ਕਿਹਾ, ਗਠਜੋੜ ਪੰਜਾਬ ਦੇ ਹਿੱਤ ਵਿਚ
ਚੰਡੀਗੜ੍ਹ, 19 ਫ਼ਰਵਰੀ : ਪਿਛਲੇ ਕੁੱਝ ਦਿਨਾਂ ਤੋਂ ਸੂਬੇ ਵਿਚ ਅਕਾਲੀ-ਭਾਜਪਾ ਦੇ ਗਠਜੋੜ ਦੀਆਂ ਚੱਲ ਰਹੀਆਂ ਕਿਆਸਅਰਾਈਆਂ ਦੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁੱਲ ਕੇ ਗਠਜੋੜ ਦੇ ਹੱਕ ਚ ਸਾਹਮਣੇ ਆ ਗਏ ਹਨ। ਕੈਪਟਨ ਨੇ ਕਿਹਾ ਕਿ ਸੂੁਬੇ ਵਿਚ ਅਕਾਲੀ ਦਲ ਅਤੇ ਬੀਜੇਪੀ ਚ ਗਠਜੋੜ ਜਰੂਰੀ ਹੈ। ਇੱਕ ਮੀਡੀਆ ਚੈਨਲ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਇਸ ਗਠਜੋੜ ਦੇ ਹੱਕ ’ਚ ਹਨ। ਉਨ੍ਹਾਂ ਨਾਲ ਇਸ ਸਬੰਧ ਵਿਚ ਗੱਲ ਵੀ ਹੋਈ ਹੈ।
ਕਿਸਾਨ ਸੰਘਰਸ਼ 2.0: ਕੇਂਦਰ ਦਾਲਾਂ, ਕਪਾਹ ਤੇ ਮੱਕੀ ਨੂੰ ਐਮਐਸਪੀ ‘ਤੇ ਖ਼ਰੀਦਣ ਲਈ ਹੋਈ ਤਿਆਰ !
ਸਾਬਕਾ ਮੁੱਖ ਮੰਤਰੀ ਨੇ ਭਰੋਸਾ ਜਤਾਇਆ ਕਿ ਗਠਜੋੜ ਦੇ ਨਾਲ ਕਾਂਗਰਸ ਤੇ ਆਪ ਨੂੰ ਸੌਖਾ ਹਰਾਇਆ ਜਾ ਸਕਦਾ ਹੈ। ਹਾਲਾਂਕਿ ਉਨ੍ਹਾਂ ਨੂੰ ਜਦੋਂ ਗਠਜੋੜ ਚ ਸੀਟ ਸ਼ੇਅਰਿੰਗ ਬਾਰੇ ਪੁਛਿਆ ਗਿਆ ਤਾਂ ਉਨ੍ਹਾਂ ਇਸ ਉਪਰ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਕੈਪਟਨ ਨੇ ਕਿਹਾ ਕਿ ਇਸਦੇ ਬਾਰੇ ਕੌਮੀ ਲੀਡਰਸ਼ਿਪ ਨੇ ਫੈਸਲਾ ਲੈਣਾ ਹੈ। ਕੈਪਟਨ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੌਮੀ ਆਗੂਆਂ ਨੂੰ ਮਿਲਣ ਜਾ ਰਹੇ ਹਨ। ਗੌਰਤਲਬ ਹੈ ਕਿ ਕੁੱਝ ਦਿਨ ਪਹਿਲਾਂ ਕੇਂਦਰੀ ਗÇ੍ਰਹ ਮੰਤਰੀ ਅਮਿਤ ਸ਼ਾਹ ਨੇ ਵੀ ਅਕਾਲੀ ਦਲ ਦੇ ਨਾਲ ਗਠਜੋੜ ਦੀ ਗੱਲ ਚੱਲਦੀ ਹੋਣ ਦੀ ਪੁਸ਼ਟੀ ਕੀਤੀ ਸੀ।