ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕ

0
6
69 Views

ਅਜਿਹੇ ਅਨਸਰ ਦੋਵਾਂ ਮੁਲਕਾਂ ਦਰਮਿਆਨ ਅਮਨ ਦੀਆਂ ਤੰਦਾਂ ਨੂੰ ਲਾਉਂਦੇ ਹਨ ਢਾਹ
ਮੰਤਰੀ ਨੇ ਸ਼ਹੀਦ ਭਗਤ ਸਿੰਘ ਨੂੰ ਪੂਰੇ ਭਾਰਤੀ ਉਪ ਮਹਾਂਦੀਪ ਦਾ ਮਹਾਨ ਨਾਇਕ ਦੱਸਿਆ
ਚੰਡੀਗੜ੍ਹ, 14 ਨਵੰਬਰ:ਸ਼ਹੀਦ ਸਮੁੱਚੇ ਸਮਾਜ ਦਾ ਅਨਮੋਲ ਖਜ਼ਾਨਾ ਹੁੰਦੇ ਹਨ ਕਿਉਂਕਿ ਉਨ੍ਹਾਂ ਦੀ ਬਹਾਦਰੀ ਅਤੇ ਦੇਸ਼ ਭਗਤੀ ਸਮੁੱਚੀ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਹੈ। ਇਸ ਲਈ ਸ਼ਹੀਦਾਂ ਨੂੰ ਸੌੜੀ ਰਾਜਨੀਤੀ ਤੋਂ ਦੂਰ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਦਾ ਸਨਮਾਨ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇੱਕ ਬਿਆਨ ਰਾਹੀਂ ਕੀਤਾ।ਕੈਬਨਿਟ ਮੰਤਰੀ ਲਾਹੌਰ ਹਾਈ ਕੋਰਟ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਦੇ ਮਾਮਲੇ ‘ਤੇ ਪ੍ਰਤੀਕਿਰਿਆ ਦੇ ਰਹੇ ਸਨ।

100 ਕਰੋੜ ਦੀ ਲਾਗਤ ਨਾਲ ਲੁਧਿਆਣਾ ਨੇੜੇ ਬਣੇਗੀ ਅਤਿ ਆਧੁਨਿਕ ਸੁਰੱਖਿਆ ਜੇਲ੍ਹ: ਲਾਲਜੀਤ ਸਿੰਘ ਭੁੱਲਰ ਦਾ ਐਲਾਨ

ਪਾਕਿਸਤਾਨ ਦੀ ਪੰਜਾਬ ਸਰਕਾਰ ਦੇ ਅਸਿਸਟੈਂਟ ਐਡਵੋਕੇਟ ਜਨਰਲ ਅਸਗਰ ਲੇਘਾਰੀ ਨੇ ਲਾਹੌਰ ਦੇ ਸ਼ਾਦਮਾਨ ਚੌਕ (ਜੋ ਕਦੇ ਸੈਂਟਰਲ ਜੇਲ, ਲਾਹੌਰ ਦਾ ਹਿੱਸਾ ਹੁੰਦਾ ਸੀ) ਦਾ ਨਾਂ ਬਦਲਣ ਸਬੰਧੀ ਕੇਸ ਬਾਰੇ ਹਾਈ ਕੋਰਟ ਵਿੱਚ ਲਾਹੌਰ ਮੈਟਰੋਪੋਲੀਟਨ ਕਾਰਪੋਰੇਸ਼ਨ ਦੀ ਨੁਮਾਇੰਦਗੀ ਕਰਦਿਆਂ ਇਹ ਘਿਨਾਉਣੀ ਟਿੱਪਣੀ ਕੀਤੀ ਸੀ। ਇਹ ਉਹੀ ਸਥਾਨ ਹੈ ਜਿੱਥੇ 23 ਮਾਰਚ 1931 ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਅੰਗਰੇਜ਼ਾਂ ਵੱਲੋਂ ਫਾਂਸੀ ਦਿੱਤੀ ਗਈ ਸੀ।ਸ਼ਹੀਦ ਭਗਤ ਸਿੰਘ ਨੂੰ ਮਹਾਨ ਕ੍ਰਾਂਤੀਕਾਰੀ ਦੱਸਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਅਣਵੰਡੇ ਭਾਰਤ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ, ਇਸ ਲਈ ਆਜ਼ਾਦੀ ਦੇ ਸੰਘਰਸ਼ ਦੇ ਇਸ ਮਹਾਨ ਨਾਇਕ ਨੂੰ ਬਣਦਾ ਸਤਿਕਾਰ ਦੇਣਾ ਹਰ ਵਿਅਕਤੀ ਦਾ ਫਰਜ਼ ਹੈ।

ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ

ਅਜਿਹੇ ਸਾਜ਼ਿਸ਼ੀ ਅਨਸਰਾਂ ਨੂੰ ਆਪਣੀ ਫਿਰਕੂ ਮਾਨਸਿਕਤਾ ਤੋਂ ਬਾਹਰ ਆਉਣ ਦਾ ਸਲਾਹ ਦਿੰਦਿਆਂ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਸਮੁੱਚੇ ਭਾਰਤੀ ਉਪ ਮਹਾਂਦੀਪ ਦਾ ਮਹਾਨ ਨਾਇਕ ਹੈ ਅਤੇ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਸੁਤੰਤਰਤਾ ਸੰਗਰਾਮੀ ਨੂੰ ਅੱਤਵਾਦੀ ਕਹਿਣਾ ਕੱਟੜਪੰਥੀ ਤੱਤਾਂ ਦੀ ਕਾਇਰਤਾ ਭਰੀ ਅਤੇ ਫਿਰਕੂ ਸੋਚ ਨੂੰ ਉਜਾਗਰ ਕਰਦਾ ਹੈ। ਅਜਿਹੇ ਅਨਸਰ ਦੋਵਾਂ ਮੁਲਕਾਂ ਦਰਮਿਆਨ ਅਮਨ ਦੀਆਂ ਤੰਦਾਂ ਨੂੰ ਵੀ ਢਾਹ ਲਾਉਂਦੇ ਹਨ।ਜ਼ਿਕਰਯੋਗ ਹੈ ਕਿ ਲਾਹੌਰ ਦੀ ਸ਼ਹੀਦ-ਏ-ਆਜ਼ਮ ਵੈਲਫੇਅਰ ਸੁਸਾਇਟੀ ਸ਼ਾਦਮਾਨ ਚੌਕ ਦਾ ਨਾਂ ਬਦਲ ਕੇ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਲਈ ਸੰਘਰਸ਼ ਕਰ ਰਹੀ ਹੈ।

 

LEAVE A REPLY

Please enter your comment!
Please enter your name here