ਪੰਜਾਬ ਨੂੰ ਨਸ਼ਾ ਮੁਕਤ ਕਰਨ ਦੀ ਮੁਹਿੰਮ; ਸ਼੍ਰੀ ਮੁਕਤਸਰ ਸਾਹਿਬ ਪੁਲਿਸ ਕਰਵਾਏਗੀ ਵਾਲੀਵਾਲ ਟੂਰਨਾਮੈਂਟ

0
63
+1

Muktsar News: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਬਿੱਡੀ ਮੁਹਿੰਮ ਤਹਿਤ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ਼ੂਟਿੰਗ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਟੂਰਨਾਮੈਂਟ ਮਿਤੀ 21,22 ਅਤੇ 23 ਫਰਵਰੀ ਨੂੰ ਖੇਡ ਗਰਾਊਂਡ ਸੰਗੂਧੋਣ, ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਜਾਵੇਗਾ ਅਤੇ ਟੂਰਨਾਮੈਂਟ ਦੀ ਐਂਟਰੀ ਫਰੀ ਹੈ ਤੇ ਰਜਿਸਟ੍ਰੇਸ਼ਨ ਲਈ ਮੋਬਾਇਲ ਨੰਬਰ 80543-70482, 80543-29006 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਮਾਨ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦਾ ਜਹਾਜ ਮੁੜ ਅੰਮ੍ਰਿਤਸਰ ’ਚ ਉੱਤਰਨ ’ਤੇ ਚੁੱਕੇ ਸਵਾਲ

ਟੂਰਨਾਮੈਂਟ ਦੌਰਾਨ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਪਹਿਲਾ ਇਨਾਮ 25000/- ਸਮੇਤ ਟਰਾਫੀ, ਦੂਸਰਾ ਇਨਾਮ 15000/- ਸਮੇਤ ਟਰਾਫੀ, ਤੀਸਰਾ ਇਨਾਮ 10000/- ਸਮੇਤ ਟਰਾਫੀ, ਚੌਥਾ ਇਨਾਮ 6000 ਸਮੇਤ ਟਰਾਫੀ, ਪੰਜਵਾਂ ਇਨਾਮ 5000/-ਸਮੇਤ ਟਰਾਫੀ ਤੋਂ ਇਲਾਵਾ ਛੇਵਾਂ ਇਨਾਮ 4000/- ਸਮੇਤ ਟਰਾਫੀ ਮਿਲੇਗਾ। ਟੂਰਨਾਮੈਂਟ ਵਿੱਚ ਆਉਣ ਵਾਲੇ ਖਿਡਾਰੀਆਂ ਤੋਂ ਇਲਾਵਾ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਗਗਨ ਕੋਕਰੀ ਦਾ ਖੁੱਲ੍ਹਾ ਅਖਾੜਾ ਲਗਾਇਆ ਜਾਵੇਗਾ। ਸ੍ਰੀ ਮੁਕਤਸਰ ਸਾਹਿਬ ਦੇ ਐੱਸ.ਐੱਸ.ਪੀ ਤੁਸ਼ਾਰ ਗੁਪਤਾ ਨੇ ਜਿਲ੍ਹਾ ਵਾਸੀਆਂ ਨੂੰ ਇਸ ਟੂਰਨਾਮੈਂਟ ਵਿੱਚ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here