Canada News : ਕੈਨੇਡਾ ‘ਚ ਬੇਰੁਜ਼ਗਾਰੀ ਨੇ ਤੋੜਿਆ ਪਿਛਲੇ 6 ਮਹੀਨਿਆਂ ਦਾ ਰਿਕਾਰਡews :

Date:

spot_img

Canada News : ਕੈਨੇਡਾ ਵਿੱਚ ਵਧ ਰਹੀ ਪ੍ਰਵਾਸੀ ਆਬਾਦੀ ਅਤੇ ਮੰਦ ਪੈਂਦੀ ਆਰਥਿਕ ਗਤੀਵਿਧੀਆਂ ਦਾ ਅਸਰ ਹੁਣ ਦੇਸ਼ ਦੇ ਰੁਜ਼ਗਾਰ ਬਾਜ਼ਾਰ ‘ਤੇ ਸਾਫ਼ ਤੌਰ ‘ਤੇ ਦਿਖਾਈ ਦੇਣਾ ਸ਼ੁਰੂ ਹੋ ਗਿਆ ਹੈ। ਤਾਜ਼ਾ ਅੰਕੜਿਆਂ ਮੁਤਾਬਕ ਅਪ੍ਰੈਲ ਮਹੀਨੇ ਦੌਰਾਨ ਕੈਨੇਡਾ ਵਿੱਚ ਕਰੀਬ 17 ਹਜ਼ਾਰ 700 ਨੌਕਰੀਆਂ ਘੱਟ ਹੋਈਆਂ ਹਨ, ਜਿਸ ਨਾਲ ਬੇਰੁਜ਼ਗਾਰੀ ਦਰ ਵਧ ਕੇ 6.9 ਫੀਸਦੀ ਤੱਕ ਪਹੁੰਚ ਗਈ ਹੈ। ਇਹ ਪਿਛਲੇ ਛੇ ਮਹੀਨਿਆਂ ਦਾ ਸਭ ਤੋਂ ਉੱਚਾ ਪੱਧਰ ਮੰਨਿਆ ਜਾ ਰਿਹਾ ਹੈ ਅਤੇ ਇਸ ਨੇ ਸਰਕਾਰ ਨਾਲ ਨਾਲ ਆਰਥਿਕ ਮਾਹਿਰਾਂ ਦੀ ਚਿੰਤਾ ਵੀ ਵਧਾ ਦਿੱਤੀ ਹੈ। ਰਿਪੋਰਟਾਂ ਅਨੁਸਾਰ ਸਭ ਤੋਂ ਵੱਡਾ ਝਟਕਾ ਫੁੱਲ-ਟਾਈਮ ਨੌਕਰੀਆਂ ਨੂੰ ਲੱਗਾ ਹੈ। ਹਾਲਾਂਕਿ ਕੁਝ ਖੇਤਰਾਂ ਵਿੱਚ ਪਾਰਟ-ਟਾਈਮ ਨੌਕਰੀਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ, ਪਰ ਇਹ ਘਾਟ ਨੂੰ ਪੂਰੀ ਤਰ੍ਹਾਂ ਪੂਰਾ ਕਰਨ ਲਈ ਕਾਫ਼ੀ ਨਹੀਂ ਮੰਨਿਆ ਜਾ ਰਿਹਾ। ਖਾਸ ਕਰਕੇ ਉਤਪਾਦਨ ਅਤੇ ਨਿਰਮਾਣ ਖੇਤਰ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ, ਜਿੱਥੇ ਕੰਪਨੀਆਂ ਨਵੀਆਂ ਭਰਤੀਆਂ ਕਰਨ ਤੋਂ ਹਿਚਕਿਚਾ ਰਹੀਆਂ ਹਨ।

ਇਹ ਵੀ ਪੜ੍ਹੋ 👉MRSPTU ਦੇ ਵਿਦਿਆਰਥੀਆਂ ਵਲੋਂ ਪ੍ਰੈਕਟੀਕਲ ਐਕਸਪੋਜ਼ਰ ਲਈ CUP ਦੀਆਂ ਨਿਰਮਾਣ ਅਧੀਨ ਸਾਈਟਾਂ ਦਾ ਦੌਰਾ

