ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਦੂਜੇ ਦਿਨ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ

Date:

spot_img

👉ਅਹਿਮ ਮੁੱਦਿਆਂ ਨੂੰ ਤਰਜੀਹ ਦੇਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਦੇ ਹੱਲ ਲਈ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ।ਵਿੱਤ ਮੰਤਰੀ ਦਫ਼ਤਰ ਵਿਖੇ ਹੋਈਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਮੁਲਾਜਮ ਅਤੇ ਪੈਨਸ਼ਨਰਜ਼ ਜੁਆਇੰਟ ਫਰੰਟ, ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰਜ਼ ਯੂਨੀਅਨ, ਕੰਪਿਊਟਰ ਟੀਚਰਜ਼ ਸੰਘਰਸ਼ ਕਮੇਟੀ ਅਤੇ ‘10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਅਧਿਆਪਕਾਂ ਦੀ ਯੂਨੀਅਨ’ ਦੇ ਨੁਮਾਇੰਦਿਆਂ ਨੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ।ਕੈਬਨਿਟ ਮੰਤਰੀਆਂ ਨੇ ਸਬੰਧਤ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ ਅਤੇ ਯੂਨੀਅਨ ਆਗੂਆਂ ਨੂੰ ਉਨ੍ਹਾਂ ਦੀਆਂ ਮੰਗਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਸਖ਼ਤ ਨਿੰਦਾ

ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ‘ਤੇ ਕਾਰਵਾਈ ਪਹਿਲਾਂ ਹੀ ਚੱਲ ਰਹੀ ਹੈ, ਅਤੇ ਪਰਸੋਨਲ, ਵਿੱਤ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਮਿਲ ਕੇ ਇੰਨ੍ਹਾਂ ਸਬੰਧੀ ਯੋਗ ਹੱਲ ਲੱਭਣ ਲਈ ਕੰਮ ਕਰ ਰਹੇ ਹਨ। ਸਬ-ਕਮੇਟੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗਾਂ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਅਹਿਮ ਮੁੱਦਿਆਂ ‘ਤੇ ਤੁਰੰਤ ਕਾਰਵਾਈ ਨੂੰ ਤਰਜੀਹ ਦੇਣ।ਅੱਜ ਦੀਆਂ ਮੀਟਿੰਗਾਂ ਦੌਰਾਨ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਜਰਮਨਜੀਤ ਸਿੰਘ, ਸਵਿੰਦਰਪਾਲ ਸਿੰਘ, ਰਣਜੀਤ ਸਿੰਘ, ਗਗਨਦੀਪ ਸਿੰਘ ਭੁੱਲਰ, ਸੁਖਦੇਵ ਸਿੰਘ ਸੈਣੀ ਅਤੇ ਬਾਜ ਸਿੰਘ ਖਹਿਰਾ, ਐਸੋਸੀਏਟ ਪ੍ਰੀ-ਪ੍ਰਾਇਮਰੀ ਅਧਿਆਪਕ ਯੂਨੀਅਨ ਵੱਲੋਂ ਹਰਪ੍ਰੀਤ ਕੌਰ, ਦਰਸ਼ਨ ਸਿੰਘ ਅਤੇ ਦਵਿੰਦਰ ਸਿੰਘ, ਕੰਪਿਊਟਰ ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਹਰਜੀਤ ਸਿੰਘ ਸੰਧੂ, ਹਰਪ੍ਰੀਤ ਸਿੰਘ ਅਤੇ ‘10 ਸਾਲ ਦੀ ਸਰਵਿਸ ਪੂਰੀ ਕਰ ਚੁੱਕੇ ਅਧਿਆਪਕ ਯੂਨੀਅਨ’ ਵੱਲੋਂ ਜਸਪਾਲ ਸਿੰਘ, ਗੌਰਵ, ਮਮਤਾ ਰਾਣੀ ਅਤੇ ਸੁਰਜੀਤ ਕੌਰ ਅਤੇ ਉਨ੍ਹਾਂ ਦੇ ਯੂਨੀਅਨ ਸਾਥੀ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਮੁਲਾਜ਼ਮਾਂ ਵੱਲੋਂ ਡੀ.ਸੀ. ਦਫ਼ਤਰ ਦੇ ਬਾਹਰ ਗੇਟ ਰੈਲੀ

👉ਸਾਂਝਾ ਮੁਲਾਜ਼ਮ ਮੰਚ ਵੱਲੋਂ 2 ਦਿਨਾਂ ਸਮੂਹਿਕ ਲੈ ਕੇ...

SSD Girls College ਵੱਲੋਂ ਪਹਿਲੇ ਫੈਸ਼ਨ ਸ਼ੋਅ ਦਾ ਆਯੋਜਨ

Bathinda News: SSD Girls College (ਐੱਸ.ਐੱਸ.ਡੀ. ਗਰਲਜ਼ ਕਾਲਜ, ਬਠਿੰਡਾ)...

ਤਿੰਨ ਕਾਰਾਂ ‘ਚ ਭਿਆਨਕ ਟੱਕਰ; 2 ਕੁੜੀਆਂ ਤੇ 1 ਮੁੰਡੇ ਨੂੰ ਕਾਰ ਕੱਟ ਕੇ ਵਿਚੋਂ ਕੱਢਿਆ

Sangrur News: ਬੁੱਧਵਾਰ ਸਵੇਰੇ ਸੰਗਰੁਰ ਜ਼ਿਲ੍ਹੇ ਦੇ ਪਿੰਡ ਘਰਾਚੋ...