਦੇ ਖੁਸ਼ਵਿੰਦਰ ਸਿੰਘ ਪੁੱਤਰ ਰਘਵੀਰ ਸਿੰਘ, ਪਿੰਡ ਜੀਵਨ ਸਿੰਘ ਵਾਲਾ ਦੇ ਹਰਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ, ਪਿੰਡ ਮੁਲਤਾਨੀਆਂ ਦੇ ਬਲਤੇਜ ਸਿੰਘ ਪੁੱਤਰ ਇੰਦਰ ਸਿੰਘ, ਪਿੰਡ ਭਾਗੂ ਦੇ ਰੇਸ਼ਮ ਸਿੰਘ ਪੁੱਤਰ ਕਰਨੈਲ ਸਿੰਘ, ਪਿੰਡ ਨੇਹੀਆਂਵਾਲਾ ਦੇ ਮਨਜੀਤ ਸਿੰਘ ਪੁੱਤਰ ਬਿੱਕਰ ਸਿੰਘ, ਪਿੰਡ ਘੁੰਮਣ ਕਲਾ ਦੇ ਭੁਪਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ, ਗੁਰਦੀਪ ਸਿੰਘ ਪੁੱਤਰ ਮੇਜਰ ਸਿੰਘ, ਪਿੰਡ ਘਸੋਖਾਨਾ ਦੇ ਸੁਖਪ੍ਰੀਤ ਸਿੰਘ ਪੁੱਤਰ ਰਾਜਾ ਸਿੰਘ, ਪਿੰਡ ਸਿਰੀਏਵਾਲਾ ਦੇ ਤਰਲੋਚਨ ਸਿੰਘ ਪੁੱਤਰ ਹਰਦੇਵ ਸਿੰਘ, ਪਿੰਡ ਜੈ ਸਿੰਘ ਵਾਲਾ ਦੇ ਜਗਸੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਪਿੰਡ ਅਮਰਗੜ੍ਹ ਦੇ ਰਣਜੀਤ ਸਿੰਘ ਪੁੱਤਰ ਇਕਬਾਲ ਸਿੰਘ ਤੋਂ ਇਲਾਵਾ ਪਰਾਲੀ ਪ੍ਰਬੰਧਨ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਦੇ ਬਦਲੇ ਖੇਤੀਬਾੜੀ ਵਿਭਾਗ ਨੁਮਾਇੰਦੇ ਨਵਜੀਤ ਸਿੰਘ ਨੂੰ ਵੀ ਸਨਮਾਨਿਤ ਕੀਤਾ ਗਿਆ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
Share the post "ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ"