Monday, February 2, 2026

10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਦਾ ਮਾਮਲਾ:ਪੰਜਾਬ ਪੁਲਿਸ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਗ੍ਰਿਫ਼ਤਾਰ

Date:

spot_img

👉3 ਕਿਲੋ ਹੈਰੋਇਨ ਦੀ ਹੋਰ ਬਰਾਮਦਗੀ ਨਾਲ, ਇਸ ਮਾਮਲੇ ਵਿੱਚ ਕੁੱਲ ਬਰਾਮਦਗੀ 13 ਕਿਲੋਗ੍ਰਾਮ ਤੱਕ ਪਹੁੰਚੀ: ਡੀਜੀਪੀ ਗੌਰਵ ਯਾਦਵ
Amritsar News:ਪੰਜਾਬ ਪੁਲਿਸ ਵੱਲੋਂ 10 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਵੱਲੋਂ 3 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਹੋਰ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨਾਲ ਇਸ ਮਾਮਲੇ ਵਿੱਚ ਕੁੱਲ ਬਰਾਮਦੀ 13 ਕਿਲੋਗ੍ਰਾਮ ਹੋ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਮੇਨ ਬਾਜ਼ਾਰ, ਅਟਾਰੀ, ਅੰਮ੍ਰਿਤਸਰ ਵਜੋਂ ਹੋਈ ਹੈ। ਇਹ ਸਫ਼ਲਤਾ ਪੰਜਾਬ ਪੁਲਿਸ ਵੱਲੋਂ 10 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਹਰਮਨਦੀਪ ਸਿੰਘ ਵਾਸੀ ਪਿੰਡ ਘੁੰਮਣਪੁਰਾ, ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਇੱਕ ਦਿਨ ਬਾਅਦ ਪ੍ਰਾਪਤ ਹੋਈ ਹੈ।

ਇਹ ਵੀ ਪੜ੍ਹੋ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਗੌੜਾ ਸਹਾਇਕ ਕਿਰਤ ਕਮਿਸ਼ਨਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਦੱਸਣਯੋਗ ਹੈ ਕਿ ਇਹ ਨਸ਼ਾ ਤਸਕਰ ਲਗਾਤਾਰ ਪਾਕਿਸਤਾਨ ਅਧਾਰਿਤ ਤਸਕਰ ਚਾਚਾ ਬਾਵਾ ਜੋ ਡਰੋਨ ਰਾਹੀਂ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਭੇਜ ਰਿਹਾ ਸੀ, ਦੇ ਸੰਪਰਕ ਵਿੱਚ ਸੀ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹਰਮਨਦੀਪ ਦੇ ਖੁਲਾਸੇ ਜਿਸ ਵਿੱਚ ਉਸਨੇ ਦੱਸਿਆ ਸੀ ਕਿ ਉਸ ਨੇ ਸੋਮਵਾਰ ਨੂੰ 3 ਕਿਲੋ ਹੈਰੋਇਨ – ਜੋ ਪਾਕਿਸਤਾਨ ਤੋਂ ਹਾਲ ਹੀ ਵਿੱਚ ਤਸਕਰੀ ਕੀਤੀ ਗਈ ਖੇਪ ਦਾ ਹਿੱਸਾ ਸੀ – ਆਪਣੇ ਸਾਥੀ ਲਵਪ੍ਰੀਤ ਸਿੰਘ ਨੂੰ ਸੌਂਪੀ ਸੀ, ਉਪਰੰਤ ਪੁਲਿਸ ਟੀਮਾਂ ਨੇ ਲਵਪ੍ਰੀਤ ਸਿੰਘ ਨੂੰ ਵੀ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ।ਉਨ੍ਹਾਂ ਕਿਹਾ ਕਿ ਮੁਲਜ਼ਮ ਲਵਪ੍ਰੀਤ ਦਾ ਪਤਾ ਲਗਾਉਣ ਲਈ ਸੀਆਈ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਟੀਮ ਬਣਾਈ ਗਈ ਅਤੇ ਟੀਮ ਨੇ ਉਸ ਨੂੰ ਅੰਮ੍ਰਿਤਸਰ ਦੇ ਅੰਮ੍ਰਿਤਸਰ-ਅਟਾਰੀ ਜੀਟੀ ਰੋਡ ‘ਤੇ ਸਥਿਤ ਬੱਸ ਸਟਾਪ ਖਾਸਾ ਤੋਂ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ CIA ਸਟਾਫ ਮੋਗਾ ਵੱਲੋ 5 ਨਜਾਇਜ ਅਸਲਿਆਂ ਸਮੇਤ 2 ਵਿਅਕਤੀ ਕਾਬੂ 

ਉਨ੍ਹਾਂ ਅੱਗੇ ਦੱਸਿਆ ਕਿ ਤਲਾਸ਼ੀ ਦੌਰਾਨ, ਪੁਲਿਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ।ਡੀਜੀਪੀ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਹੈਰੋਇਨ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ ਇੱਕ ਵੱਡੀ ਖੇਪ ਦਾ ਹਿੱਸਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਨਸ਼ਾ ਤਸਕਰੀ ਰੈਕੇਟ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।ਇਸ ਸਬੰਧੀ ਐਫਆਈਆਰ ਨੰਬਰ 8 ਮਿਤੀ 18.02.2025 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਪਹਿਲਾਂ ਹੀ ਮਾਮਲਾ ਦਰਜ ਕੀਤਾ ਜਾ ਚੁੱਕਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ਦੇ ਸਾਬਕਾ ਕੌਂਸਲਰ ਵਿਰੁਧ ਧੋਖਾਧੜੀ ਦਾ ਪਰਚਾ ਦਰਜ਼, ਜਾਣੋਂ ਮਾਮਲਾ

Bathinda News: Bathinda ਦੇ ਥਾਣਾ ਸਿਵਲ ਲਾਈਨ ਦੀ ਪੁਲਿਸ...

ਕੰਪਿਊਟਰ ਅਧਿਆਪਕਾਂ ਵੱਲੋਂ ਗੈਰ-ਵਿੱਦਿਅਕ ਡਿਊਟੀਆਂ ਦਾ ਵਿਰੋਧ; ਭਲਕੇ ਡੀ.ਸੀ. ਬਠਿੰਡਾ ਨੂੰ ਸੌਂਪਣਗੇ ਮੰਗ ਪੱਤਰ

Bathinda News:ਅੱਜ ਬਠਿੰਡਾ ਵਿਖੇ ਜ਼ਿਲ੍ਹੇ ਦੀਆਂ ਸਮੂਹ ਕੰਪਿਊਟਰ ਅਧਿਆਪਕ...