spot_img
spot_img

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

Date:

spot_img

👉ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਵਿਸ਼ੇਸ਼ ਟ੍ਰੇਨ ਹਰਿਦੁਆਰ ਲਈ ਕੀਤੀ ਰਵਾਨਾ
👉ਪੰਜਾਬ ਸਰਕਾਰ ਗੁਰੂ ਜੀ ਦਾ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆਂ ਦੇ ਕੋਨੇ-ਕੋਨੇ ’ਚ ਪਹੁੰਚਾਉਣ ਲਈ ਕਰ ਰਹੀ ਅਣਥਕ ਯਤਨ : ਮੋਹਿੰਦਰ ਭਗਤ
👉ਪੰਜਾਬ ਸਰਕਾਰ ਮਹਾਨ ਗੁਰੂਆਂ ਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਤੇ ਖੁਸ਼ਹਾਲੀ ਲਈ ਯਤਨਸ਼ੀਲ : ਦੀਪਕ ਬਾਲੀ

Jalandhar News: ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਅੱਜ ਸੰਤ ਨਿਰਮਲ ਦਾਸ ਜੀ ਜੋੜੇ ਵਾਲੇ, ਸੰਤ ਪ੍ਰਗਟ ਨਾਥ ਅਤੇ ਹੋਰ ਸੰਤਾਂ-ਮਹਾਂਪੁਰਖਾਂ ਦੀ ਰਹਿਨੁਮਾਈ ਹੇਠ ਦਮੜੀ ਯਾਤਰਾ ਨੂੰ ਵਿਸ਼ੇਸ਼ ਟ੍ਰੇਨ ਰਾਹੀਂ ਸਥਾਨਕ ਸਿਟੀ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ ਰਵਾਨਾ ਕੀਤਾ ਗਿਆ।ਇਸ ਮੌਕੇ ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ ਵੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਨਾਉਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ Bhagwant Mann Govt ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਨੂੰ ਆਪਸੀ ਪ੍ਰੇਮ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਦਾ ਹਮੇਸ਼ਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ, ਜੋ ਸਾਨੂੰ ਜਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਉੱਪਰ ਉੱਠਣ ਦਾ ਸੰਦੇਸ਼ ਦਿੰਦੀਆਂ ਹਨ।ਸ਼੍ਰੀ ਭਗਤ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਇਹ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੁਨੀਆ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਅਣਥਕ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਰਵਿਦਾਸ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਗਏ ਹਨ।

ਇਹ ਵੀ ਪੜ੍ਹੋ ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਦਮੜੀ ਯਾਤਰਾ ਲਈ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਕੌਮਾਂ ਹਮੇਸ਼ਾ ਅੱਗੇ ਵਧਦੀਆਂ ਅਤੇ ਤਰੱਕੀ ਕਰਦੀਆਂ ਹਨ, ਜਿਹੜੀਆਂ ਆਪਣੇ ਗੁਰੂਆਂ-ਪੀਰਾਂ, ਸੰਤਾਂ ਨੂੰ ਯਾਦ ਰੱਖਦੀਆਂ ਹੋਈਆਂ ਉਨ੍ਹਾਂ ਵੱਲੋਂ ਪਾਏ ਪੂਰਨਿਆਂ ‘ਤੇ ਚੱਲਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਦੇ ਹੋਏ ਹਰ ਵਰਗ ਦੀ ਭਲਾਈ ਅਤੇ ਖੁਸ਼ਹਾਲੀ ਲਈ ਲਗਾਤਾਰ ਕੰਮ ਕਰ ਰਹੀ ਹੈ।ਇਸ ਮੌਕੇ ਸੰਤ ਸਤਵਿੰਦਰ ਹੀਰਾ, ਭੈਣ ਸੰਤੋਸ਼, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ ਤੋਂ ਇਲਾਵਾ ਸੰਤ ਸਮਾਜ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਜ਼ੁਰਗਾਂ ਦੀ ਭਲਾਈ ਅਤੇ ਸੁਰੱਖਿਆ ਲਈ ਤਿਮਾਹੀ ਸਮੀਖਿਆ ਮੀਟਿੰਗ ਆਯੋਜਿਤ

👉ਸੀਨੀਅਰ ਸਿਟੀਜ਼ਨਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ...

ਪੰਜਾਬ ਦੀ ਸੈਂਟਰਲ ਜੇਲ੍ਹ ਦਾ ਸਹਾਇਕ ਸੁਪਰਡੈਂਟ ਗ੍ਰਿਫਤਾਰ, ਜਾਣੋਂ ਮਾਮਲਾ

Hoshiarpur News: ਪਿਛਲੇ ਮਹੀਨੇ ਪੰਜਾਬ ਦੇ ਨਾਮੀ ਗੈਂਗਸਟਰ ਮਨਪ੍ਰੀਤ...