spot_img
spot_img

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਦੀ SIT ਨੇ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਵਿੱਚ ਲਿਆਂਦੀ ਤੇਜ਼ੀ

Date:

spot_img

👉ਦੋ ਹੋਰ ਐਫ.ਆਈ.ਆਰਜ਼ ਦਰਜ; ਕੁੱਲ ਗਿਣਤੀ ਹੋਈ 10
👉ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ
Chandigarh News:ਸੂਬੇ ਦੇ ਭੋਲੇ ਭਾਲੇ ਲੋਕਾਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ’ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਵੱਲੋਂ ਟਰੈਵਲ ਏਜੰਟਾਂ ਵਿਰੁੱਧ ਦੋ ਹੋਰ ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ, ਜਿਸ ਨਾਲ ਐਫਆਈਆਰਜ਼ ਦੀ ਕੁੱਲ ਦੀ ਗਿਣਤੀ 10 ਹੋ ਗਈ ਹੈ।ਇਹ ਨਵੀਆਂ ਐਫਆਈਆਰਜ਼ ਉਨ੍ਹਾਂ ਏਜੰਟਾਂ ਵਿਰੁੱਧ ਦਰਜ ਕੀਤੀਆਂ ਗਈਆਂ ਹਨ ਜਿਨ੍ਹਾਂ ਨੇ ਕਥਿਤ ਤੌਰ ’ਤੇ ਪੀੜਤਾਂ ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੀ ਸਹੂਲਤ ਦੇਣ ਦੇ ਝੂਠੇ ਵਾਅਦੇ ਕਰਕੇ ਧੋਖਾ ਦਿੱਤਾ ਸੀ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਨੂੰ ਡਿਪੋਰਟ ਕੀਤਾ ਗਿਆ ਸੀ।ਇਸ ਸਬੰਧੀ ਐਫਆਈਆਰ ਨੰਬਰ 4 ਮਿਤੀ 11/2/2025 ਨੂੰ ਜਸਕਰਨ ਸਿੰਘ, ਮਹਿੰਦਰ ਸਿੰਘ, ਹਰਦੇਵ ਕੌਰ ਅਤੇ ਸੁਜਾਨ ਸਿੰਘ, ਸਾਰੇ ਵਾਸੀ ਟਾਹਲੀ, ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਵਿਰੁੱਧ ਅਤੇ ਐਫਆਈਆਰ ਨੰਬਰ 5 ਮਿਤੀ 11/2/2025 ਨੂੰ ਹੁਸ਼ਿਆਰਪੁਰ ਦੇ ਟਾਂਡਾ ਦੇ ਏਜੰਟ ਹੈਪੀ ਅਤੇ ਤਰਨਤਾਰਨ ਦੇ ਏਜੰਟ ਗਿੱਲ ਵਿਰੁੱਧ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਇਮੀਗ੍ਰੇਸ਼ਨ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਪੁਲਿਸ ਸਟੇਸ਼ਨ ਐਨਆਰਆਈ ਹੁਸ਼ਿਆਰਪੁਰ ਵਿਖੇ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ 

