31 ਮਾਰਚ ਨੂੰ ਪ੍ਰਵਾਰ 12 ਵਜੇਂ ਚੰਡੀਗੜ੍ਹ ’ਚ ਮੁੱਖ ਮੰਤਰੀ ਨਾਲ ਕਰੇਗਾ ਮੀਟਿੰਗ
ਡੀਜੀਪੀ ਨੇ ਕਿਹਾ, ਦੋਨਾਂ ਫ਼ੋਰਸਾਂ ਦਾ ਆਪਸੀ ਤਾਲਮੇਲ ਬਹੁਤ ਵਧੀਆਂ
Patiala News:ਲੰਘੀ 13-14 ਮਾਰਚ ਦੀ ਰਾਤ ਨੂੰ ਪਟਿਆਲਾ ਦੇ ਰਜਿੰਦਰਾ ਮੈਡੀਕਲ ਕਾਲਜ਼ ਦੇ ਬਾਹਰ ਇੱਕ ਢਾਬੇ ’ਤੇ ਪਟਿਆਲਾ ਪੁਲਿਸ ਦੇ ਇੱਕ ਦਰਜ਼ਨ ਦੇ ਕਰੀਬ ਮੁਲਾਜਮਾਂ ਵੱਲੋਂ ਭਾਰਤੀ ਫ਼ੌਜ ਦੇ ਕਰਨਲ ਅਤੇ ਉਸਦੇਬੇਟੇ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਹੁਣ ਪ੍ਰਵਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕੀਤੀ ਜਾਵੇਗੀ। ਪਿਛਲੇ ਤਿੰਨ ਦਿਨਾਂ ਤੋਂ ਇਨਸਾਫ਼ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਪ੍ਰਵਾਰ ਨੂੰ ਅੱਜ ਸੋਮਵਾਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲਂੋਂ 31 ਮਾਰਚ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿਵਾਇਆ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਪਾਕਿਸਤਾਨ-ਸਮਰਥਿਤ ਨਾਰਕੋ-ਅੱਤਵਾਦ ਹਵਾਲਾ ਨੈੱਟਵਰਕ ਦਾ ਕੀਤਾ ਪਰਦਾਫਾਸ਼
ਜਿਸਤੋਂ ਬਾਅਦ ਇਹ ਧਰਨਾ ਵੀ ਮੁਲਤਵੀਂ ਕਰ ਦਿੱਤਾ ਗਿਆ। ਪੀੜਤ ਕਰਨਲ ਬਾਠ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਇਸ ਮੌਕੇ ਐਲਾਨ ਕੀਤਾ ਕਿ ਜੇਕਰ ਮਾਮਲੇ ਦੀ ਜਾਂਚ ਸੀਬੀਆਈ ਨੂੰ ਨਾਂ ਸੌਪੀ ਗਈ ਅਤੇ ਐਸਐਸਪੀ ਪਟਿਆਲਾ ਦਾ ਤਬਾਦਲਾ ਨਾਂ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਵਿੱਢੇਗੀ। ਕਰਨਲ ਦੇ ਹੱਕ ਵਿਚ ਦਿੱਤੇ ਜਾ ਰਹੇ ਇਸ ਧਰਨੇ ਵਿਚ ਪੰਜਾਬ ਭਰ ਤੋਂਵੱਡੀ ਗਿਣਤੀ ਵਿਚ ਸਾਬਕਾ ਫ਼ੌਜੀ ਪੁੱਜ ਰਹੇ ਸਨ ਤੇ ਅੱਜ ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਵੀ ਆਏ ਹੋਏ ਸਨ। ਇਸਤੋਂ ਇਲਾਵਾ ਕਾਂਗਰਸ ਅਤੇ ਭਾਜਪਾ ਵੱਲੋਂ ਵੀ ਹਾਅ ਦਾ ਨਾਅਰਾ ਮਾਰਿਆ ਜਾ ਰਿਹਾ।
ਇਹ ਵੀ ਪੜ੍ਹੋ ਦੁਖ਼ਦਾਈ ਖ਼ਬਰ: ਕੈਨੇਡਾ ’ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌ+ਤ
ਦਸਣਾ ਬਣਦਾ ਹੈ ਕਿ ਇਸ ਮਾਮਲੇ ਵਿਚ ਪਹਿਲਾਂ ਪਟਿਆਲਾ ਪੁਲਿਸ ਨੇ ਢਾਬਾ ਮਾਲਕ ਦੀ ਸਿਕਾਇਤ ’ਤੇ ਪਰਚਾ ਦਰਜ਼ ਕੀਤਾ ਸੀ ਪ੍ਰੰਤੂ ਬਾਅਦ ਵਿਚ ਮਾਮਲਾ ਵਧਦਾ ਦੇਖ 21 ਮਾਰਚ ਦੀ ਰਾਤ ਨੂੰ ਪੀੜਤ ਕਰਨਲ ਪੀਐਸ ਬਾਠ ਦੇ ਬਿਆਨਾਂ ਉਪਰ ਪਟਿਆਲਾ ਪੁਲਿਸ ਦੇ ਚਾਰ ਇੰਸਪੈਕਟਰਾਂ ਸਹਿਤ ਕੁੱਲ 12 ਪੁਲਿਸ ਮੁਲਾਜਮਾਂ ਵਿਰੁਧ ਪਰਚਾ ਦਰਜ਼ ਕਰ ਲਿਆਸੀ। ਇਸਦੇ ਨਾਲ ਹੀ ਉਨ੍ਹਾਂ ਨੂੰ ਜ਼ਿਲ੍ਹੇ ਤੋਂ ਬਾਹਰ ਤਬਦੀਲ ਕਰ ਦਿੱਤਾ ਗਿਆ। ਇਸੇ ਤਰ੍ਹਾਂ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ ਏਡੀਜੀਪੀ ਐਸਪੀਐਸ ਪਰਮਾਰ ਦੀ ਅਗਵਾਈ ਹੇਠ ਇੱਕ ਤਿੰਨ ਮੈਂਬਰੀ ਵਿਸ਼ੇਸ ਜਾਂਚ ਟੀਮ ਵੀ ਬਣਾਈ ਗਈ ਹੈ ਜਦਕਿ ਪੰਜਾਬ ਸਰਕਾਰ ਵੱਲੋਂ ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਆਦੇਸ਼ ਵੀ ਦਿੱਤੇ ਗਏ ਹਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਮਾਮਲਾ ਕਰਨਲ ਦੀ ਕੁੱਟਮਾਰ ਦਾ; ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਧਰਨਾ ਮੁਲਤਵੀਂ"