WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਕਾਂਗਰਸੀ ਕੌਂਸਲਰ ਨਾਲ ਕਥਿਤ ਬਦਸਲੂਕੀ ਦਾ ਮਾਮਲਾ ਭਖਿਆ

ਨਗਰ ਨਿਗਮ ਦੇ ਗੇਟ ਅੱਗੇ ਲੱਗਿਆ ਧਰਨਾ

ਬਠਿੰਡਾ, 18 ਮਾਰਚ: ਪਿਛਲੇ ਕੁਝ ਦਿਨਾਂ ਤੋਂ ਨਗਰ ਨਿਗਮ ਦੇ ਇੱਕ ਅਧਿਕਾਰੀ ਦੁਆਰਾ ਕਥਿਤ ਤੌਰ ‘ਤੇ ਇੱਕ ਕਾਂਗਰਸੀ ਕੌਂਸਲਰ ਹਰਵਿੰਦਰ ਸਿੰਘ ਲੱਡੂ ਨਾਲ ਕੀਤੀ ਬਹਿਸਬਾਜੀ ਦਾ ਮਾਮਲਾ ਭੱਖਦਾ ਨਜ਼ਰ ਆ ਰਿਹਾ। ਇਸ ਮਾਮਲੇ ਵਿੱਚ ਸੋਮਵਾਰ ਨੂੰ ਕਾਂਗਰਸ ਪਾਰਟੀ ਦੇ ਜਿਲਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਦੀ ਅਗਵਾਈ ਹੇਠ ਕਾਂਗਰਸੀ ਕੌਂਸਲਰਾਂ ਅਤੇ ਵਰਕਰਾਂ ਵੱਲੋਂ ਸਥਾਨਕ ਨਗਰ ਨਿਗਮ ਦੇ ਮੁੱਖ ਗੇਟ ਅੱਗੇ ਧਰਨਾ ਦਿੱਤਾ ਗਿਆ। ਇਸ ਮੌਕੇ ਉਨਾਂ ਮੰਗ ਕੀਤੀ ਕਿ ਸਬੰਧਤ ਅਧਿਕਾਰੀ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਇਸ ਸਬੰਧ ਵਿੱਚ ਕਾਂਗਰਸੀ ਕੌਂਸਲਰ ਵੱਲੋਂ ਵੱਖ-ਵੱਖ ਅਧਿਕਾਰੀਆਂ ਨੂੰ ਸ਼ਿਕਾਇਤਾਂ ਵੀ ਭੇਜੀਆਂ ਗਈਆਂ ਹਨ।
 ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਤੇ ਕੌਂਸਲਰ ਹਰਵਿੰਦਰ ਸਿੰਘ ਲੱਡੂ ਨੇ ਕਿਹਾ ਕਿ ਉਨ੍ਹਾਂ ਦੇ ਮੁਹੱਲੇ ਦੀ ਇੱਕ ਗਰੀਬ ਔਰਤ ਦੇ ਮਕਾਨ ਲਈ ਰਾਸ਼ੀ ਜਾਰੀ ਕਰਨ ਤੋਂ ਨਿਗਮ ਅਧਿਕਾਰੀਆਂ ਦੁਆਰਾ ਆਨਾਕਾਨੀ ਕੀਤੀ ਜਾ ਰਹੀ ਸੀ ਤੇ ਉਕਤ ਔਰਤ ਦਾ ਬਣਦਾ ਜਾਇਜ਼ ਕੰਮ ਕਰਨ ਲਈ ਸਿਫਾਰਸ਼ ਕਰ ਰਹੇ ਸਨ। ਜਿਸਤੋਂ ਭੜਕਦੇ ਹੋਏ ਸੁਪਰਡੈਂਟ ਪ੍ਰਦੀਪ ਸਿੰਘ ਨੇ ਉਨ੍ਹਾਂ ਨੂੰ ਨਗਰ ਨਿਗਮ ਦੇ ਵਿਹੜੇ ਵਿਚ ਅਪਸ਼ਬਦ ਬੋਲੇ ਅਤੇ ਜਾਤੀ ਤੌਰ ਤੇ ਵੀ ਮੰਦਾ ਕਿਹਾ। ਇਸ ਮੌਕੇ ਕਾਂਗਰਸ ਦੇ ਜਿਲਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਕਿਹਾ ਕਿ ਜੇਕਰ ਕੌਂਸਲਰ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਵਜੋਂ ਵਿਚਰਦੇ ਹਨ ਤੇ ਅਜਿਹੀ ਹਾਲਤ ਵਿੱਚ ਉਨ੍ਹਾਂ ਨਾਲ ਕੀਤੇ ਜਾ ਰਹੇ ਦੁਰਵਿਹਾਰ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਇਸ ਮੌਕੇ ਕਾਂਗਰਸ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਸ ਅਧਿਕਾਰੀਆਂ ਨੂੰ ਵੀ ਮੰਗ ਪੱਤਰ ਦਿੱਤਾ।
ਕੌਂਸਲਰ ਸਾਹਿਬ ਗੈਰਕਾਨੂੰਨੀ ਕੰਮ ਕਰਨ ਲਈ ਪਾ ਰਹੇ ਹਨ ਦਬਾਅ: ਸੁਪਰਡੈਂਟ
ਬਠਿੰਡਾ: ਦੂਜੇ ਪਾਸੇ ਸੰਪਰਕ ਕਰਨ ‘ਤੇ ਨਗਰ ਨਿਗਮ ਦੇ ਸੁਪਰਡੈਂਟ ਪ੍ਰਦੀਪ ਸਿੰਘ ਨੇ ਆਪਣੇ ਉੱਪਰ ਲੱਗੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਯੋਜਨਾ ਤਹਿਤ ਨਵੇਂ ਮਕਾਨ ਦੀ ਉਸਾਰੀ ਲਈ ਡੇਢ ਲੱਖ ਰੁਪਏ ਵਾਲੀ ਯੋਜਨਾ ਤਹਿਤ ਇੱਕ ਪਰਿਵਾਰ ਵੱਲੋਂ ਕਿਸੇ ਹੋਰ ਨਵੇਂ ਮਕਾਨ ਦੀ ਫੋਟੋ ਲਾ ਕੇ ਕਿਸਤ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਇਸ ਸਬੰਧ ਵਿੱਚ ਕੌਂਸਲਰ ਹਰਵਿੰਦਰ ਸਿੰਘ ਲੱਡੂ ਵੱਲੋਂ ਵੀ ਨਿਗਮ ਅਧਿਕਾਰੀਆਂ ਤੇ ਕਰਮਚਾਰੀਆਂ ‘ਤੇ ਰਾਸ਼ੀ ਜਾਰੀ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਸੀ । ਪਰੰਤੂ ਇਹ ਗੈਰ ਕਾਨੂੰਨੀ ਕੰਮ ਕਰਨ ਤੋਂ ਇਨਕਾਰ ਕਰਨ ਦੇ ਕਾਰਨ ਹੀ ਹੁਣ ਉਹਨਾਂ ਵਿਰੁੱਧ ਇਹ ਝੂਠੇ ਦੋਸ਼ ਲਗਾਏ ਜਾ ਰਹੇ ਹਨ ਜਦੋਂ ਕਿ ਉਹ ਸਮੂਹ ਚੁਣੇ ਹੋਏ ਨੁਮਾਇੰਦਿਆਂ ਅਤੇ ਹਰ ਪਾਰਟੀ ਦੇ ਆਗੂਆਂ ਦਾ ਸਤਿਕਾਰ ਕਰਦੇ ਹਨ।

Related posts

ਬਠਿੰਡਾ ਨਿਵਾਸੀਆਂ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ ਦਾ ਸਦਾ ਰਹਾਂਗਾ ਰਿਣੀ : ਮਨਪ੍ਰੀਤ ਸਿੰਘ ਬਾਦਲ

punjabusernewssite

ਖੇਤੀ ਬਿੱਲਾਂ ਦਾ ਸੰਘਰਸ਼ ਜਿੱਤ ਕੇ ਵਾਪਸ ਪਰਤਣ ਵਾਲੇ ਕਿਸਾਨਾਂ ਦਾ ਸ਼ਾਹੀ ਸਵਾਗਤ

punjabusernewssite

ਹਰਸਿਮਰਤ ਦਾ ਦਾਅਵਾ: ਉਹ ਵਾਲਾ ਪ੍ਰਤੀਨਿਧ ਚੁਣੋ ਜੋ ਸੰਸਦ ਵਿਚ ਤੁਹਾਡੇ ਹੱਕਾਂ ਦੀ ਰਾਖੀ ਕਰ ਸਕੇ

punjabusernewssite