Canada News: ਟੋਰਾਂਟੋ ‘ਚ ਮਹਿਲਾ ਯਾਤਰੀ ਨਾਲ ਕਥਿਤ ਜਿਨਸੀ ਸ਼ੋਸ਼ਣ, ਪੰਜਾਬ ਮੂਲ ਦਾ 32 ਸਾਲਾ ਵਿਅਕਤੀ ਗ੍ਰਿਫ਼ਤਾਰ

Date:

spot_img

Canada News: ਕੈਨੇਡਾ ਦੇ ਟੋਰਾਂਟੋ ਤੋਂ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਰਾਈਡ-ਸ਼ੇਅਰ ਵਾਹਨ ਵਿੱਚ ਸਫ਼ਰ ਕਰ ਰਹੀ ਇੱਕ ਮਹਿਲਾ ਨਾਲ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ ਹੇਠ ਪੰਜਾਬ ਮੂਲ ਦੇ 32 ਸਾਲਾ ਵਿਅਕਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬਰੈਂਪਟਨ ਦੇ ਰਹਿਣ ਵਾਲੇ ਸਾਹਿਬ ਬਰਾੜ ਵਜੋਂ ਹੋਈ ਹੈ। ਟੋਰਾਂਟੋ ਪੁਲਿਸ ਸਰਵਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਮੁਲਜ਼ਮ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਕਿਸੇ ਵਿਅਕਤੀ ਨੂੰ ਰੋਕ ਕੇ ਰੱਖਣ ਦਾ ਇੱਕ ਦੋਸ਼ ਲਗਾਇਆ ਗਿਆ ਹੈ। ਪੁਲਿਸ ਅਨੁਸਾਰ ਇਹ ਘਟਨਾ 31 ਅਕਤੂਬਰ 2026 ਦੀ ਰਾਤ ਕਰੀਬ 9:50 ਵਜੇ ਯੋਂਗ ਸਟ੍ਰੀਟ ਅਤੇ ਵੈਲਸਲੀ ਸਟ੍ਰੀਟ ਈਸਟ ਦੇ ਨੇੜੇ ਵਾਪਰੀ ਸੀ। ਦੋਸ਼ ਹੈ ਕਿ ਮਹਿਲਾ ਰਾਈਡ-ਸ਼ੇਅਰ ਵਾਹਨ ਦੀ ਅੱਗੇ ਵਾਲੀ ਸੀਟ ‘ਤੇ ਬੈਠੀ ਹੋਈ ਸੀ, ਜਦੋਂ ਵਾਹਨ ਚਾਲਕ ਨੇ ਉਸ ਨਾਲ ਕਥਿਤ ਤੌਰ ‘ਤੇ ਜਿਨਸੀ ਸ਼ੋਸ਼ਣ ਕੀਤਾ।

