spot_img
spot_img
spot_img

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

Date:

spot_img

ਚੰਡੀਗੜ੍ਹ, 2 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਸਹਾਇਤਾ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਸੁਤੰਤਰਤਾ ਸੰਗਰਾਮੀ ਮੰਤਰੀ ਮਹਿੰਦਰ ਭਗਤ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿਖੇ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦਾ ਉਦੇਸ਼ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਉਪਲਬਧ ਭਲਾਈ ਸਕੀਮਾਂ ਦੇ ਵਿਸਥਾਰ ‘ਤੇ ਧਿਆਨ ਕੇਂਦ੍ਰਤ ਕਰਦਿਆਂ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਚੱਲ ਰਹੇ ਕੰਮਾਂ ਅਤੇ ਪਹਿਲਕਦਮੀਆਂ ਦਾ ਮੁਲਾਂਕਣ ਕਰਨਾ ਸੀ। ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ਼੍ਰੀਵਾਸਤਵ ਨੇ ਮੰਤਰੀ ਸ੍ਰੀ ਭਗਤ ਨੂੰ ਮੌਜੂਦਾ ਪ੍ਰੋਗਰਾਮਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਇਹ ਖ਼ਬਰ ਵੀ ਪੜ੍ਹੋ: ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ

ਇਨ੍ਹਾਂ ਵਿੱਚ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਪੈਨਸ਼ਨ, ਸਿਹਤ ਸੰਭਾਲ ਸਹਾਇਤਾ, ਸਿੱਖਿਆ ਵਿੱਚ ਰਾਖਵਾਂਕਰਨ ਅਤੇ ਰੁਜ਼ਗਾਰ ਸਬੰਧੀ ਸਹਾਇਤਾ ਦਾ ਪ੍ਰਬੰਧ ਸ਼ਾਮਲ ਹੈ। ਉਨ੍ਹਾਂ ਨੇ ਮੰਤਰੀ ਨੂੰ ਮੁੱਖ ਪਹਿਲਕਦਮੀਆਂ ਜਿਵੇਂ ਸੁਤੰਤਰਤਾ ਸੰਗਰਾਮੀਆਂ ਦੇ ਅਣਵਿਆਹੇ ਅਤੇ ਬੇਰੋਜ਼ਗਾਰ ਪੁੱਤਰਾਂ ਤੇ ਧੀਆਂ ਲਈ ਪੈਨਸ਼ਨ ਲਾਭਾਂ ਦੇ ਨਾਲ-ਨਾਲ ਸੂਬੇ ਦੇ ਮੈਡੀਕਲ ਅਤੇ ਤਕਨੀਕੀ ਕਾਲਜਾਂ ਵਿੱਚ 1 ਫ਼ੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ ਦਿੱਤੇ ਜਾ ਰਹੇ ਭਰਤੀ ਸਬੰਧੀ ਮੌਕਿਆਂ ਬਾਰੇ ਜਾਣਕਾਰੀ ਦਿੱਤੀ।ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਵਰਗੇ ਮਹੱਤਵਪੂਰਨ ਕੌਮੀ ਜਸ਼ਨਾਂ ਦੌਰਾਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ ਅਤੇ ਨਿਯਮਿਤ ਤੌਰ ‘ਤੇ ਸਨਮਾਨਿਤ ਕੀਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ: ਪਰਾਲੀ ਦੀ ਸਾਂਭ-ਸੰਭਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤਾਂ ’ਚ ਪੁੱਜੇ ਡੀਸੀ ਤੇ ਐਸਐਸਪੀ

ਮੰਤਰੀ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਚਿੰਤਾਵਾਂ ਦਾ ਸਮੇਂ ਸਿਰ ਹੱਲ ਕਰਨਾ ਯਕੀਨੀ ਬਣਾਉਂਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਮੰਤਰੀ ਨੇ ਮੌਜੂਦਾ ਭਲਾਈ ਪ੍ਰੋਗਰਾਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਆਜ਼ਾਦੀ ਘੁਲਾਟੀਆਂ ਦੀ ਵਿਰਾਸਤ ਨੂੰ ਸੰਭਾਲਿਆ ਜਾ ਸਕੇ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਉਹ ਦੇਖਭਾਲ ਅਤੇ ਮਾਨਤਾ ਮਿਲੇ ਜਿਸ ਦੇ ਉਹ ਹੱਕਦਾਰ ਹਨ।ਇਸ ਮੀਟਿੰਗ ਵਿੱਚ ਸੁਤੰਤਰਤਾ ਸੰਗਰਾਮੀ ਵਿਭਾਗ ਦੇ ਸੰਯੁਕਤ ਸਕੱਤਰ ਸ੍ਰੀਮਤੀ ਲਵਜੀਤ ਕਲਸੀ ਅਤੇ ਸੀਨੀਅਰ ਸਹਾਇਕ ਸ੍ਰੀ ਗੁਰਵਿੰਦਰ ਸਿੰਘ ਵੀ ਮੌਜੂਦ ਸਨ।

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਬੰ/ਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਠਿੰਡਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਹਾਈ ਅਲਰਟ

Bathinda News : ਬਠਿੰਡਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਉਸ...

ਬਠਿੰਡਾ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 13 ਜੂਨ ਤੱਕ – ਵਧੀਕ ਡਿਪਟੀ ਕਮਿਸ਼ਨਰ

👉ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ ਕਾਰਜਾਂ ਦਾ ਨਿਰੀਖਣ, ਅਧਿਕਾਰੀਆਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

👉ਕਬੱਡੀ ਦਾ ‘ਚੀਤਾ’ ਕਹੇ ਜਾਣ ਵਾਲੇ ਮਸ਼ਹੂਰ ਖਿਡਾਰੀ ਕਿੰਦਾ...

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

Patiala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...