ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਹੋਣਗੇ ਦਿੱਲੀ ਦੇ ਪ੍ਰਗਤੀ ਮੈਦਾਨ ‘ਚ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ

Date:

spot_img

ਗਾਇਕ ਲਖਵਿੰਦਰ ਵਡਾਲੀ ਵੱਲੋਂ ਪੇਸ਼ ਕੀਤਾ ਜਾਵੇਗਾ ਸਭਿਆਚਾਰਕ ਪ੍ਰੋਗਰਾਮ
ਚੰਡੀਗੜ੍ਹ ,ਨਵੰਬਰ 27:ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਚੱਲ ਰਹੇ ਭਾਰਤ ਅੰਤਰ-ਰਾਸ਼ਟਰੀ ਵਪਾਰ ਮੇਲਾ-2024 ਦਰਮਿਆਨ 27 ਨਵੰਬਰ ਨੂੰ ਹੋਣ ਵਾਲੇ ‘ਪੰਜਾਬ ਡੇਅ’ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ।ਕੈਬਨਿਟ ਮੰਤਰੀ ਸੌਂਦ ਵੱਲੋਂ ਇਸ ਮੌਕੇ ਪੰਜਾਬ ਪੈਵਿਲੀਅਨ ਦਾ ਦੌਰਾ ਕੀਤਾ ਜਾਵੇਗਾ, ਜਿਥੇ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ,

ਅੰਮਿ੍ਤਸਰ ‘ਚ ਐਨ.ਆਰ.ਆਈਜ਼ ਨੂੰ ਨਿਸ਼ਾਨਾ ਬਣਾਉਣ ਵਾਲੇ ਸਨੈਚਰ ਵੱਲੋਂ ਪੁਲਿਸ ਹਿਰਾਸਤ ‘ਚੋਂ ਭੱਜਣ ਦੀ ਕੋਸ਼ਿਸ਼ ਨਾਕਾਮ; ਪੁਲਿਸ ਨੇ ਲੱਤ ਵਿੱਚ ਗੋਲੀ ਮਾਰ ਕੇ ਮੁਲਜ਼ਮ ਨੂੰ ਭੱਜਣ ਤੋਂ ਰੋਕਿਆ

ਪੀ.ਐਸ.ਆਈ.ਈ.ਸੀ- ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਹੋਰਨਾਂ ਵੱਲੋਂ ਪੰਜਾਬ ਦੇ ਵਿਰਸੇ, ਸਭਿਆਚਾਰ, ਉਦਯੋਗਿਕ ਵਿਕਾਸ, ਖੇਤੀਬਾੜ੍ਹੀ ਖੇਤਰ ਵਿਚ ਨਵੀਨਤਮ ਕਦਮਾਂ ਅਤੇ ਹਸਤ ਕਲਾ ਦੀਆਂ ਵਸਤਾਂ ਦਰਸਾਈਆਂ ਜਾ ਰਹੀਆਂ ਹਨ। ਇਸ ਸਾਲ ਦੇ ਵਪਾਰ ਮੇਲੇ ਦਾ ਥੀਮ “ਵਿਕਸਿਤ ਭਾਰਤ @ 2047” ਹੈ।ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਦੀ ਡਾਇਰੈਕਟਰ ਸ਼੍ਰੀਮਤੀ ਅੰਮ੍ਰਿਤ ਸਿੰਘ ਨੇ ਦੱਸਿਆ ਕਿ

ਐਨ.ਐਚ.ਐਮ. ਪੰਜਾਬ ਨੇ 8 ਹਜ਼ਾਰ ਕਰਮਚਾਰੀਆਂ ਨੂੰ ਮੈਡੀਕਲ ਬੀਮਾ ਕਵਰ ਪ੍ਰਦਾਨ ਕਰਨ ਲਈ ਇੰਡੀਅਨ ਬੈਂਕ ਨਾਲ ਸਮਝੌਤਾ ਸਹੀਬੱਧ ਕੀਤਾ

ਇਨ੍ਹਾਂ ਸਟਾਲਾਂ ‘ਤੇ ਤਾਇਨਾਤ ਵਿਭਾਗੀ ਅਧਿਕਾਰੀ ਪੰਜਾਬ ਪੈਵਿਲੀਅਨ ਵਿਖੇ ਆਉਣ ਵਾਲੇ ਲੋਕਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਮੁਖੀ ਤੇ ਲੋਕ ਹਿਤ ਵਿਚ ਉਠਾਏ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦੇ ਰਹੇ ਹਨ।ਅਮ੍ਰਿਤ ਸਿੰਘ ਨੇ ਅੱਗੇ ਦੱਸਿਆ ਕਿ ਪੰਜਾਬੀ ਗੀਤ ਸੰਗੀਤ ਜਗਤ ‘ਚ ਨਾਮਵਰ ਗਾਇਕ ਲਖਵਿੰਦਰ ਵਡਾਲੀ ਵੱਲੋਂ ਪੰਜਾਬ ਡੇਅ ਦੇ ਸਮਾਗਮ ਦੌਰਾਨ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

 

spot_img
spot_img

Share post:

Popular

More like this
Related

हरियाणा में ऐतिहासिक स्थानों का बनाएंगे नया कॉरिडोर, आमजन को करेंगे जागरूक: मुख्यमंत्री

👉मुख्यमंत्री नायब सिंह सैनी ने हरियाणा विजन 2047 के...

ਵਿਧਾਨ ਸਭਾ ਸੈਸ਼ਨ ਤੋਂ ਭੱਜੀ ਸਰਕਾਰ, ਮੁੱਖ ਮੰਤਰੀ ਅਸਤੀਫ਼ਾ ਦੇਣ: ਪਰਗਟ ਸਿੰਘ

👉ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਸਮੇਤ ਲੋਕ ਹਿੱਤਾਂ ਦੇ...