ਏਡੀਜੀਪੀ ਐਨਆਰਆਈ ਮਾਮਲਿਆਂ ਪ੍ਰਵੀਨ ਸਿਨਹਾ ਦੀ ਅਗਵਾਈ ਵਾਲੀ ਐਸਆਈਟੀ ਵੱਲੋਂ ਡਿਪੋਰਟ ਕੀਤੇ ਗਏ ਲੋਕਾਂ ਜਿਨ੍ਹਾਂ ਨੂੰ ਟਰੈਵਲ ਏਜੰਟਾਂ ਨੇ ਅਮਰੀਕਾ ਵਿੱਚ ਗੈਰ-ਕਾਨੂੰਨੀ ਪ੍ਰਵੇਸ਼ ਦੇ ਝੂਠੇ ਵਾਅਦੇ ਕਰਕੇ ਧੋਖਾ ਦਿੱਤਾ ਸੀ, ਦੀਆਂ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਟੀਮ ਵੱਲੋਂ ਡਿਪੋਰਟ ਕੀਤੇ ਗਏ ਵਿਅਕਤੀਆਂ ਦੇ ਬਿਆਨ ਦਰਜ ਕਰਕੇ ਧੋਖੇਬਾਜ਼ ਟਰੈਵਲ ਏਜੰਟਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ।ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨ ਅਤੇ ਨਾਗਰਿਕਾਂ ਦੇ ਸ਼ੋਸ਼ਣ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦੀ ਦ੍ਰਿੜ ਵਚਨਬੱਧਤਾ ਪ੍ਰਗਟਾਈ।ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਹਰ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਜੋ ਇਨ੍ਹਾਂ ਦੋਸ਼ੀਆਂ ਨੂੰ ਫੜਨ ਵਿੱਚ ਮਦਦ ਕਰ ਸਕਦੀ ਹੋਵੇ। ਉਨ੍ਹਾਂ ਕਿਹਾ ਕਿ ਧੋਖਾਧੜੀ ਕਰਨ ਵਾਲੇ ਇਹਨਾਂ ਨੈੱਟਵਰਕਾਂ ਨੂੰ ਖ਼ਤਮ ਕਰਨ ਲਈ ਜਨਤਕ ਸਹਿਯੋਗ ਬਹੁਤ ਜ਼ਰੂਰੀ ਹੈ। ਉਹਨਾਂ ਅੱਗੇ ਕਿਹਾ ਕਿ ਲੋਕਾਂ ਨੂੰ ਇਸ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ ਤਾਂ ਜੋ ਦੂਜਿਆਂ ਨੂੰ ਅਜਿਹੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ਦਾ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਏਡੀਜੀਪੀ ਐਨਆਰਆਈ ਮਾਮਲਿਆਂ ਪ੍ਰਵੀਨ ਸਿਨਹਾ ਨੇ ਕਿਹਾ ਕਿ ਐਫਆਈਆਰ ਵਿੱਚ ਨਾਮਜ਼ਦ ਵਿਅਕਤੀਆਂ ਵਿਰੁੱਧ ਜਲਦੀ ਅਤੇ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਐਨਆਰਆਈ ਮਾਮਲਿਆਂ ਬਾਰੇ ਵਿੰਗ ਅਤੇ ਜ਼ਿਲ੍ਹਾ ਪੁਲਿਸ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਦੇ ਅਗਲੇ-ਪਿਛਲੇ ਸਾਰੇ ਸਬੰਧਾਂ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।ਪੰਜਾਬ ਪੁਲਿਸ ਵੱਲੋਂ ਸਲਾਹ ਦਿੱਤੀ ਜਾਂਦੀ ਹੈ ਕਿ ਇਮੀਗ੍ਰੇਸ਼ਨ ਸੇਵਾਵਾਂ ਲੈਣ ਵਾਲੇ ਵਿਅਕਤੀ ਸਿਰਫ਼ ਲਾਇਸੰਸਸ਼ੁਦਾ ਏਜੰਟਾਂ ਜ਼ਰੀਏ ਉਹਨਾਂ ਦੇ ਪ੍ਰਮਾਣ ਪੱਤਰਾਂ ਦੀ ਪੁਸ਼ਟੀ ਕਰਨ ਉਪਰੰਤ ਹੀ ਕਾਨੂੰਨੀ ਤਰੀਕੇ ਨਾਲ ਵਿਦੇਸ਼ ਜਾਣ।ਜ਼ਿਕਰਯੋਗ ਹੈ ਕਿ 2024 ਦੇ ਅਖੀਰ ਵਿੱਚ, ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਅਤੇ ਸਾਈਬਰ ਕ੍ਰਾਈਮ ਵਿੰਗ ਨੇ ਪ੍ਰੋਟੈਕਟੋਰੇਟ ਆਫ਼ ਇਮੀਗ੍ਰੈਂਟਸ, ਚੰਡੀਗੜ੍ਹ ਨਾਲ ਤਾਲਮੇਲ ਕਰਕੇ ਲੋੜੀਂਦੇ ਲਾਇਸੈਂਸਾਂ ਤੋਂ ਬਿਨਾਂ ਸੋਸ਼ਲ ਮੀਡੀਆ ’ਤੇ ਗੈਰ-ਕਾਨੂੰਨੀ ਇਸ਼ਤਿਹਾਰ ਦੇ ਕੇ ਵਿਦੇਸ਼ਾਂ ਵਿੱਚ ਨੌਕਰੀਆਂ ਦਾ ਝਾਂਸਾ ਦੇਣ ਵਾਲੇ 43 ਟ੍ਰੈਵਲ ਏਜੰਸੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

जमीन से जुड़े सभी काम हों आसान, पारदर्शी और समय पर, यही सरकार का उद्देश्य : मुख्यमंत्री

👉पेपरलेस रजिस्ट्रेशन 2.0 और ऑटो म्यूटेशन व्यवस्था की मुख्यमंत्री...

CM Nayab Singh Saini ने हरियाणा सुपर-100 अभिनंदन कार्यक्रम में की दो बड़ी घोषणाएं

👉बुनियाद योजना के तहत संचालित 103 केंद्रों में 25...