ਪਟਿਆਲਾ, 5 ਮਈ: ਬੀਤੇ ਕੱਲ ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦੇ ਹਲਕਾ ਘਨੌਰ ’ਚ ਚੋਣ ਪ੍ਰਚਾਰ ਦੌਰਾਨ ਵਿਰੋਧ ਕਰਨ ਮੌਕੇ ਇੱਕ ਕਿਸਾਨ ਦੀ ਹੋਈ ਮੌਤ ਦੇ ਮਾਮਲੇ ਵਿਚ ਆਖ਼ਰਕਾਰ ਪਟਿਆਲਾ ਪੁਲਿਸ ਨੇ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰਾ ਵਿਰੁਧ ਪਰਚਾ ਦਰਜ਼ ਕਰ ਲਿਆ ਹੈ। ਬੀਤੇ ਕੱਲ ਕਿਸਾਨ ਦੀ ਮੌਤ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਇਸ ਘਟਨਾ ਦੇ ਲਈ ਉਕਤ ਭਾਜਪਾ ਆਗੂ ਨੂੰ ਜਿੰਮੇਵਾਰ ਠਹਿਰਾਉਂਦਿਆਂ ਪਰਚਾ ਦਰਜ਼ ਕਰਵਾਉਣ ਦੀ ਮੰਗ ਪੂਰੀ ਹੋਣ ਤੱਕ ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਕਰਨ ਤੋਂ ਇੰਨਕਾਰ ਕਰ ਦਿੱਤਾ ਸੀ।
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ
ਇਸ ਮਾਮਲੇ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਲਈ ਸਥਿਤੀ ਕਾਫ਼ੀ ਔਖੀ ਹੋ ਗਈ ਸੀ। ਅਖ਼ੀਰ ਕਾਫ਼ੀ ਲੰਮੀ ਵਿਚਾਰ ਚਰਚਾ ਤੋਂ ਬਾਅਦ ਖੇੜੀ ਗੰਡਿਆਂ ਪੁਲਿਸ ਨੇ ਹਰਵਿੰਦਰ ਸਿੰਘ ਹਰਪਾਲਪੁਰਾ ਵਿਰੁਧ ਆਈ.ਪੀ.ਸੀ ਦੀ ਧਾਰਾ 304 ਦੇ ਤਹਿਤ ਪਰਚਾ ਦਰਜ਼ ਕਰ ਲਿਆ ਹੈ। ਹਾਲਾਂਕਿ ਹਰਪਾਲਪੁਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਵਿਰੁਧ ਝੂਠਾ ਤੇ ਨਜਾਇਜ਼ ਪਰਚਾ ਦਰਜ਼ ਕੀਤਾ ਗਿਆ ਹੈ। ਦਸਣਾ ਬਣਦਾ ਹੈ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਦੇ ਬਾਰਡਰਾਂ ’ਤੇ ਕੰਧਾਂ ਕੱਢ ਕੇ ਰੋਕਣ ਦੇ ਵਿਰੋਧ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਤੇ ਉਮੀਦਵਾਰਾਂ ਦਾ ਪਿੰਡਾਂ ’ਚ ਆਉਣ ’ਤੇ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਹੈ।
ਸ਼੍ਰੋਮਣੀ ਕਮੇਟੀ ‘ਚ ਲੱਗੇ ਮੈਨੇਜਰ, ਸਕੱਤਰਾਂ ਦੇ ਹੋਣ ਡੋਪ ਟੈਸਟ: ਤਲਬੀਰ ਸਿੰਘ ਗਿੱਲ
ਜਿਸਦੇ ਚੱਲਦੇ ਕਿਸਾਨਾਂ ਵੱਲੋਂ ਵੱਡੀ ਪੱਧਰ ’ਤੇ ਭਾਜਪਾ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਤੇ ਇਸ ਦੌਰਾਨ ਕਈ ਵਾਰ ਸਥਿਤੀ ਤਨਾਅਪੂਰਨ ਵੀ ਹੋਈ ਹੈ। ਇਸੇ ਕੜੀ ਦੇ ਤਹਿਤ ਹੀ ਬੀਤੇ ਕੱਲ ਜਦ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਹਲਕਾ ਘਨੌਰ ਦੇ ਚੋਣ ਪ੍ਰਚਾਰ ’ਤੇ ਨਿਕਲੇ ਹੋਏ ਸਨ ਤੇ ਉਨ੍ਹਾਂ ਦੇ ਨਾਲ ਹੀ ਹਰਵਿੰਦਰ ਸਿੰਘ ਹਰਪਾਲਪੁਰ ਵੀ ਮੌਜੂਦ ਸਨ। ਇਸ ਦੌਰਾਨ ਕਿਸਾਨਾਂ ਵੱਲੋਂ ਪਿੰਡ-ਪਿੰਡ ਪ੍ਰਨੀਤ ਕੌਰ ਦਾ ਵਿਰੋਧ ਕੀਤਾ ਜਾ ਰਿਹਾ ਸੀ ਤੇ ਘਟਨਾ ਵਾਲੀ ਥਾਂ ਕਿਸਾਨ ਪ੍ਰਨੀਤ ਕੌਰ ਦੀ ਗੱਡੀ ਦੇ ਮੂਹਰੇ ਪੈ ਗਏ ਸਨ ਤੇ ਇਸ ਦੌਰਾਨ ਵਿਵਾਦ ਵਧ ਗਿਆ ਸੀ ਤੇ ਇੱਕ ਕਿਸਾਨ ਸੁਰਿੰਦਰਪਾਲ ਸਿੰਘ ਆਕੜੀ ਦੀ ਮੌਤ ਹੋ ਗਈ ਸੀ। ਹਰਵਿੰਦਰ ਸਿੰਘ ਹਰਪਾਲਪੁਰਾ ਕਰੀਬ ਇੱਕ ਮਹੀਨਾ ਪਹਿਲਾਂ ਹੀ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ।