spot_img

ਗਣਤੰਤਰਤਾ ਦਿਵਸ ਸਮਾਗਮ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਉਣਗੇ ਕੌਮੀ ਝੰਡਾ

Date:

spot_img

👉ਡਿਪਟੀ ਕਮਿਸ਼ਨਰ ਨੇ ਫੁੱਲ ਡਰੈਸ ਰਿਹਰਸਲ ਦਾ ਲਿਆ ਜਾਇਜਾ
ਸ੍ਰੀ ਮੁਕਤਸਰ ਸਾਹਿਬ 24 ਜਨਵਰੀ: ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ 26 ਜਨਵਰੀ 2025 ਨੂੰ ਗਣਤੰਤਰਤਾ ਦਿਵਸ ਸਮਾਗਮ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦਾ ਨਿਰੀਖਣ ਕੀਤਾ ਅਤੇ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ, ਇਸ ਮੌਕੇ ਹੋਰਨਾ ਤੋਂ ਇਲਾਵਾ ਤੁਸ਼ਾਰ ਗੁਪਤਾ ਐਸ.ਐਸ.ਪੀ.,ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ),ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।

ਇਹ ਵੀ ਪੜ੍ਹੋ ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਗਣਤੰਤਰਤਾ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਪੰਜਾਬ ਪੁਲਿਸ ਦੇ ਪਰੇਡ ਕਮਾਂਡਰ ਅਵਤਾਰ ਸਿੰਘ ਰਾਜਪਾਲ ਡੀ.ਐਸ.ਪੀ. ਦੀ ਅਗਵਾਈ ਵਿੱਚ ਪੰਜਾਬ ਪੁਲਿਸ, ਪੰਜਾਬ ਪੁਲਿਸ (ਮਹਿਲਾ), ਪੰਜਾਬ ਹੋਮ ਗਾਰਡਜ, ਐਨ.ਸੀ.ਸੀ. ਅਤੇ ਸਕਾਊਂਟ ਦੀਆਂ ਟੁਕੜੀਆਂ ਵਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਮਾਰਚ ਪਾਸਟ ਪੇਸ਼ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੇ ਬੈਂਡ ਵਲੋਂ ਰਾਸ਼ਟਰੀ ਧੁੰਨ ਬਜਾਈ ਗਈ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ CM Mann ਹੁਣ ਫਰੀਦਕੋਟ ਦੀ ਬਜਾਏ SAS Nagar ਵਿੱਚ ਲਹਿਰਾਉਣਗੇ ਕੌਮੀ ਝੰਡਾ

ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਲਾਲ ਚੰਦ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਅਤੇ ਜੰਗਲਾਤ ਮੰਤਰੀ ਪੰਜਾਬ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਤੇ ਪਰੇਡ ਤੋਂ ਸਲਾਮੀ ਲੈਣਗੇ।ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਰਾਸ਼ਟਰੀ ਸਮਾਗਮ ਵਿੱਚ ਸਾਮਿਲ ਹੋ ਕੇ ਰੌਣਕ ਵਿੱਚ ਵਾਧਾ ਕੀਤਾ ਜਾਵੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...