Bathinda News: ਇੱਕ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਦੀ ਪਿਛਲੇ ਦੋ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਦੇ ਮਾਮਲੇ ਵਿੱਚ ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅਕੈਡਮੀ ਦੇ ਮਾਲਕ ਵਿਰੁੱਧ ਪਰਚਾ ਦਰਜ਼ ਕਰ ਲਿਆ ਹੈ। ਇਸ ਸਬੰਧ ਵਿੱਚ ਪੀੜਤ ਨੌਜਵਾਨ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਸੀ। ਜਿਸਤੋਂ ਬਾਅਦ ਨਥਾਣਾ ਥਾਣੇ ਅੰਦਰ ਪ੍ਰਭਦੀਪ ਪੁੱਤਰ ਤਰਲੋਕਾ ਵਾਸੀ ਫਗਵਾੜਾ ਜਿਲ੍ਹਾ ਕਪੂਰਥਲਾ ਦੇ ਬਿਆਨਾਂ ਉਪਰ ਗੁਰਜੰਟ ਸਿੰਘ ਵਾਸੀ ਬੁਰਜ ਕਾਹਨ ਸਿੰਘ ਵਾਲਾ ਵਿਰੁੱਧ BNS ਦੀ ਧਾਰਾ 115(2), 351(2), 126(2) ਤਹਿਤ ਇਹ ਕਾਰਵਾਈ ਹੋਈ ਹੈ। ਥਾਣਾ ਨਥਾਣਾ ਦੇ ਮੁਖੀ ਇੰਸਪੈਕਟਰ ਹਰਜੀਵਨ ਸਿੰਘ ਨੇ ਪੁਸ਼ਟੀ ਕਰਦਿਆ ਦੱਸਿਆ ਕਿ ਜਲਦੀ ਹੀ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਦੱਸਣਾ ਬਣਦਾ ਹੈ ਕਿ ਮੁਲਜ਼ਮ ਦੇ ਵੱਲੋਂ ਵੱਖ-ਵੱਖ ਭਰਤੀਆਂ ਦੀ ਟਰੇਨਿੰਗ ਦੇਣ ਲਈ ਮੈਜ਼ ਅਕਾਲ ਫਿਜੀਕਲ ਅਕੈਡਮੀ ਭੁੱਚੋ ਮੰਡੀ ਦੇ ਨਾਂ ‘ਤੇ ਇਹ ਅਕੈਡਮੀ ਚਲਾਈ ਜਾ ਰਹੀ ਹੈ। ਇਸੇ ਅਕੈਡਮੀ ਵਿੱਚ ਟ੍ਰੇਨਿੰਗ ਲੈ ਰਹੇ ਪੀੜਤ ਨੌਜਵਾਨ ਦੀ ਇੱਕ ਕਥਿਤ ਸਿਕਾਇਤ ਉਪਰ ਮੁਲਜ਼ਮ ਨੇ ਡੰਡੇ ਨਾਲ ਕੁੱਟਮਾਰ ਕੀਤੀ, ਜਿਹੜੀ ਇੱਥੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ, ਦੋ ਕਿ ਬਾਅਦ ਵਿੱਚ ਕਿਸੇ ਨੇ ਵਾਇਰਲ ਕਰ ਦਿੱਤੀ। ਇਸ ਬੇਰਹਿਮੀ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਆਮ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਕਤ ਅਕੈਡਮੀ ਨੂੰ ਚਲਾਉਣ ਅਤੇ ਇਸਦੇ ਲਈ ਜ਼ਰੂਰੀ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਜਾਵੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



