ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ

0
99
+1

Patiala News: ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਨੇ ਟਰੈਵਲ ਏਜੰਟ ਅਨਿਲ ਬੱਤਰਾ ਜੋ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਘੁਟਾਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਵਿੱਚੋਂ ਇੱਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਟਰੈਵਲ ਏਜੰਟਾਂ, ਜਿਨ੍ਹਾਂ ਨੇ ਕਥਿਤ ਤੌਰ ’ਤੇ ਪੀੜਤਾਂ ਨੂੰ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੀ ਸਹੂਲਤ ਦੇਣ ਦੇ ਝੂਠੇ ਵਾਅਦੇ ਕਰਕੇ ਧੋਖਾ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਡਿਪੋਰਟ ਕੀਤਾ ਗਿਆ ਸੀ, ਵਿਰੁੱਧ 10 ਐਫਆਈਆਰਜ਼ ਦਰਜ ਕਰਨ ਉਪੰਰਤ ਮਿਲੀ ਹੈ।ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ਗਤੀਵਿਧੀਆਂ ਵਿੱਚ ਸ਼ਾਮਲ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਸ਼ਿਕਾਇਤਾਂ ਦੀ ਜਾਂਚ ਲਈ ਚਾਰ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਨੂੰ ‘ਰਿਸੀਵ’ ਕਰਨ ਲਈ ਅੰਮ੍ਰਿਤਸਰ ਏਅਰਪੋਰਟ ’ਤੇ ਪੁੱਜੇ ਮੁੱਖ ਮੰਤਰੀ ਮਾਨ

ਐਸਆਈਟੀ ਵੱਲੋਂ ਡਿਪੋਰਟ ਕੀਤੇ ਗਏ ਵਿਅਕਤੀਆਂ ਨੂੰ ਅੱਗੇ ਆਉਣ ਅਤੇ ਇਹ ਯਕੀਨੀ ਬਣਾਉਣ ਵਿੱਚ ਸਹਾਇਤਾ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਕਿ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਾਨੂੰਨ ਮੁਤਾਬਕ ਸਜ਼ਾ ਦਿੱਤੀ ਜਾ ਸਕੇ। ਏਡੀਜੀਪੀ ਐਨਆਰਆਈ ਮਾਮਲੇ ਪ੍ਰਵੀਨ ਸਿਨਹਾ ਦੀ ਅਗਵਾਈ ਵਾਲੀ ਐਸਆਈਟੀ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆਂ ਦੋਸ਼ੀ ਅਨਿਲ ਬੱਤਰਾ ਨੂੰ ਐਸਪੀ ਐਨਆਰਆਈ ਮਾਮਲੇ ਪਟਿਆਲਾ ਗੁਰਬੰਸ ਸਿੰਘ ਬੈਂਸ ਦੀ ਨਿਗਰਾਨੀ ਹੇਠ ਐਸਐਚਓ ਪੁਲਿਸ ਸਟੇਸ਼ਨ ਐਨਆਰਆਈ ਪਟਿਆਲਾ ਇੰਸਪੈਕਟਰ ਅਭੈ ਸਿੰਘ ਚੌਹਾਨ ਦੀ ਅਗਵਾਈ ਵਾਲੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ।ਦੋਸ਼ੀ ਅਨਿਲ ਬੱਤਰਾ ਵਾਸੀ ਸ਼ਾਂਤੀ ਨਗਰ ਟੇਕਾ ਮਾਰਕੀਟ ਥਾਨੇਸਰ ਕੁਰੂਕਸ਼ੇਤਰ ਹਰਿਆਣਾ ਨੂੰ ਪਟਿਆਲਾ (5-ਈ ਪ੍ਰਤਾਪ ਨਗਰ) ਸਥਿਤ ਉਸਦੇ ਸਹੁਰੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੂੰ ਐਫਆਈਆਰ ਨੰਬਰ 06 ਮਿਤੀ 08-02-2025 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 406, 420, 370, ਅਤੇ 120-ਬੀ ਅਤੇ ਇਮੀਗ੍ਰੇਸ਼ਨ ਐਕਟ ਦੀ ਧਾਰਾ 24 ਤਹਿਤ ਨਾਮਜ਼ਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਡੀਜੀਪੀ ਗੌਰਵ ਯਾਦਵ ਵੱਲੋਂ ਜਲੰਧਰ ਵਿਖੇ ਰਾਸ਼ਟਰੀ ਘੋੜਸਵਾਰ ਚੈਂਪੀਅਨਸ਼ਿਪ-2025 (ਟੈਂਟ ਪੈਗਿੰਗ) ਦਾ ਉਦਘਾਟਨ

ਬੱਤਰਾ ’ਤੇ ਸ਼ਿਕਾਇਤਕਰਤਾ ਲਈ ਸੂਰੀਨਾਮ ਦੇਸ਼ ਦਾ ਵੀਜ਼ਾ ਅਤੇ ਟਿਕਟ ਦਾ ਪ੍ਰਬੰਧ ਕਰਕੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਗਤੀਵਿਧੀਆਂ ਦੀ ਸਹੂਲਤ ਦੇਣ ਦਾ ਦੋਸ਼ ਹੈ। ਸੂਰੀਨਾਮ ਤੋਂ ਪੀੜਤ ਦੱਖਣੀ ਅਮਰੀਕਾ ਦੇ ਦੂਜੇ ਦੇਸ਼ਾਂ, ਜਿਸ ਵਿੱਚ ਬ੍ਰਾਜ਼ੀਲ ਜਾਂ ਕੋਲੰਬੀਆ ਸ਼ਾਮਲ ਹਨ, ਰਾਹੀਂ ਜ਼ਮੀਨੀ ਯਾਤਰਾ ਕਰਦਾ ਹੋਇਆ ਮੱਧ ਅਮਰੀਕਾ ਵਿੱਚ ਦਾਖਲ ਹੋਇਆ। ਮੱਧ ਅਮਰੀਕਾ ਵਿੱਚ ਉਹ ਪਨਾਮਾ, ਕੋਸਟਾ ਰੀਕਾ, ਨਿਕਾਰਾਗੁਆ, ਹੋਂਡੁਰਾਸ, ਗੁਆਟੇਮਾਲਾ ਅਤੇ ਮੈਕਸੀਕੋ ਸਮੇਤ ਦੇਸ਼ਾਂ ਵਿੱਚੋਂ ਲੰਘਦਾ ਹੋਇਆ ਅੰਤ ਵਿੱਚ ਤਸਕਰਾਂ ਦੀ ਮਦਦ ਨਾਲ ਗੈਰ-ਕਾਨੂੰਨੀ ਤੌਰ ’ਤੇ ਸੰਯੁਕਤ ਰਾਜ ਅਮਰੀਕਾ (ਯੂਐਸਏ) ਪਹੁੰਚਿਆ। ਇਸ ਸਬੰਧੀ ਕਾਰਵਾਈ ਕਰਦਿਆਂ 14 ਫਰਵਰੀ, 2025 ਤੱਕ, ਅਨਿਲ ਬੱਤਰਾ ਦੇ ਬੈਂਕ ਖਾਤੇ ਨੂੰ 6.35 ਲੱਖ ਰੁਪਏ ਦੇ ਬਕਾਏ ਨਾਲ ਫਰੀਜ਼ ਕਰ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

+1

LEAVE A REPLY

Please enter your comment!
Please enter your name here