Friday, April 17, 2026
spot_img
spot_img

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਅਤੇ ਮਹਿਲਾਂ ਵਿਖੇ ਮੈਗਾ ਪੀਟੀਐਮ ਵਿੱਚ ਸ਼ਿਰਕਤ

Date:

spot_img

ਹਰਪਾਲ ਸਿੰਘ ਚੀਮਾ ਨੇ ਵਿਦਿਆਰਥੀਆਂ ਵੱਲੋਂ ਬਣਾਈਆਂ ਵਸਤਾਂ ਦੀ ਕੀਤੀ ਖਰੀਦਦਾਰੀ
ਦਿੜ੍ਹਬਾ, 22 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਕਾਮਰੇਡ ਭੀਮ ਸਿੰਘ ਸਕੂਲ ਆਫ਼ ਐਮੀਨੈਂਸ ਦਿੜ੍ਹਬਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਮੈਗਾ ਪੀਟੀਐਮ ਮੌਕੇ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਵੱਡੀਆਂ ਪ੍ਰਾਪਤੀਆਂ ਦਰਜ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਦੇ ਪੱਧਰ ਨੂੰ ਬੁਲੰਦੀਆਂ ਤੇ ਲਿਜਾਉਣ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਹਰ ਸਾਲ ਮੈਗਾ ਪੀਟੀਐਮ ਕਰਵਾ ਕੇ ਸਕੂਲੀ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਵਿਚਾਲੇ ਪਰਸਪਰ ਤਾਲਮੇਲ ਨੂੰ ਮਜਬੂਤ ਕੀਤਾ ਜਾਂਦਾ ਹੈ ਤਾਂ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾ ਸਕੇ। ਉਨ੍ਹਾਂ ਕਿਹਾ ਕਿ ਮੈਗਾ ਪੀਟੀਐਮ ਵਿਦਿਆਰਥੀਆਂ ਮਾਪਿਆਂ ਅਤੇ ਅਧਿਆਪਕਾਂ ਨੂੰ ਇੱਕੋ ਜਗ੍ਹਾ ਤੇ ਬੈਠ ਕੇ ਬੱਚੇ ਦੇ ਸਰੀਰਕ ਤੇ ਮਾਨਸਿਕ ਵਿਕਾਸ ਦੀ ਸਮੀਖਿਆ ਵਿੱਚ ਵੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਮੌਕੇ ਉਹਨਾਂ ਦੱਸਿਆ

ਗੁਰਮੀਤ ਸਿੰਘ ਖੁੱਡੀਆਂ ਨੇ ਵਿਦਿਆਰਥੀਆਂ ਨੂੰ ਪੰਜਾਬ ਵਿੱਚ ਰਹਿ ਕੇ ਆਪਣਾ ਭਵਿੱਖ ਬਣਾਉਣ ਲਈ ਕੀਤਾ ਉਤਸ਼ਾਹਿਤ

ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਜਨਸ ਖੇਤਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਬਿਜਨਸ ਬਲਾਸਟਰ ਪ੍ਰੋਗਰਾਮ ਨੂੰ ਆਰੰਭ ਕਰਵਾਇਆ ਗਿਆ ਸੀ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਭਵਿੱਖ ਦੇ ਕਾਰੋਬਾਰੀ ਬਣਾਉਣ ਲਈ ਮਾਰਗ ਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਅੱਜ ਦੇ ਇਸ ਸਮਾਗਮ ਵਿੱਚ ਉਦਮੀ ਹੁਨਰ ਵਾਲੇ ਵਿਦਿਆਰਥੀਆਂ ਵੱਲੋਂ ਤਿਆਰ ਕੀਤਾ ਗਿਆ ਸਮਾਨ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਸਕੂਲ ਵਿਖੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਸਮਾਨ ਨੂੰ ਦੇਖਿਆ । ਇਸ ਦੌਰਾਨ ਜਿੱਥੇ ਆਮ ਲੋਕਾਂ ਨੇ ਇਹਨਾਂ ਵਿਦਿਆਰਥੀਆਂ ਤੋਂ ਸਮਾਨ ਖਰੀਦਿਆ ਉੱਥੇ ਨਾਲ ਹੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਖਰੀਦਦਾਰੀ ਕੀਤੀ ਅਤੇ ਬੱਚਿਆਂ ਦਾ ਹੌਸਲਾ ਵਧਾਇਆ। ਉਹਨਾਂ ਨੇ ਇਸ ਦੌਰਾਨ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਦਿਨ ਰਾਤ ਇੱਕ ਕਰਕੇ ਪੜ੍ਹਾਈ ਕਰਨ ਅਤੇ ਸਲਾਨਾ ਪ੍ਰੀਖਿਆਵਾਂ ਵਿੱਚ ਆਪਣੀ ਪ੍ਰਤਿਭਾ ਸਦਕਾ ਵੱਧ ਤੋਂ ਵੱਧ ਨੰਬਰ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਹਨਾਂ ਨਾਲ ਓਐਸਡੀ ਤਪਿੰਦਰ ਸਿੰਘ ਸੋਹੀ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਐਸਡੀਐਮ ਰਾਜੇਸ਼ ਸ਼ਰਮਾ ਵੀ ਮੌਜੂਦ ਸਨ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...