Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਲਈ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਨੂੰ ਮਨਜ਼ੂਰੀ

9 Views

ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਦੇ ਮੰਤਵ ਨਾਲ ਲਿਆ ਫੈਸਲਾ
ਚੰਡੀਗੜ੍ਹ, 5 ਸਤੰਬਰ:ਕਿਸਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਅਨਾਜ ਉਤਪਾਦਨ ਵਿੱਚ ਵਧਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਵੀਰਵਾਰ ਨੂੰ ਸੂਬੇ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਨੂੰ ਹਰੀ ਝੰਡੀ ਦੇ ਦਿੱਤੀ।ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਮੰਤਰੀ ਮੰਡਲ ਦੀ ਹੋਈ ਮੀਟਿੰਗ ਵਿੱਚ ਲਿਆ ਗਿਆ।ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਰਵਾਇਤੀ ਖੇਤੀ ਖੜੋਤ ਦੇ ਕੰਢੇ ਉਤੇ ਪੁੱਜ ਗਈ ਹੈ ਅਤੇ ਅਨਾਜ ਉਤਪਾਦਨ ਨੂੰ ਹੁਲਾਰਾ ਦੇਣ ਲਈ ਨਵੀਂ ਖੇਤੀਬਾੜੀ ਨੀਤੀ ਬਣਾਉਣ ਦੀ ਲੋੜ ਹੈ। ਆਉਣ ਵਾਲੀਆਂ ਨਸਲਾਂ ਲਈ ਧਰਤੀ ਹੇਠਲਾ ਪਾਣੀ ਬਚਾਉਣ ਅਤੇ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵੀ ਨਵੀਂ ਖੇਤੀਬਾੜੀ ਨੀਤੀ ਦੀ ਲੋੜ ਹੈ। ਮੀਟਿੰਗ ਵਿੱਚ ਫੈਸਲਾ ਹੋਇਆ ਕਿ ਨਵੀਂ ਖੇਤੀਬਾੜੀ ਨੀਤੀ ਬਣਾਉਣ ਲਈ ਸਾਰੇ ਵੱਡੇ ਭਾਈਵਾਲਾਂ ਦੀ ਰਾਇ ਲਈ ਜਾਵੇਗੀ।

ਹਿਮਾਚਲ ’ਚ ਹੁਣ ਦਲ-ਬਦਲੂ ਵਿਧਾਇਕਾਂ ਨੂੰ ਨਹੀਂ ਮਿਲੇਗੀ ਪੈਨਸਨ

ਪੰਜਾਬ ਲਈ ਨਵੀਂ ਸਿੱਖਿਆ ਨੀਤੀ ਪੇਸ਼ ਕਰਨ ਬਾਰੇ ਬਣੀ ਸਹਿਮਤੀ
ਕੈਬਨਿਟ ਨੇ ਹੁਨਰ ਤੇ ਤਕਨੀਕ ਆਧਾਰਤ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਸੂਬੇ ਵਿੱਚ ਨਵੀਂ ਸਿੱਖਿਆ ਨੀਤੀ ਲਾਗੂ ਕਰਨ ਦੀ ਸਹਿਮਤੀ ਵੀ ਦੇ ਦਿੱਤੀ। ਇਸ ਨਾਲ ਜਿੱਥੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ, ਉੱਥੇ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਦਾ ਅਨਿੱਖੜ ਅੰਗ ਬਣਨਗੇ। ਇਸ ਨੀਤੀ ਨਾਲ ਸੂਬੇ ਵਿੱਚ ਸਿੱਖਿਆ ਵਿੱਚ ਗੁਣਾਤਮਕ ਤਬਦੀਲੀ ਦੇਖਣ ਨੂੰ ਮਿਲੇਗੀ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਮਿਲੇਗਾ।

