Saturday, May 2, 2026
spot_img
spot_img

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਕੀਤੇ ਦਰਜ

Date:

spot_img

Chandigarh News : ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਗੁਰਦੇਵ ਨਗਰ ਸਥਿਤ ਆਪਣੇ ਨਿਵਾਸ ਸਥਾਨ ਵਿਖੇ ਡਿਜੀਟਲ ਜਨਗਣਨਾ-2027 ਤਹਿਤ ਆਪਣੇ ਰਿਹਾਇਸ਼ੀ ਵੇਰਵੇ ਸਵੈ-ਗਣਨਾ ਰਾਹੀਂ ਦਰਜ ਕਰਕੇ ਸੂਬੇ ਦੇ ਵਸਨੀਕਾਂ ਨੂੰ ਵੀ ਅਜਿਹਾ ਕਰਨ ਦੀ ਸਲਾਹ ਦਿੱਤੀ। ਇਹ ਆਖਦਿਆਂ ਕਿ ਇਹ ਪਹਿਲੀ ਵਾਰ ਹੈ ਕਿ ਜਨਗਣਨਾ ਡਿਜੀਟਲ ਢੰਗ ਰਾਹੀਂ ਕੀਤੀ ਜਾ ਰਹੀ ਹੈ, ਕੈਬਨਿਟ ਮੰਤਰੀ ਅਰੋੜਾ ਨੇ ਵਸਨੀਕਾਂ ਨੂੰ ਵੱਧ ਤੋਂ ਵੱਧ ਇਸ ਅਭਿਆਸ ਵਿੱਚ ਹਿੱਸਾ ਲੈਣ ਅਤੇ ਔਨਲਾਈਨ ਪੋਰਟਲ se.census.gov.in ‘ਤੇ ਜਾ ਕੇ ਸਵੈ-ਗਣਨਾ ਰਾਹੀਂ ਆਪਣੇ ਰਿਹਾਇਸ਼ੀ ਵੇਰਵੇ ਦਰਜ ਕਰਨ ਦੀ ਅਪੀਲ ਕੀਤੀ। ਡਿਜੀਟਲ ਜਨਗਣਨਾ 2027 – ਘਰਾਂ ਦੇ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ ਦੇ ਪਹਿਲੇ ਪੜਾਅ ਤਹਿਤ, ਰਾਜ ਵਿੱਚ ਸਵੈ-ਗਣਨਾ 30 ਅਪ੍ਰੈਲ ਨੂੰ ਸ਼ੁਰੂ ਹੋਈ ਸੀ ਅਤੇ ਇਹ 14 ਮਈ, 2026 ਤੱਕ ਜਾਰੀ ਰਹੇਗੀ। ਵਸਨੀਕ ਸਵੈ-ਇੱਛਾ ਨਾਲ ਆਪਣੇ ਘਰ ਬੈਠ ਕੇ ਸਵੈ-ਗਣਨਾ ਰਾਹੀਂ ਰਿਹਾਇਸ਼ੀ ਵੇਰਵੇ (33 ਸਵਾਲਾਂ ਦੇ ਜਵਾਬ ਦੇ ਕੇ) ਔਨਲਾਈਨ ਜਮ੍ਹਾਂ ਕਰਵਾ ਸਕਦੇ ਹਨ।

ਇਹ ਵੀ ਪੜ੍ਹੋ 👉Punjab Police ਨੇ CIA ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਦਾ ਮੁੱਖ ਸਾਥੀ ਕਾਬੂ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਪ੍ਰਕਿਰਿਆ ਸਰਲ ਤੇ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਘਰ ਬੈਠੇ ਹੀ ਪੂਰੀ ਕੀਤੀ ਜਾ ਸਕਦੀ ਹੈ, ਜਿਸ ਨਾਲ ਗਿਣਤੀਕਾਰ ਦੀ ਉਡੀਕ ਕਰਨ ਦੀ ਲੋੜ ਨਹੀਂ ਰਹਿੰਦੀ। ਇਸ ਪੜਾਅ ਤਹਿਤ, ਨਿਵਾਸੀਆਂ ਨੂੰ ਆਪਣੇ ਘਰ ਅਤੇ ਪਰਿਵਾਰਕ ਮੈਂਬਰਾਂ ਬਾਰੇ ਵਿਆਪਕ ਵੇਰਵੇ ਪ੍ਰਦਾਨ ਕਰਨੇ ਹੋਣਗੇ। ਇਹ ਘਰ ਦੀ ਕਿਸਮ, ਸਹੂਲਤਾਂ ਦੀ ਉਪਲੱਬਧਤਾ ਅਤੇ ਹੋਰ ਬੁਨਿਆਦੀ ਸਹੂਲਤਾਂ ਵਰਗੇ ਮੁੱਖ ਪਹਿਲੂਆਂ ਨੂੰ ਕਵਰ ਕਰਦੇ ਹਨ ਅਤੇ ਇਹੀ ਜਾਣਕਾਰੀ ਵਿਕਾਸ ਨੀਤੀਆਂ ਅਤੇ ਭਲਾਈ ਸਕੀਮਾਂ ਨੂੰ ਆਕਾਰ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਸ ਪ੍ਰਕਿਰਿਆ ਵਿੱਚ ਉਪਭੋਗਤਾ ਰਜਿਸਟ੍ਰੇਸ਼ਨ, ਓਟੀਪੀ ਤਸਦੀਕ, ਲੋੜੀਂਦੇ ਵੇਰਵੇ ਭਰਨਾ ਅਤੇ ਅਖੀਰ ਵਿੱਚ ਸਾਰੇ ਵੇਰਵਾ ਜਮ੍ਹਾਂ ਕਰਨਾ ਸ਼ਾਮਲ ਹੈ, ਜਿਸ ਤੋਂ ਬਾਅਦ ਇੱਕ ਵਿਲੱਖਣ ਸਵੈ-ਗਣਨਾ ਆਈਡੀ (ਐਸਈ-ਆਈਡੀ) ਜਨਰੇਟ ਹੁੰਦੀ ਹੈ। ਜਦੋਂ ਫੀਲਡ ਵਿਜ਼ਿਟ ਦੌਰਾਨ ਗਿਣਤੀਕਾਰ ਸਬੰਧਤ ਜਾਇਦਾਦਾਂ ਵਿਖੇ ਪਹੁੰਚ ਕਰਨਗੇ ਤਾਂ ਉਸ ਵੇਲੇ ਨਿਵਾਸੀਆਂ ਨੂੰ ਨੂੰ ਇਹ ਐਸਈ-ਆਈਡੀ ਉਨ੍ਹਾਂ ਨਾਲ ਸਾਂਝੀ ਕਰਨੀ ਹੋਵੇਗੀ। ਜਮ੍ਹਾਂ ਕਰਵਾਈ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਸਿਰਫ਼ ਯੋਜਨਾਬੰਦੀ ਅਤੇ ਨੀਤੀ ਨਿਰਮਾਣ ਦੇ ਉਦੇਸ਼ਾਂ ਲਈ ਵਰਤੀ ਜਾਵੇਗੀ।

