Chandigarh News : ਪੰਜਾਬ ਦੀ ਸਿਆਸਤ ਵਿਚ ਲੰਮਾ ਸਮਾਂ ਕੇਂਦਰ ਬਿੰਦੂ ਬਣੇ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਚੋਣਾਂ ਤੋਂ ਐਨ ਪਹਿਲਾਂ ਅਹਿਮ ਬਿਆਨ ਸਾਹਮਣੇ ਆਇਆ ਹੈ,ਜਿਸਦੇ ਵਿਚ ਉਨ੍ਹਾਂ ਭਾਰਤੀ ਜਨਤਾ ਪਾਰਟੀ ਦੇ ਆਪਣੇ ਰਾਜਨੀਤਿਕ ਸਫ਼ਰ ‘ਤੇ ਖੁੱਲ੍ਹ ਕੇ ਅਸੰਤੁਸ਼ਟੀ ਤੇ ਨਾਖੁਸ਼ੀ ਪ੍ਰਗਟ ਕੀਤੀ ਹੈ। ਚੰਡੀਗੜ੍ਹ ਤੋਂ ਛਪਦੇ ਇੱਕ ਅੰਗਰੇਜ਼ੀ ਅਖ਼ਬਾਰ ਨਾਲ ਇੰਟਰਵਿਊ ਤੋਂ ਬਾਅਦ ਉਨ੍ਹਾਂ ਦੇ ਇਸ ਬਿਆਨ ਦੀ ਚਰਚਾ ਸਿਆਸੀ ਗਲਿਆਰਿਆਂ ਵਿੱਚ ਚੱਲ ਰਹੀ ਹੈ। ਇੰਟਰਵਿਊ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਜਦ ਭਾਜਪਾ ਵਿਚ ਸਿਆਸੀ ਸਫ਼ਰ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਦਾਅਵਾ ਕੀਤਾ ਕਿ ਆਪਣੇ ਚਾਰ ਸਾਲਾਂ ਵਿੱਚ ਉਸਨੇ ਕੁੱਝ ਵੀ ਪ੍ਰਾਪਤ ਨਹੀਂ ਕੀਤਾ।
ਇਹ ਵੀ ਪੜ੍ਹੋ 👉ਭਾਜਪਾ ਦੇ ਸਾਬਕਾ ਮੰਤਰੀ ਨੂੰ ਮਹਿਲਾ ਕਮਿਸ਼ਨ ਦਾ ਨੋਟਿਸ ਜਾਰੀ, ਜਾਣੋਂ ਮਾਮਲਾ
ਕੈਪਟਨ ਨੇ ਕਿਹਾ, ‘‘ ਜਦ ਤੁਸੀਂ ਕਿਸੇ ਪਾਰਟੀ ਵਿਚ ਜਾਂਦੇ ਹੋ ਤਾਂ ਸਮਝਿਆਂ ਜਾਂਦਾ ਹੈ ਕਿ ਉਹ ਤੁਹਾਡੇ ਤਜਰਬੇ ਤੋਂ ਕੁੱਝ ਜਾਣਕਾਰੀ ਲਏਗੀ ਪ੍ਰੰਤੂ ਭਾਜਪਾ ਵਿਚ ਅਜਿਹਾ ਨਹੀਂ ਹੈ।” ਹਾਲਾਂਕਿ ਇਸ ਮੌਕੇ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਹ ਅਕਾਲੀ ਦਲ ਵਿਚ ਜਾ ਨਹੀਂ ਸਕਦੇ ਤੇ ਸਾਇਦ ਕਾਂਗਰਸ ਉਸਨੂੰ ਵਾਪਸ ਨਹੀਂ ਲਏਗੀ। ਜਿਸਦੇ ਚੱਲਦੇ ਉਹ ਸਮਝਦੇ ਹਨ ਕਿ ਸਿਆਸਤ ਵਿਚ ਪ੍ਰਭਾਵਸ਼ਾਲੀ ਦਿਨ ਚਲੇ ਗਏ ਹਨ। ਇਸ ਦੌਰਾਨ ਉਨ੍ਹਾਂ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੀ ਕਈ ਮਹੱਤਵਪੂਰਨ ਰਾਜਨੀਤਿਕ ਟਿੱਪਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਕਾਰ ਮੁਕਾਬਲਾ ਰਹਿ ਸਕਦਾ ਹੈ। ਉਨ੍ਹਾਂ ਮੁੜ ਭਾਜਪਾ ਦੇ ਅਕਾਲੀ ਦਲ ਨਾਲ ਗੱਠਜੋੜ ਦੀ ਵਕਾਲਤ ਕੀਤੀ।
ਇਹ ਵੀ ਪੜ੍ਹੋ 👉Bhagwant Mann govt ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ
ਜਿਕਰਯੋਗ ਹੈ ਕਿ ਹਾਈਕਮਾਂਡ ਨਾਲ ਸਬੰਧਾਂ ਵਿਚ ਵਿਗਾੜ ਆਉਣ ਤੋਂ ਬਾਅਦ ਸਤੰਬਰ 2021 ਵਿੱਚ ਉਨ੍ਹਾਂ ਨੂੰ ਕਾਂਗਰਸ ਨੇ ਮੁੱਖ ਮੰਤਰੀ ਦੇ ਅਹੁੱਦੇ ਤੋਂ ਹਟਾ ਦਿੱਤਾ ਸੀ। ਜਿਸਤੋਂ ਬਾਅਦ ਉਨ੍ਹਾਂ ਆਪਣੀ ਪਾਰਟੀ ਬਣਾ ਲਈ ਸੀ ਪ੍ਰੰਤੂ ਚੋਣਾਂ ਵਿਚ ਕੋਈ ਸਫ਼ਲਤਾ ਨਹੀਂ ਮਿਲੀ। ਜਿਸਦੇ ਚੱਲਦੇ ਸਤੰਬਰ 2022 ਵਿਚ ਉਨ੍ਹਾਂ ਆਪਣੀ ਪਾਰਟੀ ਦਾ ਰਲੇਵਾ ਭਾਜਪਾ ਵਿਚ ਕਰ ਲਿਆ ਸੀ ਪ੍ਰੰਤੂ ਇੰਨ੍ਹਾਂ ਚਾਰ ਸਾਲਾਂ ਵਿਚ ਭਾਜਪਾ ਨੇ ਉਨ੍ਹਾਂ ਨੂੰ ਮਹੱਤਵਪੂਰਨ ਭੂਮਿਕਾ ਨਹੀਂ ਦਿੱਤੀ। ਕੈਪਟਨ ਦਾ ਦਾਅਵਾ ਹੈ ਕਿ ਉਨ੍ਹਾਂ ਛੇ ਦਹਾਕਿਆਂ ਤੱਕ ਪੰਜਾਬ ਨੂੰ ਨੇੜਿਓਂ ਦੇਖਿਆ ਅਤੇ ਸਮਝਿਆ ਹੈ।ਜਿਸਦੇ ਚੱਲਦੇ ਉਨ੍ਹਾਂ ਦੇ ਤਜਰਬੇ ਤੋਂ ਲਾਭ ਲਿਆ ਜਾ ਸਕਦਾ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




