ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 77ਵੇਂ ਗਣਤੰਤਰ ਦਿਵਸ ਮੌਕੇ ਐੱਸ.ਏ.ਐੱਸ. ਨਗਰ ਵਿਖੇ ਤਿਰੰਗਾ ਲਹਿਰਾਇਆ

Date:

spot_img

SAS Nagar News: ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਹਤਰ ਸਿਹਤ ਸੇਵਾਵਾਂ, ਮਿਆਰੀ ਸਿੱਖਿਆ, ਰੋਜ਼ਗਾਰ ਦੇ ਮੌਕੇ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 77ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ।ਕੈਬਨਿਟ ਮੰਤਰੀ ਨੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਆਜ਼ਾਦੀ ਸੰਗਰਾਮੀਆਂ ਨੂੰ ਨਮਨ ਕਰਦਿਆਂ, ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਬੀ.ਆਰ. ਅੰਬੇਡਕਰ ਦੀ ਦੇਣ ਨੂੰ ਯਾਦ ਕਰਦਿਆਂ, ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਵਾਲੀਆਂ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਯੋਧਿਆਂ ਨੂੰ ਵੀ ਸਲਾਮ ਕੀਤਾ।ਸ੍ਰੀ ਭਗਤ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ ਜਿਸਨੇ ਦੇਸ਼ ਦੀਆਂ ਸੈਨਾਵਾਂ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਣ ’ਤੇ ਸੂਬੇ ਵੱਲੋਂ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਨੂੰ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕੀਤਾ ਹੈ। ਇਹ ਵਿੱਤੀ ਸਹਾਇਤਾ ਅਗਨੀਵੀਰਾਂ ਲਈ ਵੀ ਲਾਗੂ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮੀਆਂ ਦੀ ਪੈਨਸ਼ਨ ਵਧਾ ਕੇ 11 ਹਜ਼ਾਰ ਰੁਪਏ ਮਹੀਨਾ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਆਸ਼੍ਰਿਤਾਂ ਲਈ ਸਰਕਾਰੀ ਨੌਕਰੀਆਂ ਵਿੱਚ 1 ਫੀਸਦੀ ਰਾਖਵਾਂਕਰਨ ਵੀ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ’ਚ ਲਹਿਰਾਇਆ ਕੌਮੀ ਤਿੰਰਗਾ

ਸਿਹਤ ਸੇਵਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਾਲੀਆ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ, ਜੋ ਕਿ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਉਪਲਬਧ ਹੈ। ਇਸ ਯੋਜਨਾ ਵਿੱਚ 2356 ਮੈਡੀਕਲ ਪੈਕੇਜ ਸ਼ਾਮਲ ਹਨ ਤਾਂ ਜੋ ਕੋਈ ਵੀ ਨਾਗਰਿਕ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 63 ਹਜ਼ਾਰ ਤੋਂ ਵੱਧ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ।ਕੈਬਨਿਟ ਮੰਤਰੀ ਨੇ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਨਿਰਣਾਇਕ ਲੜਾਈ ਦੇ ਦੌਰ ਵਿੱਚ ਪੁੱਜ ਗਈ ਹੈ। ਇਸ ਅਭਿਆਨ ਤਹਿਤ ਲਗਭਗ 45 ਹਜ਼ਾਰ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਸੂਬਾ ਨਸ਼ਿਆਂ ਅਤੇ ਗੈਂਗਸਟਰਵਾਦ ਤੋਂ ਮੁਕਤ ਹੋਵੇਗਾ।ਗਣਤੰਤਰ ਦਿਵਸ ਸਮਾਰੋਹ ਦੌਰਾਨ ਡੀ.ਐੱਸ.ਪੀ. ਸਿਟੀ-1 ਪ੍ਰਿਥਵੀ ਸਿੰਘ ਚਾਹਲ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ, ਐਨ.ਸੀ.ਸੀ. ਕੈਡਿਟਾਂ ਦੀ ਭਾਗੀਦਾਰੀ, ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ, ਸੀ.ਐੱਮ. ਦੀ ਯੋਗਸ਼ਾਲਾ ਰਾਹੀਂ ਸਿਹਤਮੰਦ ਪੰਜਾਬ ਦਾ ਸੁਨੇਹਾ, ਅਤੇ ਲੋਕ-ਭਲਾਈ ਯੋਜਨਾਵਾਂ ’ਤੇ ਆਧਾਰਿਤ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ।

ਇਹ ਵੀ ਪੜ੍ਹੋ ਬੀਬੀਐਮਬੀ ਤਲਵਾੜਾ ਵੱਲੋਂ 77ਵਾਂ ਗਣਤੰਤਰ ਦਿਵਸ ਕੌਮੀ ਜਜਬੇ ਅਤੇ ਉਤਸਾਹ ਨਾਲ ਮਨਾਇਆ ਗਿਆ

ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ 13 ਸਿਲਾਈ ਮਸ਼ੀਨਾਂ ਲੋੜਵੰਦਾਂ ਨੂੰ ਦਿੱਤੀਆਂ ਗਈਆਂ ਅਤੇ ਕੈਬਨਿਟ ਮੰਤਰੀ ਵੱਲੋਂ ਪੰਜ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਤਰੀ ਸ਼੍ਰੀ ਭਗਤ ਵੱਲੋਂ ਵਿਲੱਖਣ ਸੇਵਾਵਾਂ ਲਈ 81 ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਸਮਾਰੋਹ ਵਿੱਚ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਡਾ. ਸੰਨੀ ਸਿੰਘ ਆਹਲੂਵਾਲੀਆ, ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ; ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਮਿਲਕਫੈਡ; ਪਰਮਿੰਦਰ ਪਾਲ ਸਿੰਘ, ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਅਤੇ ਸ੍ਰੀਮਤੀ ਪ੍ਰਭਜੋਤ ਕੌਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਸ਼ਾਮਲ ਸਨ।ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਸਪੈਸ਼ਲ ਡੀ.ਜੀ.ਪੀ. (ਟ੍ਰੈਫਿਕ) ਏ.ਐੱਸ. ਰਾਏ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ, ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਰਭੀ ਪ੍ਰਸ਼ਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

CM Nayab Singh Saini ने स्वीडन में इंडिया-स्वीडन इनोवेशन डे 2026 कार्यक्रम में बतौर मुख्य अतिथि शिरकत की

इंडो-स्वीडन इनोवेशन डे पर उपस्थित होना सम्मान और प्रसन्नता...

CM Nayab Singh Saini ने स्वीडिश कंपनियों के प्रतिनिधियों से राउंड टेबल वार्ता की, निवेश का न्यौता दिया

👉मेक इन इंडिया अभियान में मेक विद स्वीडन निभाएगा...