Canada News ਕੈਨੇਡਾ ਦਾ ਵੱਡਾ ਐਕਸ਼ਨ, ਠੱਗ ਏਜੰਟਾਂ ’ਤੇ ਸ਼ਿਕੰਜਾ, 15 ਜੁਲਾਈ ਤੋਂ ਲਾਗੂ ਹੋਣ ਜਾ ਰਹੇ ਹਨ ਨਵੇਂ ਨਿਯਮ

Date:

spot_img

Canada News : ਕੈਨੇਡਾ ਤੋਂ ਇਮੀਗ੍ਰੇਸ਼ਨ ਨਾਲ ਜੁੜੀ ਇੱਕ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਗੈਰਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਹੁਣ ਕੈਨੇਡਾ ਸਰਕਾਰ ਨੇ ਠੱਗ ਇਮੀਗ੍ਰੇਸ਼ਨ ਸਲਾਹਕਾਰਾਂ ’ਤੇ ਵੀ ਨਕੇਲ ਕੱਸਣ ਦੀ ਤਿਆਰੀ ਕਰ ਲਈ ਹੈ। ਇਮੀਗ੍ਰੇਸ਼ਨ ਮੰਤਰੀ Lena Metlege Diab ਵੱਲੋਂ ਨਵੇਂ ਨਿਯਮਾਂ ਦਾ ਐਲਾਨ ਕੀਤਾ ਗਿਆ ਹੈ, ਜੋ 15 ਜੁਲਾਈ ਤੋਂ ਲਾਗੂ ਹੋਣ ਜਾ ਰਹੇ ਹਨ। ਸਰਕਾਰ ਦਾ ਕਹਿਣਾ ਹੈ ਕਿ ਕੈਨੇਡਾ ਆਉਣ ਦੇ ਸੁਪਨੇ ਦੇਖ ਰਹੇ ਲੋਕਾਂ ਨਾਲ ਧੋਖਾਧੜੀ ਕਰਨ ਵਾਲਿਆਂ ਨੂੰ ਹੁਣ ਬਖ਼ਸ਼ਿਆ ਨਹੀਂ ਜਾਵੇਗਾ। ਨਵੇਂ ਕਾਨੂੰਨ ਤਹਿਤ ਕਾਲਜ ਆਫ਼ ਇਮੀਗ੍ਰੇਸ਼ਨ ਐਂਡ ਸਿਟੀਜ਼ਨਸ਼ਿਪ ਕੰਸਲਟੈਂਟਸ ਦੀਆਂ ਤਾਕਤਾਂ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ, ਤਾਂ ਜੋ ਇਮੀਗ੍ਰੇਸ਼ਨ ਸੇਵਾਵਾਂ ਨੂੰ ਹੋਰ ਪਾਰਦਰਸ਼ੀ, ਭਰੋਸੇਯੋਗ ਅਤੇ ਜਵਾਬਦੇਹ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ 👉 Amritsar News: ’ਸ਼ੁਕਰਾਨਾ ਯਾਤਰਾ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ ਕਰਨ ਲਈ ਮਾਝਾ ਭਰ ‘ਚ ਲੋਕ ਸੜਕਾਂ ‘ਤੇ ਉਤਰੇ

