ਕੈਬਨਿਟ ਸਬ-ਕਮੇਟੀ ਵੱਲੋਂ ਕਿਸਾਨ ਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ

Date:

spot_img

ਚੰਡੀਗੜ੍ਹ, 6 ਦਸੰਬਰ: ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਮੰਗਵਾਰ ਨੂੰ ਕਿਸਾਨ ਅਤੇ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਉਠਾਏ ਗਏ ਮੁੱਦਿਆਂ ਅਤੇ ਮੰਗਾਂ ਬਾਰੇ ਜਿੱਥੇ ਵਿਸਥਾਰ ਵਿੱਚ ਚਰਚਾ ਕੀਤੀ ਗਈ ਉਥੇ ਹੀ ਇੰਨ੍ਹਾਂ ਦੇ ਹੱਲ ਲਈ ਅਗਲੇਰੀ ਰਣਨੀਤੀ ਤੈਅ ਕੀਤੀ ਗਈ। ਪੰਜਾਬ ਭਵਨ ਵਿਖੇ ਲਗਾਤਾਰ 6 ਘੰਟੇ ਤੋਂ ਵੱਧ ਚੱਲੀਆਂ ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਸੰਯੁਕਤ ਕਿਸਾਨ ਮੋਰਚਾ (ਨਾਨ-ਪੌਲੀਟੀਕਲ), ਭਾਰਤੀ ਕਿਸਾਨ ਯੂਨੀਅਨ ਏਕਤਾ, ਸਿੱਧੂਪੁਰ ਅਤੇ ਸੰਯੁਕਤ ਗੰਨਾ ਸੰਘਰਸ਼ ਮੋਰਚਾ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਫਸਲਾਂ ਦੇ ਖਰਾਬੇ, ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜਮੀਨਾਂ ਸਬੰਧੀ ਮਸਲੇ ਅਤੇ ਗੰਨੇ ਦੀ ਕੀਮਤ ਸਮੇਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ।

ਮੁੱਖ ਮੰਤਰੀ ਵੱਲੋਂ ਪੁਲਿਸ ਅਫ਼ਸਰਾਂ ਨੂੰ ਨਸ਼ਿਆਂ ਖਿਲਾਫ਼ ਆਰ-ਪਾਰ ਦੀ ਲੜਾਈ ਨੂੰ ਅੰਜ਼ਾਮ ਤੱਕ ਲਿਜਾਣ ਦੇ ਹੁਕਮ

ਇਸੇ ਦੌਰਾਨ ਕਬਨਿਟ ਸਬ-ਕਮੇਟੀ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਫਸਲਾਂ ਦੇ ਖਰਾਬੇ ਦੇ ਮੁਆਵਜੇ ਸਬੰਧੀ ਸਟੇਟ ਕਾਰਜਕਾਰੀ ਕਮੇਟੀ ਦੀ ਮੀਟਿੰਗ ਵਿੱਚ ਜਲਦ ਹੀ ਫੈਸਲਾ ਲਿਆ ਜਾਵੇਗਾ ਅਤੇ ਹਾਈਵੇਅਜ ਲਈ ਇਕਵਾਇਰ ਹੋਣ ਵਾਲੀਆਂ ਜਮੀਨਾਂ ਦੇ ਮੁਆਵਜੇ ਸਬੰਧੀ ਸੂਬੇ ਦੇ ਸਾਰੇ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕੇਸਾਂ ਦੇ ਨਿਪਟਾਰੇ ਨੂੰ 3 ਮਹੀਨਿਆਂ ਅੰਦਰ ਯਕੀਨੀ ਬਣਾਇਆ ਜਾਵੇਗਾ।ਗੰਨੇ ਦੇ ਭਾਅ ਸਬੰਧੀ ਕੈਬਨਿਟ ਸਬ-ਕਮੇਟੀ ਨੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਵੱਲੋਂ ਪਹਿਲਾਂ ਹੀ ਦੇਸ਼ ਭਰ ਵਿੱਚ ਗੰਨੇ ਦੀ ਸੱਭ ਤੋਂ ਵੱਧ ਕੀਮਤ ਐਲਾਨੀ ਗਈ ਹੈ। ਕੈਬਨਿਟ ਸਬ-ਕਮੇਟੀ ਨੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਅਧਿਕਾਰੀਆਂ, ਗੰਨਾ ਮਾਹਿਰਾਂ ਅਤੇ ਗੰਨਾ ਕਿਸਾਨਾਂ ਤੇ ਆਧਾਰਤ ਇੱਕ ਕਮੇਟੀ ਦਾ ਗਠਨ ਕੀਤਾ ਜਾਵੇ ਤਾਂ ਜੋ ਗੰਨੇ ਦੀ ਲਾਗਤ ਕੀਮਤ, ਪੰਜਾਬ ਲਈ ਗੰਨੇ ਦੀ ਢੁਕਵੀ ਕਿਸਮ ਸਮੇਤ ਕਿਸਾਨਾਂ ਦੀਆਂ ਹੋਰਨਾਂ ਚਿੰਤਾਵਾਂ ਦੇ ਹੱਲ ਦੀ ਦਿਸ਼ਾ ਵਿੱਚ ਠੋਸ ਕਦਮ ਪੁੱਟੇ ਜਾ ਸਕਣ।

