Canada News: ਕੈਨੇਡਾ ‘ਚ ਪੱਕੇ ਤੌਰ ‘ਤੇ ਵੱਸਣ ਦਾ ਸੁਪਨਾ ਦੇਖ ਰਹੇ ਹਜ਼ਾਰਾਂ ਲੋਕਾਂ ਲਈ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜੇਕਰ ਤੁਸੀਂ ਵੀ ਕੈਨੇਡਾ ‘ਚ Temporary Resident ਵਜੋਂ ਰਹਿ ਰਹੇ ਹੋ, ਤਾਂ ਆਉਣ ਵਾਲੇ ਸਮੇਂ ‘ਚ ਤੁਹਾਡਾ PR ਲੈਣ ਦਾ ਰਾਹ ਆਸਾਨ ਹੋ ਸਕਦਾ ਹੈ। ਦਰਅਸਲ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਸਰਕਾਰ ਨੇ ਇੱਕ ਵੱਡਾ ਇਮੀਗ੍ਰੇਸ਼ਨ ਪਲਾਨ ਤਿਆਰ ਕੀਤਾ ਹੈ, ਜਿਸ ਤਹਿਤ ਸਾਲ 2027 ਦੇ ਅੰਤ ਤੱਕ ਕੈਨੇਡਾ ‘ਚ ਰਹਿ ਰਹੇ 2 ਲੱਖ ਤੱਕ Temporary Residents ਨੂੰ Permanent Residency ਯਾਨੀ PR ਦਿੱਤੀ ਜਾਵੇਗੀ। ਖ਼ਾਸ ਗੱਲ ਇਹ ਹੈ ਕਿ ਇਹ PR ਕੈਨੇਡਾ ਦੇ ਆਮ ਸਾਲਾਨਾ ਇਮੀਗ੍ਰੇਸ਼ਨ ਟਾਰਗੇਟ ਤੋਂ ਇਲਾਵਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ 👉Canada News: ਕੈਨੇਡਾ ‘ਚ Asylum ਲੈਣ ਵਾਲਿਆਂ ਲਈ ਨਵਾਂ Online System
ਸਰਕਾਰ ਨੇ ਇਸ ਵਿਸ਼ੇਸ਼ ਯੋਜਨਾ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਹੈ। ਪਹਿਲੇ ਹਿੱਸੇ ਵਿੱਚ ਉਨ੍ਹਾਂ Temporary Workers ਨੂੰ ਸ਼ਾਮਲ ਕੀਤਾ ਜਾਵੇਗਾ, ਜੋ ਲੰਬੇ ਸਮੇਂ ਤੋਂ ਕੈਨੇਡਾ ਵਿੱਚ ਰਹਿ ਕੇ ਕੰਮ ਕਰ ਰਹੇ ਹਨ ਅਤੇ ਉੱਥੋਂ ਦੀ ਆਰਥਿਕਤਾ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। ਜਦਕਿ ਦੂਜੇ ਹਿੱਸੇ ਵਿੱਚ Humanitarian Grounds ‘ਤੇ ਰਹਿ ਰਹੇ ਲੋਕਾਂ ਅਤੇ ਪਰਿਵਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਵਿੱਚ ਯੂਕਰੇਨ ਤੋਂ ਆਏ ਉਹ ਲੋਕ ਵੀ ਸ਼ਾਮਲ ਹੋ ਸਕਦੇ ਹਨ, ਜੋ ਰੂਸ ਦੇ ਹਮਲੇ ਤੋਂ ਬਾਅਦ ਕੈਨੇਡਾ ਵਿੱਚ ਰਹਿ ਰਹੇ ਹਨ। ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇਸ ਫ਼ੈਸਲੇ ਬਾਰੇ ਕਿਹਾ ਕਿ ਇਹ ਉਹ ਲੋਕ ਹਨ, ਜੋ ਪਹਿਲਾਂ ਹੀ ਆਪਣੇ ਭਾਈਚਾਰਿਆਂ ਦਾ ਹਿੱਸਾ ਬਣ ਚੁੱਕੇ ਹਨ। ਭਾਵੇਂ ਉਹ Temporary Workers ਹੋਣ ਜਾਂ ਕਈ ਸਾਲਾਂ ਤੋਂ ਕੈਨੇਡਾ ਵਿੱਚ ਰਹਿ ਰਹੇ ਯੂਕਰੇਨੀ ਨਾਗਰਿਕ।
ਇਹ ਵੀ ਪੜ੍ਹੋ 👉ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ
ਦਰਅਸਲ, ਕੋਰੋਨਾ ਮਹਾਮਾਰੀ ਤੋਂ ਬਾਅਦ ਕੈਨੇਡਾ ਵਿੱਚ International Students ਅਤੇ Temporary Foreign Workers ਦੀ ਗਿਣਤੀ ਤੇਜ਼ੀ ਨਾਲ ਵਧੀ ਸੀ। ਅਕਤੂਬਰ 2024 ਤੱਕ ਦੇਸ਼ ਵਿੱਚ Non-Permanent Residents ਦੀ ਗਿਣਤੀ ਲਗਭਗ 30 ਲੱਖ ਤੱਕ ਪਹੁੰਚ ਗਈ ਸੀ। ਇਸ ਕਾਰਨ ਹਾਊਸਿੰਗ, ਸਿਹਤ ਸੇਵਾਵਾਂ ਅਤੇ ਹੋਰ ਬੁਨਿਆਦੀ ਸਹੂਲਤਾਂ ‘ਤੇ ਦਬਾਅ ਵਧਿਆ। ਜਿਸ ਤੋਂ ਬਾਅਦ ਸਰਕਾਰ ਨੇ ਇਮੀਗ੍ਰੇਸ਼ਨ ਨਿਯਮ ਸਖ਼ਤ ਕਰਨੇ ਸ਼ੁਰੂ ਕਰ ਦਿੱਤੇ। ਸਰਕਾਰ ਦਾ ਟੀਚਾ ਹੈ ਕਿ ਅਗਲੇ ਸਾਲ ਦੇ ਅੰਤ ਤੱਕ Temporary Residents ਦੀ ਗਿਣਤੀ ਦੇਸ਼ ਦੀ ਕੁੱਲ ਆਬਾਦੀ ਦੇ 5 ਫ਼ੀਸਦੀ ਤੱਕ ਲਿਆਂਦੀ ਜਾਵੇ। ਇਮੀਗ੍ਰੇਸ਼ਨ ਅਧਿਕਾਰੀਆਂ ਮੁਤਾਬਕ ਕੈਨੇਡਾ ਦੇ ਵੱਖ-ਵੱਖ ਸੂਬੇ ਅਤੇ ਟੈਰੀਟਰੀਜ਼ ਆਪਣੇ ਇਲਾਕਿਆਂ ਦੀਆਂ ਲੋੜਾਂ ਮੁਤਾਬਕ ਇਹ ਤੈਅ ਕਰ ਸਕਣਗੇ ਕਿ ਉਨ੍ਹਾਂ ਨੂੰ ਕਿੰਨੇ Workers ਦੀ ਲੋੜ ਹੈ।
ਇਸ ਨਾਲ ਉਨ੍ਹਾਂ ਇਲਾਕਿਆਂ ਨੂੰ ਫ਼ਾਇਦਾ ਹੋ ਸਕਦਾ ਹੈ, ਜਿੱਥੇ ਕਾਰੋਬਾਰਾਂ ਨੂੰ ਕਰਮਚਾਰੀਆਂ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਇਸ ਐਲਾਨ ਨੂੰ ਲੈ ਕੇ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਨੇ ਸਰਕਾਰ ਨੂੰ ਘੇਰਿਆ ਹੈ। ਪਾਰਟੀ ਆਗੂ ਪੀਅਰੇ ਪੋਇਲੀਵਰ ਦਾ ਕਹਿਣਾ ਹੈ ਕਿ ਜਦੋਂ ਤੱਕ ਕੈਨੇਡਾ ਵਿੱਚ Housing, Healthcare ਅਤੇ Jobs ਦੀ ਸਮਰੱਥਾ ਨਹੀਂ ਵਧਦੀ, ਉਦੋਂ ਤੱਕ ਇਮੀਗ੍ਰੇਸ਼ਨ ਦੀ ਗਿਣਤੀ ਘੱਟ ਰੱਖਣੀ ਚਾਹੀਦੀ ਹੈ। ਇਸ ਤੋਂ ਇਲਾਵਾ Temporary Foreign Worker Program ਵਿੱਚ ਵੀ ਵੱਡਾ ਬਦਲਾਅ ਕੀਤਾ ਗਿਆ ਹੈ। ਹੁਣ ਘੱਟ ਤਨਖ਼ਾਹ ਵਾਲੀਆਂ ਨੌਕਰੀਆਂ ਲਈ Temporary Foreign Workers ਨੂੰ ਬੁਲਾਉਣ ਵਾਸਤੇ Employers ਵੱਲੋਂ ਕਰਵਾਈ ਜਾਣ ਵਾਲੀ Labour Market Impact Assessment ਯਾਨੀ LMIA ਦੀ ਮਿਆਦ ਇੱਕ ਸਾਲ ਦੀ ਬਜਾਏ ਦੋ ਸਾਲ ਹੋਵੇਗੀ।
ਇਹ ਵੀ ਪੜ੍ਹੋ 👉ਹਲਕਾ ਜੰਡਿਆਲਾ ਗੁਰੂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, 50 ਪਰਿਵਾਰ ਹੋਏ ‘ਆਪ’ ਵਿੱਚ ਸ਼ਾਮਲ
ਇਸ ਦੇ ਨਾਲ ਹੀ ਸੂਬਿਆਂ ਨੂੰ ਇਹ ਅਧਿਕਾਰ ਦੇਣ ਦੀ ਤਜਵੀਜ਼ ਵੀ ਰੱਖੀ ਗਈ ਹੈ ਕਿ ਉਹ ਆਪਣੇ ਇਲਾਕਿਆਂ ਵਿੱਚ ਉਨ੍ਹਾਂ Employers ਦੀ ਪਛਾਣ ਕਰ ਸਕਣ, ਜਿਨ੍ਹਾਂ ਨੂੰ ਵਿਦੇਸ਼ੀ ਕਾਮਿਆਂ ਦੀ ਵਧੇਰੇ ਲੋੜ ਹੈ। ਕੁੱਲ ਮਿਲਾ ਕੇ ਕੈਨੇਡਾ ਸਰਕਾਰ ਦੇ ਇਨ੍ਹਾਂ ਫ਼ੈਸਲਿਆਂ ਨਾਲ Temporary Residents, ਵਿਦੇਸ਼ੀ ਕਾਮਿਆਂ ਅਤੇ ਕਈ ਕਾਰੋਬਾਰਾਂ ਲਈ ਨਵੇਂ ਮੌਕੇ ਪੈਦਾ ਹੋ ਸਕਦੇ ਹਨ। ਪਰ ਇੱਥੇ ਇਹ ਗੱਲ ਧਿਆਨ ਵਿੱਚ ਰੱਖਣੀ ਜ਼ਰੂਰੀ ਹੈ ਕਿ 2 ਲੱਖ PR ਦੇ ਇਸ ਟੀਚੇ ਦਾ ਐਲਾਨ ਹੋਇਆ ਹੈ, ਪਰ ਕਿਹੜੇ ਵਿਅਕਤੀ ਯੋਗ ਹੋਣਗੇ ਅਤੇ ਅਰਜ਼ੀ ਦੀ ਪੂਰੀ ਪ੍ਰਕਿਰਿਆ ਕੀ ਹੋਵੇਗੀ, ਇਸ ਬਾਰੇ ਅਧਿਕਾਰਤ ਵੇਰਵਿਆਂ ਦੀ ਉਡੀਕ ਰਹੇਗੀ। ਕੈਨੇਡਾ ਦੀ ਇਮੀਗ੍ਰੇਸ਼ਨ ਨਾਲ ਜੁੜੀਆਂ ਹਰ ਨਵੀਂ ਅਪਡੇਟ ਲਈ ਜੁੜੇ ਰਹੋ ਸਾਡੇ ਨਾਲ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













