Moga/Faridkot News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਮੁੜ ਸਿਆਸੀ ਤੌਰ ‘ਤੇ ਸਰਗਰਮ ਹੁੰਦੇ ਦਿਖਾਈ ਦੇ ਰਹੇ ਹਨ। ਕਾਫ਼ੀ ਲੰਮੀ ਸਿਆਸੀ ਚੁੱਪ ਤੋਂ ਬਾਅਦ ਅੱਜ ਵੀਰਵਾਰ ਨੂੰ ਉਹ ਸਭ ਤੋਂ ਪਹਿਲਾਂ ਮੋਗਾ ਪਹੁੰਚੇ, ਜਿੱਥੇ ਉਨ੍ਹਾਂ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ। ਇਸਤੋਂ ਬਾਅਦ ਉਹ ਫ਼ਰੀਦਕੋਟ ਵਿਚ ਵੀ ਪੁੱਜੇ, ਜਿੱਥੇ ਉਨ੍ਹਾਂ ਆਪਣੇ ਸਾਬਕਾ ਓਐਸਡੀ ਤੇ ਮੌਜੂਦਾ ਅਕਾਲੀ ਆਗੂ ਸੰਦੀਪ ਸਿੰਘ ਸਨੀ ਬਰਾੜ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਭਾਜਪਾ ਦੇ ਕਾਰਜ਼ਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਹੋਰ ਆਗੂ ਵੀ ਮੌਜੂਦ ਰਹੇ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਦੀ ਗ੍ਰਿਫਤਾਰੀ ਤੋਂ ਲੈ ਕੇ ਸਾਲ2027 ਦੀਆਂ ਵਿਧਾਨ ਸਭਾ ਵਿਚ ਸਿਆਸੀ ਗਠਜੋੜ ਤੱਕ ਹਰ ਮੁੱਦੇ ‘ਤੇ ਖੁੱਲ ਕੇ ਗੱਲਬਾਤ ਕੀਤੀ। ਕੈਪਟਨ ਸਿੰਘ ਨੇ ਦਾਅਵਾ ਕੀਤਾ ਕਿ ਸਰੀਰਕ ਸਮੱਸਿਆਵਾਂ ਕਾਰਨ ਉਹ ਥੋੜਾ ਸਿਆਸੀ ਮੰਚ ਤੋਂ ਦੂਰ ਹੋਏ ਸਨ ਪ੍ਰੰਤੂ ਹੂਣ ਮੈਦਾਨ ਵਿੱਚ ਵਾਪਸ ਆ ਗਿਆ ਹਾਂ।
ਇਹ ਵੀ ਪੜ੍ਹੋ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਡਾਕਾ; ਹਥਿਆਰਾਂ ਦੀ ਨੋਕ ‘ਤੇ ਲੱਖਾਂ ਦੇ ਗਹਿਣੇ ਲੁੱਟੇ,ਦੇਖੋ ਵੀਡੀਓ
ਸਾਬਕਾ ਮੁੱਖ ਮੰਤਰੀ ਨੇ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨਾਲ ਗਠਜੋੜ ਸਬੰਧੀ ਪੁੱਛੇ ਜਾਣ ‘ਤੇ ਕਿਹਾ ਕਿ ਭਾਜਪਾ ਪੰਜਾਬ ਵਿੱਚ ਆਪਣੇ ਦਮ ‘ਤੇ ਚੋਣਾਂ ਲੜ ਸਕਦੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਬਹੁਤ ਸਾਰੇ ਕੰਮ ਕੀਤੇ ਹਨ, ਜਿਸਦੇ ਨਾਲ ਲੋਕ ਭਾਜਪਾ ਵੱਲ ਆ ਰਹੇ ਹਨ। ਹਾਲਾਂਕਿ ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਵਿਚ ਕਾਫ਼ੀ ਸਮਾਂ ਬਾਕੀ ਹੈ, ਜਿਸਦੇ ਚੱਲਦੇ ਸਮਝੌਤਾ ਕਰਨ ਜਾਂ ਨਾ ਕਰਨ ਦਾ ਫੈਸਲਾ ਪਾਰਟੀ ਹਾਈ ਕਮਾਂਡ ਕਰਨਾ ਹੈ। ਆਪਣੇ ਵੱਲੋਂ ਨਸ਼ਾ ਖ਼ਤਮ ਕਰਨ ਸਬੰਧੀ ਗੁੱਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਮਾਮਲੇ ਵਿਚ ਉਨ੍ਹਾਂ ਸਫ਼ਾਈ ਦਿੰਦਿਆਂ ਕਿਹਾ ਕਿ, ‘ਉਨ੍ਹਾਂ ਨਸ਼ੇ ਦਾ ਲੱਕ ਤੋੜਨ ਦੀ ਸਹੁੰ ਖਾਧੀ ਸੀ ਪਰ ਇਸਦਾ ਮਤਲਬ ਇਹ ਨਹੀਂ ਕਿ ਮੈਂ ਕਿਹਾ ਸੀ ਕਿ ਨਸ਼ੇ ਬੰਦ ਹੋ ਜਾਣਗੇ।’ ਉ੍ਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਸਰਕਾਰ ਦੌਰਾਨ ਛੱਤੀਸਗੜ੍ਹ ਤੋਂ ਡੀਜੀਪੀ ਹਰਪ੍ਰੀਤ ਸਿੱਧੂ ਨੂੰ ਪੰਜਾਬ ਲਿਆਂਦਾ ਗਿਆ ਤੇ ਕਰੀਬ ਇੱਕ ਲੱਖ ਨਸ਼ਾ ਤਸਕਰਾਂ ਨੂੰ ਫੜ ਕੇ ਜੇਲ੍ਹ ਵਿਚ ਸੁੱਟਿਆ ਗਿਆ, ਜਿਸ ਕਾਰਨ ਜੇਲ੍ਹਾਂ ਵਿੱਚ ਜਗ੍ਹਾ ਨਹੀਂ ਬਚੀ ਸੀ।
ਇਹ ਵੀ ਪੜ੍ਹੋ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਭਾਰਤ ਬਣ ਰਿਹਾ ਵੱਡੀ ਆਰਥਕ ਸ਼ਕਤੀ:ਮੁੱਖ ਮੰਤਰੀ ਨਾਇਬ ਸਿੰਘ ਸੈਣੀ
ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਹਿਮਾਇਤ ਕਰਨ ਦੇ ਮੁੱਦੇ ‘ਤੇ ਵਿਰੋਧੀਆਂ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦਾ ਜਵਾਬ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਜੀਠਿਆ ਨਾਲ ਉਸਦੀ ਕੋਈ ਰਿਸ਼ਤੇਦਾਰੀ ਨਹੀਂ, ਬਲਕਿ ੲੈਡੀਜੀਪੀ ਹਰਪ੍ਰੀਤ ਸਿੰਘ ਵੱਲੋਂ ਕੀਤੀ ਪੜਤਾਲ ਦੀ ਕਾਪੀ ਹਾਈਕੋਰਟ ਪਈ ਹੈ ਤੇ ਹੁਣ ਇਸ ਮਾਮਲੇ ਵਿਚ ਉੱਚ ਅਦਾਲਤ ਦੇ ਫੈਸਲੇ ਦਾ ਇੰਤਜ਼ਾਰ ਕੀਤਾ ਜਾਣਾ ਚਾਹੀਦਾ ਹੈ ਪ੍ਰੰਤੂ ਭਗਵੰਤ ਮਾਨ ਨੇ ਇਸ ਮਾਮਲੇ ਦੀ ਮੁੜ ਜਾਂਚ ਕਰਨ ਦਾ ਐਲਾਨ ਕਰਕੇ ਜੇਲ੍ਹ ਭੇਜ ਦਿੱਤਾ ਹੈ, ਜੋਕਿ ਗਲਤ ਹੈ। ਪੰਜਾਬ ਵਿਚ ਵਧ ਰਹੇ ਗੈਂਗਸਟਰਵਾਦ ਦੇ ਮੁੱਦੇ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇੰਨ੍ਹਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਸੀ ਪ੍ਰੰਤੁ ਹੁਣ ਇਹ ਖੁੱਲ੍ਹੇ ਹਨ। ਸਾਬਕਾ ਮੰਤਰੀ ਨਵਜੋਤ ਸਿੱਧੂ ਨਾਲ ਆਪਣੇ ਤਲਖ ਸਬੰਧਾਂ ਦੇ ਕਾਰਨਾਂ ਦਾ ਖੁਲਾਸਾ ਕਰਦਿਆਂ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਜਦ ਉਸਦੀ ਸਰਕਾਰ ਵਿੱਚ ਮੰਤਰੀ ਸਨ, ਤਾਂ ਉਹ ਮਹੀਨਿਆਂ ਤੱਕ ਫਾਈਲਾਂ ਕਲੀਅਰ ਨਹੀਂ ਕਰਦੇ ਸਨ। ਜਦ ਇਸਦੇ ਬਾਰੇ ਪੁੱਛਿਆ ਗਿਆ ਤਾਂ ਉਹ ਜਵਾਬ ਦੇਣ ਦੀ ਬਜਾਏ ਅਸਤੀਫ਼ਾ ਦੇ ਗਏ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


