Amritsar News: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਗਾਇਬ ਹੋਣ ਦੇ ਮਾਮਲੇ ਵਿਚ ਪੰਜਾਬ ਪੁਲਿਸ ਵੱਲੋਂ ਐਫ ਆਈ ਆਰ ਦਰਜ ਕੀਤੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਹੈ ਕਿ ਹੁਣ ਆਸ ਹੈ ਕਿ ਇਸ ਮਾਮਲੇ ਵਿਚ ਇਨਸਾਫ ਮਿਲੇਗਾ। ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਰ ਹਰ ਇਕ ਦਾ ਗੁਰੂ ਹੈ ਤੇ ਇਸ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੀਤੇ ਕਾਰਜ ਦਾ ਉਹ ਸਵਾਗਤ ਕਰਦੇ ਹਨ।
ਇਹ ਵੀ ਪੜ੍ਹੋ Congress ਨਾਲ ਨਰਾਜ਼ਗੀ ਦੌਰਾਨ ਨਵਜੋਤ ਕੌਰ ਸਿੱਧੂ ਵੱਲੋਂ ਭਾਜਪਾ ਆਗੂ ਦੀਆਂ ਤਾਰੀਫ਼ਾਂ ਦੀ ਚਰਚਾ!
ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਹੋਈ ਕਾਨੂੰਨੀ ਕਾਰਵਾਈ ’ਤੇ ਸਮੁੱਚੇ ਪੰਥ ਨੂੰ ਤੱਸਲੀ ਹੋਈ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਪੰਜ ਸਾਲ ਤੋਂ ਸੰਗਤ ਕਾਰਵਾਈ ਦੀ ਉਡੀਕ ਕਰ ਰਹੀ ਸੀ ਤੇ ਹੁਣ ਕਾਰਵਾਈ ਹੋਣ ਨਾਲ ਪੰਥ ਦੇ ਹਿਰਦੇ ਠਾਰੇ ਗਏ ਹਨ। ਉਹਨਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਚੋਣਾਂ ਵਿਚ ਸਰਨਾ ਭਰਾਵਾਂ ਨੇ ਪਹਿਲਾਂ 328 ਸਰੂਪਾਂ ਦੇ ਲਾਪਤਾ ਹੋਣ ਦਾ ਮੁੱਦਾ ਬਣਾਇਆ ਸੀ ਪਰ ਅੱਜ ਪੰਜਾਬ ਪੁਲਿਸ ਵੱਲੋਂ ਐਫ ਆਈ ਆਰ ਦਰਜ ਕਰਨ ਦੇ ਬਾਅਦ ਉਹਨਾਂ ਚੁੱਪੀ ਧਾਰ ਲਈ ਹੈ ਜਿਸ ਤੋਂ ਸਾਬਤ ਹੋ ਗਿਆ ਹੈ ਕਿ ਉਹ ਸਿਰਫ ਸਿਆਸੀ ਰਾਜਨੀਤੀ ਕਰਦੇ ਹਨ। ਉਹਨਾਂ ਕਿਹਾ ਕਿ ਸਰਨਾ ਭਰਾਵਾਂ ਨੂੰ ਹੁਣ ਮਾਮਲੇ ’ਤੇ ਚੁੱਪੀ ਤੋੜਨੀ ਚਾਹੀਦੀ ਹੈ।
ਇਹ ਵੀ ਪੜ੍ਹੋ ਸ਼ਹੀਦੀ ਦਿਹਾੜੇ ਮੌਕੇ ਪ੍ਰਵਾਰ ਸਮੇਤ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ
ਉਹਨਾਂ ਕਿਹਾ ਕਿ ਅੱਜ ਅਕਾਲੀ ਦਲ ਬਹੁਤ ਵੱਡੇ ਕਟਹਿਰੇ ਵਿਚ ਖੜ੍ਹਾ ਹੋ ਚੁੱਕਾ ਹੈ ਜਿਸਦਾ ਜਵਾਬ ਸਰਨਾ ਭਰਾਵਾਂ ਕੋਲ ਨਹੀਂ ਹੈ। ਉਹਨਾਂ ਇਹ ਵੀ ਕਿਹਾ ਕਿ ਪੰਜ ਸਾਲ ਤੋਂ ਵੱਖ-ਵੱਖ ਸਿੱਖ ਜਥੇਬੰਦੀਆਂ 328 ਸਰੂਪ ਲਾਪਤਾ ਹੋਣ ਦੇ ਮਾਮਲੇ ’ਤੇ ਧਰਨੇ ਦੇ ਰਹੀਆਂ ਸਨ ਪਰ ਹੁਣ ਜਦੋਂ ਐਫ ਆਈ ਆਰ ਦਰਜ ਹੋ ਗਈ ਹੈ ਤਾਂ ਸਾਰੀਆਂ ਜਥੇਬੰਦੀਆਂ ਦੇ ਮਨਾਂ ਵਿਚ ਵੱਡ ਧਰਵਾਸ ਹੈ। ਉਹਨਾਂ ਕਿਹਾ ਕਿ ਉਹ ਸਮਝਦੇ ਹਨ ਕਿ ਇਸ ਮਾਮਲੇ ਵਿਚ ਪਿਛਲੇ ਪੰਜ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਕਾਰਵਾਈ ਤੋਂ ਟੱਲਦੀ ਆ ਰਹੀ ਸੀ ਤੇ ਹੁਣ ਜਾ ਕੇ ਐਫ ਆਈ ਆਰ ਦਰਜ ਹੋਣ ਨਾਲ ਕੇਸ ਵਿਚ ਨਿਆਂ ਹੋਣ ਦੀ ਆਸ ਬੱਝੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।