ਇਹ ਵੀ ਪੜ੍ਹੋ 👉Canada News: ਕੈਨੇਡਾ ‘ਚ 7 ਦਸੰਬਰ ਨੂੰ 6 ਸੀਟਾਂ ‘ਤੇ ਜ਼ਿਮਨੀ ਚੋਣਾਂ

ਪੁਲਿਸ ਵੱਲੋਂ ਜਾਰੀ ਵੇਰਵਿਆਂ ਮੁਤਾਬਕ, ਜਦੋਂ ਵਾਹਨ ਆਪਣੀ ਮੰਜ਼ਿਲ ‘ਤੇ ਪਹੁੰਚਿਆ ਤਾਂ ਮਹਿਲਾ ਨੇ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ, ਪਰ ਦੋਸ਼ ਹੈ ਕਿ ਚਾਲਕ ਨੇ ਉਸ ਨੂੰ ਰੋਕ ਲਿਆ ਅਤੇ ਮੁੜ ਉਸ ਨਾਲ ਜਿਨਸੀ ਸ਼ੋਸ਼ਣ ਕੀਤਾ। ਇਸ ਦੌਰਾਨ ਮਹਿਲਾ ਕਿਸੇ ਤਰ੍ਹਾਂ ਵਾਹਨ ਵਿੱਚੋਂ ਬਾਹਰ ਨਿਕਲਣ ਵਿੱਚ ਸਫ਼ਲ ਰਹੀ, ਪਰ ਆਪਣਾ ਪਰਸ ਵਾਹਨ ਵਿੱਚ ਹੀ ਭੁੱਲ ਗਈ। ਦੋਸ਼ ਹੈ ਕਿ ਇਸ ਤੋਂ ਬਾਅਦ ਚਾਲਕ ਵੀ ਗੱਡੀ ਵਿੱਚੋਂ ਬਾਹਰ ਆ ਗਿਆ ਅਤੇ ਉਸ ਨੇ ਮੁੜ ਮਹਿਲਾ ਨਾਲ ਜਿਨਸੀ ਸ਼ੋਸ਼ਣ ਕੀਤਾ। ਇਸ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਸਾਹਿਬ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਨੂੰ ਟੋਰਾਂਟੋ ਰੀਜਨਲ ਬੇਲ ਸੈਂਟਰ ਵਿੱਚ ਪੇਸ਼ ਕੀਤਾ ਜਾਣਾ ਸੀ।

ਇਹ ਵੀ ਪੜ੍ਹੋ 👉ਦਲਜੀਤ ਸਿੰਘ ਦੀ ਮੌਤ ਮਾਮਲੇ ਵਿਚ ਹਾਈਕੋਰਟ ਦਾ ਵੱਡਾ ਫੈਸਲਾ; ਭਲਕੇ ਚੰਡੀਗੜ੍ਹ ‘ਚ ਪੋਸਟਮਾਰਟਮ ਤੋਂ ਬਾਅਦ ਅੰਤਿਮ ਸੰਸਕਾਰ ਦੇ ਹੁਕਮ

ਹੋਰ ਮਹਿਲਾਵਾਂ ਦੇ ਪੀੜਤ ਹੋਣ ਦਾ ਖ਼ਦਸ਼ਾ

ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੂੰ ਖ਼ਦਸ਼ਾ ਹੈ ਕਿ ਇਸ ਘਟਨਾ ਤੋਂ ਇਲਾਵਾ ਹੋਰ ਮਹਿਲਾਵਾਂ ਵੀ ਮੁਲਜ਼ਮ ਦੀਆਂ ਕਥਿਤ ਹਰਕਤਾਂ ਦਾ ਸ਼ਿਕਾਰ ਹੋ ਸਕਦੀਆਂ ਹਨ। ਇਸ ਲਈ ਟੋਰਾਂਟੋ ਪੁਲਿਸ ਨੇ ਸੰਭਾਵੀ ਪੀੜਤ ਮਹਿਲਾਵਾਂ ਅਤੇ ਇਸ ਘਟਨਾ ਸਬੰਧੀ ਕੋਈ ਵੀ ਜਾਣਕਾਰੀ ਰੱਖਣ ਵਾਲੇ ਲੋਕਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ। ਧਿਆਨ ਰਹੇ ਕਿ ਮੁਲਜ਼ਮ ਖ਼ਿਲਾਫ਼ ਲਗਾਏ ਗਏ ਦੋਸ਼ ਅਦਾਲਤ ਵਿੱਚ ਸਾਬਤ ਹੋਣੇ ਬਾਕੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

Canada News: ਕੈਨੇਡਾ ‘ਚ 7 ਦਸੰਬਰ ਨੂੰ 6 ਸੀਟਾਂ ‘ਤੇ ਜ਼ਿਮਨੀ ਚੋਣਾਂ

Canada News: ਕੈਨੇਡਾ ਦੀ ਸਿਆਸਤ ਵਿੱਚ ਇੱਕ ਵਾਰ ਫਿਰ...

अमित कुमार अग्रवाल को एचएसआईआईडीसी और ईईसी के चेयरमैन का अतिरिक्त कार्यभार

Haryana News: हरियाणा सरकार ने उद्योग एवं वाणिज्य विभाग...