ਚੰਡੀਗੜ੍ਹ, 26 ਅਗਸਤ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3,349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ।ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਜੇ ਦਿਨ ਐਤਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਨੇ 22,288 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ, ਚੋਰੀ ਦੇ 1,274 ਕੇਸ ਫੜ੍ਹੇ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ’ਤੇ 3.02 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ।
ਦਰਬਾਰ ਸਾਹਿਬ ਨਜਦੀਕ ਬਣੇ ਹੋਟਲ ਦੀ ਨਜਾਇਜ਼ ਉਸਾਰੀ ਢਾਹੀ, SGPC ਨੇ ਕੀਤੀ ਸੀ ਕੋਲ CM ਸਿਕਾਇਤ
ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਲਈ ਭਵਿੱਖ ਵਿੱਚ ਵੀ ਅਚਨਚੇਤ ਚੈਕਿੰਗ ਦਾ ਸਿਲਸਿਲਾ ਜਾਰੀ ਰਹੇਗਾ।ਇਸ ਬਾਰੇ ਵੇਰਵੇ ਦਿੰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਪੀਐਸਪੀਸੀਐਲ ਦੇ ਡਿਸਟ੍ਰੀਬਿਊਸ਼ਨ ਵਿੰਗ ਨੇ ਦੋ ਦਿਨਾਂ ਦੀ ਮੁਹਿੰਮ ਦੌਰਾਨ ਸੂਬੇ ਦੇ ਵੱਖ-ਵੱਖ ਜ਼ੋਨਾਂ ਵਿੱਚ ਮਹੱਤਵਪੂਰਨ ਨਤੀਜੇ ਹਾਸਲ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੱਖਣੀ ਜ਼ੋਨ (ਪਟਿਆਲਾ), ਕੇਂਦਰੀ ਜ਼ੋਨ (ਲੁਧਿਆਣਾ), ਉੱਤਰੀ ਜ਼ੋਨ (ਜਲੰਧਰ), ਬਾਰਡਰ ਜ਼ੋਨ (ਅੰਮ੍ਰਿਤਸਰ) ਅਤੇ ਪੱਛਮੀ ਜ਼ੋਨ (ਬਠਿੰਡਾ) ਨੇ ਸਮੂਹਿਕ ਤੌਰ ’ਤੇ 42,396 ਕੁਨੈਕਸ਼ਨਾਂ ਦੀ ਜਾਂਚ ਕੀਤੀ, 3073 ਕੇਸਾਂ ਵਿੱਚ ਚੋਰੀ ਦਾ ਪਤਾ ਲਗਾਇਆ ਅਤੇ 6.68 ਕਰੋੜ ਰੁਪਏ ਦੇ ਜੁਰਮਾਨੇ ਲਗਾਏ। ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਦੇ ਇਨਫੋਰਸਮੈਂਟ ਵਿੰਗ ਨੇ ਵੀ ਆਪਣੀ ਰਾਜ ਵਿਆਪੀ ਮੁਹਿੰਮ ਦੌਰਾਨ ਅਹਿਮ ਭੂਮਿਕਾ ਨਿਭਾਈ ।
ਮੇਅਰ ਦੀ ‘ਕੁਰਸੀ’ ਖੁੱਸਣ ਤੋਂ ਬਾਅਦ ਹੁਣ ਕੌਸਲਰੀ ’ਤੇ ਵੀ ਲਟਕੀ ਤਲਵਾਰ!
ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਵਿੰਗ ਵੱਲੋਂ 8,385 ਕੁਨੈਕਸ਼ਨਾਂ ਦੀ ਜਾਂਚ ਦੌਰਾਨ 276 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ 1.18 ਕਰੋੜ ਰੁਪਏ ਦੇ ਜੁਰਮਾਨੇ ਕੀਤੇ।ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਇਸ ਦੋ ਦਿਨਾਂ ਚੈਕਿੰਗ ਮੁਹਿੰਮ ਦਾ ਸਫ਼ਲਤਾਪੂਰਵਕ ਸੰਪੰਨ ਹੋਣਾ ਬਿਜਲੀ ਵਿਭਾਗ ਦੇ ਸਾਰਥਕ ਯਤਨਾਂ ਦਾ ਪ੍ਰਮਾਣ ਹੈ। ਉਨ੍ਹਾਂ ਸਾਰੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਬਿਜਲੀ ਚੋਰੀ ਦੇ ਕਿਸੇ ਵੀ ਮਾਮਲੇ ਦੀ ਤੁਰੰਤ ਰਿਪੋਰਟ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਜਲੀ ਬਚਤ ਨੂੰ ਉਤਸ਼ਾਹਿਤ ਕਰਨ ਅਤੇ ਬਿਜਲੀ ਚੋਰੀ ਨੂੰ ਰੋਕਣ ਲਈ ਵਚਨਬੱਧ ਹੈ।
Share the post "ਬਿਜਲੀ ਚੋਰੀ ਵਿਰੁੱਧ ਮੁਹਿੰਮ: 2 ਦਿਨਾਂ ਵਿਚ 50,781 ਕੁਨੈਕਸ਼ਨਾਂ ਦੀ ਹੋਈ ਜਾਂਚ, ਚੋਰੀ ਦੇ 3,349 ਮਾਮਲੇ ਫੜ੍ਹੇ ਅਤੇ 7.66 ਕਰੋੜ ਰੁਪਏ ਦਾ ਕੀਤਾ ਜੁਰਮਾਨਾ"