ਮਾਹਿਰਾਂ ਦਾ ਕਹਿਣਾ ਹੈ ਕਿ ਇਸ ਪਿੱਛੇ ਕਈ ਵੱਡੇ ਕਾਰਨ ਹਨ। ਅਮਰੀਕੀ ਟੈਰਿਫ਼ਾਂ ਕਾਰਨ ਵਪਾਰਕ ਦਬਾਅ ਵਧ ਰਿਹਾ ਹੈ, ਜਦਕਿ ਅੰਤਰਰਾਸ਼ਟਰੀ ਵਪਾਰ ਵਿੱਚ ਅਨਿਸ਼ਚਿਤਤਾ ਵੀ ਕਾਰੋਬਾਰਾਂ ਲਈ ਚੁਣੌਤੀ ਬਣੀ ਹੋਈ ਹੈ। ਇਸਦੇ ਨਾਲ ਹੀ ਤੇਲ ਅਤੇ ਗੈਸ ਦੀਆਂ ਵਧ ਰਹੀਆਂ ਕੀਮਤਾਂ ਨੇ ਵੀ ਕੰਪਨੀਆਂ ਦੇ ਖਰਚੇ ਵਧਾ ਦਿੱਤੇ ਹਨ, ਜਿਸ ਕਾਰਨ ਉਹ ਭਰਤੀਆਂ ਨੂੰ ਸੀਮਿਤ ਕਰ ਰਹੇ ਹਨ।ਸਭ ਤੋਂ ਜ਼ਿਆਦਾ ਚਿੰਤਾ ਦੀ ਗੱਲ ਨੌਜਵਾਨਾਂ ਵਿੱਚ ਵਧ ਰਹੀ ਬੇਰੁਜ਼ਗਾਰੀ ਨੂੰ ਲੈ ਕੇ ਹੈ। ਸਟੈਟਿਸਟਿਕਸ ਕੈਨੇਡਾ ਦੇ ਅੰਕੜਿਆਂ ਮੁਤਾਬਕ ਯੂਥ ਬੇਰੁਜ਼ਗਾਰੀ ਦਰ 14.3 ਫੀਸਦੀ ਤੱਕ ਪਹੁੰਚ ਗਈ ਹੈ। ਆਰਥਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਜੇਕਰ ਇਹ ਸਥਿਤੀ ਲੰਬੇ ਸਮੇਂ ਤੱਕ ਜਾਰੀ ਰਹੀ ਤਾਂ ਇਸਦਾ ਸਿੱਧਾ ਅਸਰ ਕੈਨੇਡਾ ਦੀ ਆਰਥਿਕ ਵਿਕਾਸ ਦਰ ਅਤੇ ਲੋਕਾਂ ਦੀ ਜੀਵਨ ਸ਼ੈਲੀ ‘ਤੇ ਪੈ ਸਕਦਾ ਹੈ।ਫਿਲਹਾਲ ਮਾਹਿਰਾਂ ਦਾ ਅੰਦਾਜ਼ਾ ਹੈ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਵੀ ਰੁਜ਼ਗਾਰ ਬਾਜ਼ਾਰ ‘ਤੇ ਦਬਾਅ ਬਣਿਆ ਰਹਿ ਸਕਦਾ ਹੈ ਅਤੇ ਤੁਰੰਤ ਵੱਡੇ ਸੁਧਾਰ ਦੀ ਸੰਭਾਵਨਾ ਘੱਟ ਦਿਖਾਈ ਦੇ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

न्याय में देरी नहीं, हर शिकायत का होगा निष्पक्ष समाधान: रणबीर सिंह गंगवा

Haryana News: हरियाणा के जन स्वास्थ्य अभियांत्रिकी, लोक निर्माण...

इसराना विधानसभा के मडलौडा गाँव को मुख्यमंत्री ने दी बड़ी सौगात

👉विकास एवं पंचायत तथा खनन मंत्री कृष्ण लाल पंवार...