ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਕਾਰ ਹਾਦਸਾਗ੍ਰਸਤ, ਇੱਕ ਦੀ ਮੌ+ਤ

Date:

spot_img

Ludhiana News:ਜਿਲਾ ਲੁਧਿਆਣਾ ਦੇ ਪਿੰਡ ਸਾਹਨੇਵਾਲ ਕੋਲ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਪਰਿਵਾਰ ਦੀ ਕਾਰ ਦਾ ਐਕਸੀਡੈਂਟ ਹੋਣ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਰਿੰਦਰ ਕੁਮਾਰ ਜੋ ਕਿ ਦੇਹਰਾਦੂਨ ਦਾ ਰਹਿਣ ਵਾਲਾ ਸੀ। ਉਹ ਆਪਣੀ ਪਤਨੀ,ਪੁੱਤਰ ਅਤੇ ਧੀ ਨਾਲ ਮਾਤਾ ਵੈਸ਼ਨੋ ਦੇ ਦਰਸ਼ਨ ਕਰਨ ਤੋਂ ਬਾਅਦ ਆਲਟੋ ਕਾਰ ਵਿੱਚ ਸਵਾਰ ਹੋ ਕੇ ਵਾਪਸ ਆਪਣੇ ਘਰ ਜਾ ਰਿਹਾ ਸੀ ਜਿਵੇਂ ਹੀ ਉਹਨਾਂ ਦੀ ਕਾਰ ਸਾਹਨੇਵਾਲ ਦੇ ਕੋਲ ਪਹੁੰਚੀ ਤਾਂ ਅੱਗੇ ਜਾ ਰਹੀ ਇਕ ਗੱਡੀ ਦੇ ਡਰਾਈਵਰ ਨੇ ਅਚਾਨਕ ਬਰੇਕ ਲਗਾ ਦਿੱਤੀ।ਜਿਸ ਕਾਰਨ ਪਿੱਛੇ ਆ ਰਹੀ ਆਲਟੋ ਕਾਰ ਉਸ ਗੱਡੀ ਨਾਲ ਟਕਰਾ ਗਈ।

ਇਹ ਵੀ ਪੜ੍ਹੋ  Punjab ‘ਚ ਅੱਜ ਤੋਂ ਮੁੜ ਬਦਲਗੇ ਮੌਸਮ ਦਾ ਮਿਜ਼ਾਜ, ਮੀਂਹ ਤੇ ਹਨੇਰੀ ਦੀ ਭਵਿੱਖਬਾਣੀ

ਕਾਰ ਸਵਾਰ ਨਰਿੰਦਰ ਕੁਮਾਰ ਦੇ ਸਿਰ ਵਿੱਚ ਕਾਫੀ ਗੰਭੀਰ ਸੱਟਾਂ ਲੱਗੀਆਂ।ਉਸ ਦੀ ਪਤਨੀ ਅਤੇ ਬੱਚੇ ਵੀ ਜਖਮੀ ਹੋ ਗਏ। ਰਾਹਗੀਰਾਂ ਨੇ ਤੁਰੰਤ ਉਹਨਾ ਨੂੰ ਹਸਪਤਾਲ ਪਹੁੰਚਾਇਆ । ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਪ੍ਰੰਤੂ ਰਸਤੇ ਵਿੱਚ ਹੀ ਨਰਿੰਦਰ ਕੁਮਾਰ ਨੇਂ ਦਮ ਤੋੜ ਦਿੱਤਾ। ਇਸ ਹਾਦਸੇ ਤੋਂ ਬਾਅਦ ਡਰਾਈਵਰ ਮੌਕੇ ਤੋਂ ਭੱਜ ਗਿਆ।ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਰਾਰ ਡਰਾਈਵਰ ਦੀ ਪਹਿਚਾਣ ਕਰਨ ਲਈ ਪੁਲਿਸ ਨੇੜੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਹ ਬਹੁਤ ਜਲਦ ਦੋਸ਼ੀ ਨੂੰ ਗ੍ਰਿਫਤਾਰ ਕਰ ਲਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

आधुनिक तकनीक की 52 स्टेटिकल कृषि लैब खोलने की स्वीकृति- मुख्यमंत्री

👉हाई पॉवर्ड परचेज कमेटी की बैठक में 1468.25 करोड़...

रोडवेज कर्मियों को बड़ी राहत, नई तबादला नीति तक आपसी सहमति से मिलेगा स्थानांतरण का अवसर: परिवहन मंत्री अनिल विज

👉रोडवेज कार्यशालाओं में कर्मचारियों के लिए बेहतर सुविधाएं सुनिश्चित...