ਇਸ ਤਹਿਤ ਜੇ ਕੋਈ ਇਮੀਗ੍ਰੇਸ਼ਨ ਸਲਾਹਕਾਰ ਨਿਯਮਾਂ ਦੀ ਉਲੰਘਣਾ ਕਰਦਾ ਹੈ ਜਾਂ ਗਲਤ ਜਾਣਕਾਰੀ ਦੇ ਕੇ ਲੋਕਾਂ ਨਾਲ ਧੋਖਾ ਕਰਦਾ ਹੈ ਤਾਂ ਉਸ ’ਤੇ ਭਾਰੀ ਜੁਰਮਾਨੇ ਲਗਾਏ ਜਾਣਗੇ। ਨਾਲ ਹੀ ਸ਼ਿਕਾਇਤਾਂ ਦੀ ਜਾਂਚ ਅਤੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਵੀ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ।ਕੈਨੇਡਾ ਸਰਕਾਰ ਦਾ ਮੰਨਣਾ ਹੈ ਕਿ ਪਿਛਲੇ ਕੁਝ ਸਾਲਾਂ ਵਿੱਚ ਕਈ ਲੋਕ ਠੱਗ ਏਜੰਟਾਂ ਦੇ ਜਾਲ ਵਿੱਚ ਫਸ ਕੇ ਆਪਣੀ ਜ਼ਿੰਦਗੀ ਦੀ ਕਮਾਈ ਗਵਾ ਬੈਠੇ ਹਨ। ਕਈ ਮਾਮਲਿਆਂ ਵਿੱਚ ਵਿਦਿਆਰਥੀਆਂ ਅਤੇ ਵਰਕ ਪਰਮਿਟ ਲਈ ਅਰਜ਼ੀ ਦੇਣ ਵਾਲਿਆਂ ਨੂੰ ਜਾਲਸਾਜ਼ ਦਸਤਾਵੇਜ਼ਾਂ ਅਤੇ ਝੂਠੇ ਵਾਅਦਿਆਂ ਨਾਲ ਫਸਾਇਆ ਗਿਆ। ਹੁਣ ਸਰਕਾਰ ਇਸ ਤਰ੍ਹਾਂ ਦੀ ਧੋਖਾਧੜੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕ ਰਹੀ ਹੈ। ਨਵੇਂ ਨਿਯਮਾਂ ਮੁਤਾਬਕ ਜੇ ਕਾਲਜ ਆਪਣੀਆਂ ਜ਼ਿੰਮੇਵਾਰੀਆਂ ਢੰਗ ਨਾਲ ਨਿਭਾਉਣ ਵਿੱਚ ਅਸਫਲ ਰਹਿੰਦਾ ਹੈ ਤਾਂ ਇਮੀਗ੍ਰੇਸ਼ਨ ਮੰਤਰੀ ਕੋਲ ਇਹ ਅਧਿਕਾਰ ਹੋਵੇਗਾ ਕਿ ਉਹ ਨਵੀਂ ਨਿਯੁਕਤੀ ਕਰਕੇ ਬੋਰਡ ਦੀਆਂ ਜ਼ਿੰਮੇਵਾਰੀਆਂ ਕਿਸੇ ਹੋਰ ਨੂੰ ਸੌਂਪ ਸਕਣ।

ਇਹ ਵੀ ਪੜ੍ਹੋ 👉ਬੰਦੀ ਸਿੰਘਾਂ ਦੀ ਰਿਹਾਈ ਲਈ ਸੰਸਦ ਭਵਨ ਵੱਲ ਰੋਸ ਮਾਰਚ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਨਾ ਬੇਇਨਸਾਫ਼ੀ – ਐਡਵੋਕੇਟ ਧਾਮੀ

ਇਸ ਨਾਲ ਨਿਗਰਾਨੀ ਪ੍ਰਣਾਲੀ ਹੋਰ ਮਜ਼ਬੂਤ ਹੋਵੇਗੀ ਅਤੇ ਸਲਾਹਕਾਰਾਂ ਦੀ ਕਾਰਗੁਜ਼ਾਰੀ ’ਤੇ ਸਖ਼ਤ ਨਜ਼ਰ ਰੱਖੀ ਜਾਵੇਗੀ। ਇਸ ਤੋਂ ਇਲਾਵਾ ਅਪ੍ਰੈਲ 2027 ਤੋਂ ਕਾਲਜ ਨੂੰ ਇਹ ਵੀ ਲਾਜ਼ਮੀ ਕੀਤਾ ਗਿਆ ਹੈ ਕਿ ਲਾਇਸੰਸਸ਼ੁਦਾ ਇਮੀਗ੍ਰੇਸ਼ਨ ਸਲਾਹਕਾਰਾਂ ਬਾਰੇ ਹੋਰ ਵਿਸਥਾਰਪੂਰਵਕ ਜਾਣਕਾਰੀ ਪਬਲਿਕ ਰਜਿਸਟਰ ’ਤੇ ਉਪਲਬਧ ਕਰਵਾਈ ਜਾਵੇ। ਇਸ ਨਾਲ ਲੋਕਾਂ ਲਈ ਅਸਲੀ ਅਤੇ ਰਜਿਸਟਰਡ ਸਲਾਹਕਾਰ ਦੀ ਪਛਾਣ ਕਰਨਾ ਆਸਾਨ ਹੋਵੇਗਾ। ਇਮੀਗ੍ਰੇਸ਼ਨ ਮੰਤਰੀ ਲੀਨਾ ਮਿਟਲੇਜ ਡਿਐਬ ਨੇ ਕਿਹਾ ਕਿ ਜੋ ਲੋਕ ਬਿਹਤਰ ਭਵਿੱਖ ਦੀ ਆਸ ਨਾਲ ਕੈਨੇਡਾ ਆਉਂਦੇ ਹਨ, ਉਹਨਾਂ ਨੂੰ ਇਮਾਨਦਾਰ ਅਤੇ ਭਰੋਸੇਯੋਗ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ। ਸਰਕਾਰ ਨਹੀਂ ਚਾਹੁੰਦੀ ਕਿ ਕਿਸੇ ਦਾ ਸੁਪਨਾ ਠੱਗ ਏਜੰਟਾਂ ਦੀ ਵਜ੍ਹਾ ਨਾਲ ਟੁੱਟੇ।