’ਤੇ ਜਦ ਮੰਤਰੀ ਨੇ ਖੁਦ ਟਰੈਕਟਰ ਚਲਾ ਕੇ 100 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਲਿਆ

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਕੋਰੋਨਾ ਵਲੰਟੀਅਰਾਂ ਨਾਲ ਹੋਈ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਉਨ੍ਹਾਂ ਦੇ ਮਾਮਲੇ ਨੂੰ ਵਾਚਣ ਲਈ ਏ.ਡੀ.ਜੀ.ਪੀ (ਐਚ.ਆਰ) ਦੀ ਅਗਵਾਈ ਹੇਠ ਆਈ.ਜੀ. ਪੱਧਰ ਦੇ ਦੋ ਅਧਿਕਾਰੀਆਂ ਦੀ ਕਮੇਟੀ ਗਠਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਮੇਟੀ ਨੂੰ ਕੋਰੋਨਾ ਵਲੰਟੀਅਰਾਂ ਦੇ ਮਸਲਿਆਂ ਅਤੇ ਮੰਗਾਂ ਤੇ ਗੰਭੀਰਤਾ ਨਾਲ ਅਧਿਅਨ ਕਰਕੇ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ।ਪੰਜਾਬ ਸਟੇਟ ਮਨਿਸਟੀਰਅਲ ਸਰਵੀਸਿਜ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਵੱਲੋਂ ਉਨ੍ਹਾਂ ਦੇ ਮੰਗ ਪੱਤਰ ‘ਤੇ ਨੁਕਤਾ ਵਾਰ ਚਰਚਾ ਕੀਤੀ ਗਈ। ਕੈਬਨਿਟ ਸਬ-ਕਮੇਟੀ ਨੇ ਯੂਨੀਅਨ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਨੂੰ ਆਉਂਦੇ ਕੁਝ ਦਿਨਾਂ ਵਿੱਚ ਹੱਲ ਕਰ ਦਿੱਤਾ ਜਾਵੇਗਾ। ਇਸੇ ਦੌਰਾਨ ਵੈਟਨਰੀ ਏ.ਆਈ. ਵਰਕਰ ਯੂਨੀਅਨ ਪੰਜਾਬ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਯੂਨੀਅਨ ਦੀ ਜਾਇਜ਼ ਮੁੱਦਿਆਂ ਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਇੰਨ੍ਹਾਂ ਨੂੰ ਜਲਦੀ ਹਲ ਕਰਨ ਲਈ ਕਿਹਾ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਕਾਂਟਰੈਕਟ ਮਲਟੀਪਰਪਜ਼ ( ਫੀਮੇਲ ) ਹੈਲਥ ਵਰਕਰਜ ਵਲੋਂ ਸਿਵਲ ਸਰਜਨ ਬਠਿੰਡਾ ਨੂੰ ਮੰਗ ਪੱਤਰ

👉ਪਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਵਫ਼ਦ ਵੱਲੋਂ ਮੰਗਾਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

👉ਵਪਾਰੀ ਘਬਰਾਉਣ ਨਾ, ਪੰਜਾਬ ਸਰਕਾਰ ਤੁਹਾਡੇ ਨਾਲ ਹੈ, ਅਸੀਂ...