ਇਹ ਵੀ ਪੜ੍ਹੋ 👉Guru Nanak Dev Public S.S. School Kamla Nehru Nagar Bathinda ਵਿਖੇ ਮਜ਼ਦੂਰ ਦਿਵਸ ਮਨਾਇਆ

ਜਿਹੜੇ ਘਰ ਔਨਲਾਈਨ ਪ੍ਰਕਿਰਿਆ ਪੂਰੀ ਕਰਨ ਵਿੱਚ ਅਸਮਰੱਥ ਹਨ, ਉਨ੍ਹਾਂ ਲਈ ਇੱਕ ਅਧਿਕਾਰਤ ਗਿਣਤੀਕਾਰ 15 ਮਈ, 2026 ਤੋਂ ਸ਼ੁਰੂ ਹੋਣ ਵਾਲੇ ਅਗਲੇ ਫੀਲਡ ਗਣਨਾ ਪੜਾਅ ਦੌਰਾਨ ਲੋੜੀਂਦੀ ਜਾਣਕਾਰੀ ਇਕੱਠੀ ਕਰਨ ਲਈ ਉਨ੍ਹਾਂ ਦੇ ਘਰਾਂ/ਜਾਇਦਾਦਾਂ ਵਿਖੇ ਪਹੁੰਚ ਕਰੇਗਾ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਆਖਰੀ ਜਨਗਣਨਾ 2011 ਵਿੱਚ ਹੋਈ ਸੀ ਅਤੇ ਹੁਣ ਇਹ ਪਹਿਲੀ ਵਾਰ ਹੈ ਕਿ ਜਨਗਣਨਾ ਡਿਜੀਟਲ ਰੂਪ ਵਿੱਚ ਕੀਤੀ ਜਾ ਰਹੀ ਹੈ। ਵਸਨੀਕਾਂ ਨੂੰ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਅਤੇ ਸਹੀ ਜਾਣਕਾਰੀ ਜਮ੍ਹਾਂ ਕਰਾਉਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਅਰੋੜਾ ਨੇ ਕਿਹਾ ਕਿ ਇਹ ਜਾਣਕਾਰੀ ਸਰਕਾਰ ਨੂੰ ਨਿਵਾਸੀਆਂ ਲਈ ਨੀਤੀਆਂ ਅਤੇ ਹੋਰ ਭਲਾਈ ਯੋਜਨਾਵਾਂ ਬਣਾਉਣ ਵਿੱਚ ਮਦਦ ਕਰਦੀ ਹੈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ-ਕਮ-ਪ੍ਰਧਾਨ ਜਨਗਣਨਾ ਅਧਿਕਾਰੀ ਡਾ. ਨੀਰੂ ਕਟਿਆਲ ਗੁਪਤਾ, ਸੰਯੁਕਤ ਕਮਿਸ਼ਨਰ-ਕਮ-ਸ਼ਹਿਰੀ ਜਨਗਣਨਾ ਅਧਿਕਾਰੀ ਵਿਨੀਤ ਕੁਮਾਰ, ਡਿਪਟੀ ਡਾਇਰੈਕਟਰ (ਜਨਗਣਨਾ) ਪੰਜਾਬ ਡਾ. ਰੁਚੀ ਗੁਪਤਾ, ਸਹਾਇਕ ਡਾਇਰੈਕਟਰ (ਜਨਗਣਨਾ ਆਪਰੇਸ਼ਨਜ਼) ਰੇਣੂ, ਸਹਾਇਕ ਕਮਿਸ਼ਨਰ-ਕਮ-ਚਾਰਜ ਅਧਿਕਾਰੀ ਜਸਦੇਵ ਸੇਖੋਂ, ਸੁਪਰਡੈਂਟ ਤਰੁਣ ਗੋਇਲ, ਅੰਕੜਾ ਜਾਂਚਕਰਤਾ (ਜਨਗਣਨਾ) ਅਲੋਕ ਕੁਮਾਰ ਸਮੇਤ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Haryana News: लोहगढ़ स्मारक बनेगा विरासत और प्रेरणा का केंद्र: केंद्रीय मंत्री मनोहर लाल

Haryana News: केंद्रीय आवास, शहरी मामले और ऊर्जा मंत्री...