ਬਠਿੰਡਾ ਪੁੱਜੇ ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਕਿਹਾ ਵੋਟਾਂ ਤੋਂ ਪਹਿਲਾਂ ਸ਼ਹਿਰ ਦੇ ਵਾਰਡਾਂ ਦੀ ਗਿਣਤੀ ਨੂੰ ਵਧਾਇਆ ਜਾਵੇਗਾ

0
158
+1

👉ਭ੍ਰਿਸ਼ਟਾਚਾਰ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ, ਅਧਿਕਾਰੀਆਂ ਪੈਡਿੰਗ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੀਆਂ ਹਿਦਾਇਤਾਂ
Bathinda News: ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੰਗਲਵਾਰ ਨੂੰ ਬਠਿੰਡਾ ਪੁੱਜੇ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਅਤੇ ਹੋਰ ਗਤੀਵਿਧੀਆਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਸਥਾਨਕ ਨਗਰ ਨਿਗਮ ਦਫ਼ਤਰ ਦੇ ਮੀਟਿੰਗ ਹਾਲ ਵਿਚ ਮੀਟਿੰਗ ਕੀਤੀ।

ਇਹ ਵੀ ਪੜ੍ਹੋ  ਬਠਿੰਡਾ ’ਚ NRI ਪ੍ਰਵਾਰ ਤੋਂ ਸੋਨੇ ਦੀ ਲੁੱਟ ਦੀ ਕਹਾਣੀ ਨਿਕਲੀ ਝੂਠੀ, ਪੁਲਿਸ ਨੇ ਪਤੀ-ਪਤਨੀ ਨੂੰ ਕੀਤਾ ਗ੍ਰਿਫਤਾਰ

ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਤੇ ਕਿਹਾ ਕਿ ਭ੍ਰਿਸਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਭ੍ਰਿਸਟਾਚਾਰ ਕਰਨ ਵਾਲਾ ਕੋਈ ਆਪਣਾ ਹੋਵੇ ਜਾਂ ਬੇਗਾਨਾਂ, ਉਸਦੇ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਡਾ ਰਵਜੋਤ ਸਿੰਘ ਨੇ ਕਿਹਾ ਕਿ ਹਰ ਦੋ ਮਹੀਨਿਆਂ ਬਾਅਦ ਕੰਮਾਂ ਦਾ ਰਿਵਊ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਿਹੜਾ ਪੈਸਾ ਵੱਖ ਵੱਖ ਕੰਮਾਂ ਲਈ ਆਇਆ ਹੈ, ਉਸਨੂੰ ਸਮੇਂ ਸਿਰ ਖ਼ਰਚਿਆ ਜਾਵੇ। ਇਸਦੇ ਨਾਲ ਹੀ ਦਿਨੋ-ਦਿਨ ਵਧ ਰਹੀ ਸ਼ਹਿਰੀ ਆਬਾਦੀ ਦੇ ਹਿਸਾਬ ਨਾਲ ਨਵੀਆਂ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਪਹਿਲਾਂ ਹੀ ਹੱਲ ਕਰਨ ਦੀ ਯੋਜਨਾਵਾਂ ਤਿਆਰ ਕੀਤੀਆਂ ਜਾਣ।

ਇਹ ਵੀ ਪੜ੍ਹੋ  ਕੈਨੇਡਾ ’ਚ ਉਤਰਨ ਸਮੇਂ ਜਹਾਜ਼ ਪਲਟਿਆ, 18 ਯਾਤਰੂ ਹੋਏ ਜਖ਼ਮੀ

ਮੰਤਰੀ ਨੇ ਅਧਿਕਾਰੀਆਂ ਨੂੰ ਨਵੀਆਂ ਸੜਕਾਂ, ਪੀਣ ਵਾਲਾ ਸਾਫ਼ ਪਾਣੀ ਅਤੇ ਸੀਵਰੇਜ ਵਿਵਸਥਾ ਵਰਗੀਆਂ ਮੁਢਲੀਆਂ ਸਮੱਸਿਆ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਬਠਿੰਡਾ ਸ਼ਹਿਰ ਦੀ ਵਾਰਡ ਬੰਦੀ ਨਵੇਂ ਸਿਰਿਓ ਕਰਕੇ ਵਾਰਡ ਵਧਾਏ ਜਾਣਗੇ। ਇਸਦੇ ਨਾਲ ਹੀ ਉਨ੍ਹਾਂ ਨਵੇਂ ਬਣੇ ਮੇਅਰ ਦੀ ਵੀ ਹੋਸਲਾ ਅਫ਼ਜਵਾਈ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਐਸਐਸਪੀ ਮੈਡਮ ਅਮਨੀਤ ਕੌਂਡਲ ਅਤੇ ਮੇਅਰ ਪਦਮਜੀਤ ਮਹਿਤਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here