ਫ਼ਾਜਲਿਕਾ, 30 ਮਾਰਚ: ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਵਿਧਾਇਕਾਂ ਨੂੰ ਖ਼ਰੀਦੋ-ਫ਼ਰੌਖਤ ਦੇ ਚੱਲ ਰਹੇ ਵਿਵਾਦ ’ਚ ਹੁਣ ਆਖ਼ਰਕਾਰ ਇੱਕ ਆਪ ਵਿਧਾਇਕ ਦੀ ਸਿਕਾਇਤ ’ਤੇ ਪੁਲਿਸ ਨੇ ਪਰਚਾ ਦਰਜ਼ ਕਰ ਲਿਆ ਹੈ। ਇਸ ਸਬੰਧ ਵਿਚ ਆਮ ਆਦਮੀ ਪਾਰਟੀ ਦੇ ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਨੇ ਸਿਕਾਇਤ ਦਿੱਤੀ ਸੀ। ਜਿਸਦੇ ਵਿਚ ਉਸਨੇ ਦਾਅਵਾ ਕੀਤਾ ਹੈ ਕਿ ਭਾਜਪਾ ਵਿੱਚ ਸ਼ਾਮਲ ਹੋਣ ਲਈ ਪਿਛਲੇ ਕੁੱਝ ਦਿਨਾਂ ਤੋਂ ਵਿਦੇਸ਼ੀ ਨੰਬਰ ਤੋਂ ਫੋਨ ਆ ਰਹੇ ਹਨ।
ਭਾਜਪਾ ਵੱਲੋਂ ਰਾਜਨਾਥ ਸਿੰਘ ਦੀ ਅਗਵਾਈ ਹੇਠ ਚੋਣ ਮਨੋਰਥ ਪੱਤਰ ਕਮੇਟੀ ਦਾ ਗਠਨ
ਜਿਸਦੇ ਵਿਚ ਉਸਨੂੰ ਭਾਜਪਾ ਜੁਆਇੰਨ ਕਰਨ ਬਦਲੇ 25 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਸਬੰਧ ਵਿਚ ਉਨ੍ਹਾਂ ਸੇਵਕ ਸਿੰਘ ਨਾਂ ਦੇ ਵਿਅਕਤੀ ਵੱਲੋਂ ਕਰਨ ਬਾਰੇ ਦਸਿਆ ਗਿਆ ਹੈ। ਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਵਿਧਾਇਕ ਜਗਦੀਪ ਸਿੰਘ ਗੋਲਡੀ ਕੰਬੋਜ ਦੀ ਸ਼ਿਕਾਇਤ ’ਤੇ ਥਾਣਾ ਜਲਾਲਾਬਾਦ ਸਿਟੀ ਵਿਚ ਸੇਵਕ ਸਿੰਘ ਵਿਰੁਧ ਭ੍ਰਿਸਟਾਚਾਰ ਰੋਕੂ ਐਕਟ ਤਹਿਤ ਧਾਰਾ 7,12 ਤੋਂ ਇਲਾਵਾ ਧਮਕੀਆਂ ਦੇਣ ਦੇ ਦੋਸ਼ਾਂ ਹੇਠ 506 ਅਤੇ ਸ਼ਾਜਸ ਰਚਣ ਦੇ ਦੋਸਾਂ ਹੇਠ 120 ਬੀ ਆਈ.ਪੀ.ਸੀ ਤਹਿਤ ਪਰਚਾ ਦਰਜ਼ ਕੀਤਾ ਗਿਆ ਹੈ।
Share the post "ਮਾਮਲਾ ਵਿਧਾਇਕਾਂ ਦੀ ਖ਼ਰੀਦੋ-ਫ਼ਰੌਖਤ ਦਾ: ਆਪ ਵਿਧਾਇਕ ਦੀ ਸਿਕਾਇਤ ’ਤੇ ਪਰਚਾ ਦਰਜ਼"