ਵੱਧ ਤੋਂ ਵੱਧ ਵਪਾਰੀਆਂ ਨੂੰ ਲਾਹਾ ਦੇਣ ਲਈ ਓ.ਟੀ.ਐਸ.-3 ਦਾ ਦਾਇਰਾ ਵਧੇਗਾ
ਮੰਤਰੀ ਮੰਡਲ ਨੇ ਪੰਜਾਬ ਦੇ ਵੱਧ ਤੋਂ ਵੱਧ ਵਪਾਰੀਆਂ ਨੂੰ ਲਾਭ ਦੇਣ ਲਈ ਵੈਟ ਦੇ ਲਟਕਦੇ ਕੇਸਾਂ ਦੇ ਨਿਬੇੜੇ ਲਈ ਓ.ਟੀ.ਐਸ.-3 ਦਾ ਦਾਇਰਾ ਵਧਾਉਣ ਦੀ ਵੀ ਸਹਿਮਤੀ ਦੇ ਦਿੱਤੀ। ਪੂਰੀ ਤਰ੍ਹਾਂ ਨਾਕਾਮ ਰਹੀਆਂ ਪਿਛਲੀਆਂ ਸਕੀਮਾਂ ਦੇ ਮੁਕਾਬਲੇ ਮੌਜੂਦਾ ਸਕੀਮ ਦਾ ਕਾਰੋਬਾਰੀਆਂ ਨੂੰ ਚੋਖਾ ਲਾਭ ਮਿਲਿਆ ਹੈ, ਜਿਸ ਨਾਲ ਇਸ ਓ.ਟੀ.ਐਸ. ਰਾਹੀਂ ਸੂਬਾ ਸਰਕਾਰ ਨੇ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ 164 ਕਰੋੜ ਰੁਪਏ ਵਾਧੂ ਕਮਾਏ। ਇਸ ਸਕੀਮ ਦਾ ਦਾਇਰਾ ਵਧਾਉਣ ਬਾਰੇ ਰਸਮੀ ਆਦੇਸ਼ ਜਲਦੀ ਜਾਰੀ ਕੀਤੇ ਜਾਣਗੇ।

ED ਵੱਲੋਂ ਪੰਜਾਬ ਕਾਂਗਰਸ ਦਾ ਇੱਕ ਵੱਡਾ ਆਗੂ ਗ੍ਰਿਫ਼ਤਾਰ

ਢੋਆ-ਢੁਆਈ ਵਾਲੇ ਵਾਹਨਾਂ ਤੇ ਆਟੋ-ਰਿਕਸ਼ਾ ਮਾਲਕਾਂ ਨੂੰ ਵੱਡੀ ਰਾਹਤ
ਢੋਆ-ਢੁਆਈ ਵਾਲੇ ਵਾਹਨਾਂ ਤੇ ਥ੍ਰੀ ਵੀਲ੍ਹਰ (ਯਾਤਰੀ, ਆਟੋ ਰਿਕਸ਼ਾ) ਮਾਲਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਹਰੇਕ ਤਿਮਾਹੀ ਬਾਅਦ ਟੈਕਸ ਅਦਾ ਕਰਨ ਦੀ ਪ੍ਰਕਿਰਿਆ ਨੂੰ ਖ਼ਤਮ ਕਰਨ ਦੀ ਸਹਿਮਤੀ ਦੇ ਦਿੱਤੀ, ਜਿਸ ਨਾਲ ਮਾਲਕਾਂ ਦੀ ਬੇਲੋੜੀ ਪ੍ਰੇਸ਼ਾਨੀ ਘਟੇਗੀ। ਹੁਣ ਇਨ੍ਹਾਂ ਪੁਰਾਣੇ ਕਮਰਸ਼ੀਅਲ ਵਾਹਨਾਂ ਦੇ ਮਾਲਕ ਆਪਣੇ ਵਾਹਨਾਂ ਲਈ ਸਾਲਾਨਾ ਉੱਕਾ-ਪੁੱਕਾ ਟੈਕਸ ਜਮ੍ਹਾਂ ਕਰਵਾ ਸਕਣਗੇ, ਜਿਸ ਨਾਲ ਉਨ੍ਹਾਂ ਦੇ ਪੈਸੇ, ਸਮੇਂ ਤੇ ਊਰਜਾ ਦੀ ਬੱਚਤ ਹੋਵੇਗੀ। ਅਜਿਹੇ ਨਵੇਂ ਵਾਹਨ ਲੈਣ ਵਾਲਿਆਂ ਨੂੰ ਹੁਣ ਚਾਰ ਜਾਂ ਅੱਠ ਸਾਲਾਂ ਲਈ ਇਕੱਠਾ ਟੈਕਸ ਭਰਨ ਦਾ ਵਿਕਲਪ ਮਿਲੇਗਾ, ਜਿਸ ਉਤੇ ਉਨ੍ਹਾਂ ਨੂੰ ਕ੍ਰਮਵਾਰ 10 ਤੇ 20 ਫੀਸਦੀ ਦੀ ਰਿਆਇਤ ਮਿਲੇਗੀ।

 

Related posts

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ‘ਉਦਯੋਗਿਕ ਤੇ ਵਪਾਰਕ ਵਿਕਾਸ ਨੀਤੀ-2022’ ਨੂੰ ਹਰੀ ਝੰਡੀ

punjabusernewssite

ਵਿਜੈ ਇੰਦਰ ਸਿੰਗਲਾ ਨੇ ਲੋਕ ਨਿਰਮਾਣ ਵਿਭਾਗ ‘ਚ ਨਵ-ਨਿਯੁਕਤ 20 ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

punjabusernewssite

ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ਤੋਂ ਝੋਨੇ ਦੇ ਖਰੀਦ ਕਾਰਜਾਂ ਦੀ ਰਸਮੀ ਸ਼ੁਰੂਆਤ

punjabusernewssite