ਇਹ ਵੀ ਪੜ੍ਹੋ 👉ਅਕਾਲੀਆਂ ਨੇ ਬੇਅਦਬੀ ਦੀ ਆਗਿਆ ਦਿੱਤੀ ਅਤੇ ਦੋਸ਼ੀਆਂ ਨੂੰ ਬਚਾ ਕੇ ਰੱਖਿਆ, ਅੱਜ ਉਹ 25 ਲੋਕਾਂ ਨੂੰ ਵੀ ਇਕੱਠੇ ਨਹੀਂ ਕਰ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫੈਡਰਲ ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਨਵੇਂ ਨਿਯਮਾਂ ਨਾਲ ਨਾ ਸਿਰਫ਼ ਇਮੀਗ੍ਰੇਸ਼ਨ ਧੋਖਾਧੜੀ ’ਤੇ ਰੋਕ ਲੱਗੇਗੀ, ਸਗੋਂ ਇਮੀਗ੍ਰੇਸ਼ਨ ਸਲਾਹਕਾਰਾਂ ਨੂੰ ਵੀ ਆਪਣੇ ਮਿਆਰ ਉੱਚੇ ਰੱਖਣੇ ਪੈਣਗੇ। ਇਹ ਤਬਦੀਲੀਆਂ ਬਿਨੈਕਾਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਕੀਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਇਨ੍ਹਾਂ ਨਵੇਂ ਨਿਯਮਾਂ ਦਾ ਖ਼ਾਕਾ ਸਭ ਤੋਂ ਪਹਿਲਾਂ 21 ਦਸੰਬਰ 2024 ਨੂੰ ਕੈਨੇਡਾ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਸੀ। ਕੈਨੇਡਾ ਸਰਕਾਰ ਨੇ 2021 ਵਿੱਚ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਸਲਾਹਕਾਰਾਂ ਨੂੰ ਨਿਯਮਬੱਧ ਕਰਨ ਲਈ ਇਸ ਕਾਲਜ ਦੀ ਸਥਾਪਨਾ ਕੀਤੀ ਸੀ। ਇਹ ਸੰਸਥਾ ਸਰਕਾਰੀ ਮਦਦ ਤੋਂ ਬਿਨਾਂ ਚੱਲਦੀ ਹੈ ਅਤੇ ਲਾਇਸੰਸ ਫੀਸਾਂ ਰਾਹੀਂ ਆਪਣਾ ਖਰਚਾ ਪੂਰਾ ਕਰਦੀ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਕੈਨੇਡਾ ਸਰਕਾਰ ਦੇ ਇਹ ਨਵੇਂ ਸਖ਼ਤ ਕਦਮ ਇਮੀਗ੍ਰੇਸ਼ਨ ਫਰੌਡ ਨੂੰ ਕਿੰਨਾ ਰੋਕ ਸਕਦੇ ਹਨ ਅਤੇ ਵਿਦੇਸ਼ ਜਾਣ ਦੇ ਚਾਹਵਾਨ ਲੋਕਾਂ ਨੂੰ ਕਿੰਨੀ ਰਾਹਤ ਮਿਲਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related