Amritsar News: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਬਣੀ ਵਿਸ਼ੇਸ ਜਾਂਚ ਟੀਮ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਰਿਕਾਰਡ ਮੁਹੱਈਆ ਕਰਵਾ ਦਿੱਤਾ ਗਿਆ ਹੈ। ਵਿਸ਼ੇਸ ਜਾਂਚ ਟੀਮ ਦੇ ਏਆਈਜੀ ਜਗਤਜੀਤ ਸਿੰਘ ਦੀ ਅਗਵਾਈ ਹੇਠ ਪੁੱਜੀ ਟੀਮ ਨੂੰ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਨਿਗਰਾਨੀ ਵਿੱਚ ਚੰਡੀਗੜ੍ਹ ਸਥਿਤ ਸਬ ਦਫ਼ਤਰ ਵਿਖੇ ਇਹ ਰਿਕਾਰਡ ਸੌਪਿਆ ਗਿਆ। ਹਾਲਾਂਕਿ ਰਿਕਾਰਡ ਹਾਸਲ ਕਰਨ ਤੋਂ ਮੀਡੀਆ ਨੁੰ ਸੰਬੋਧਨ ਕਰਦਿਆਂ ਜਾਂਚ ਅਧਿਕਾਰੀ ਜਗਤਜੀਤ ਸਿੰਘ ਨੇ ਦਸਿਆ ਕਿ ਲੰਘੀ 13 ਜਨਵਰੀ ਨੁੰ ਜਾਂਚ ਟੀਮ ਵੱਲੋਂ 20 ਪੁਆਇੰਟਾਂ ਦੇ ਆਧਾਰਤ ਇਹ ਰਿਕਾਰਡ ਦੀ ਮੰਗ ਕੀਤੀ ਗਈ ਸੀ ਤੇ ਹੁਣ ਸ਼੍ਰੋਮਣੀ ਕਮੇਟੀ ਵੱਲੋਂ ਸੌਂਪੇ ਰਿਕਾਰਡ ਨੂੰ ਵਾਚਣ ਤੋਂ ਬਾਅਦ ਹੀ ਇਸਦੇ ਪੂਰਾ ਹੋਣ ਬਾਰੇ ਪਤਾ ਲੱਗ ਸਕੇਗਾ।
ਇਹ ਵੀ ਪੜ੍ਹੋ ਬਿਜਲੀ ਬੋਰਡ ਵਿਚੋਂ ਸੇਵਾਮੁਕਤ ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕ+ਤ+ਲ
ਉਧਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਿੱਖ ਭਾਵਨਾਵਾਂ ਨਾਲ ਸਬੰਧਤ ਹੋਣ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਹ ਵੀ ਹਦਾਇਤ ਹੈ ਕਿ ਇਸ ਵਿੱਚ ਕਿਸੇ ਤਰ੍ਹਾਂ ਦੀ ਵੀ ਸਿਆਸਤ, ਬਿਆਨਬਾਜ਼ੀ ਤੇ ਦੂਸ਼ਣਬਾਜ਼ੀ ਨਾ ਕੀਤੀ ਜਾਵੇ ਇਸ ਲਈ ਸਮੂਹ ਧਿਰਾਂ ਨੂੰ ਇਹ ਵਿਸ਼ੇਸ਼ ਅਪੀਲ ਹੈ ਕਿ ਉਹ ਇਸ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜਾਂਚ ਟੀਮ ਵੱਲੋਂ ਅਗਾਂਹ ਵੀ ਜੋ ਸਹਿਯੋਗ ਅਧਿਕਾਰਤ ਰੂਪ ਵਿੱਚ ਮੰਗਿਆ ਜਾਵੇਗਾ ਉਹ ਕੀਤਾ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।


