Thursday, April 16, 2026
spot_img
spot_img

Big News: ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਦੋ ਕੈਦੀਆਂ ਵਿਰੁੱਧ ਮੁਕੱਦਮਾ ਦਰਜ

Date:

spot_img

Hoshiarpur News: ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸਮੇਤ ਪੰਜ ਜੇਲ੍ਹ ਅਧਿਕਾਰੀਆਂ ਅਤੇ ਇਸੇ ਜੇਲ੍ਹ ਦੇ ਦੋ ਕੈਦੀਆਂ ਵਿਰੁੱਧ ਨਸ਼ਾ ਤਸਕਰੀ ਅਤੇ ਅਪਰਾਧਿਕ ਸਾਜ਼ਿਸ਼ ਦੇ ਦੋਸ਼ਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ।ਇਹ ਕਾਰਵਾਈ, ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਜੇਲ੍ਹਾਂ ਤੋਂ ਪ੍ਰਾਪਤ ਰਿਪੋਰਟ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ,ਜਿਸ ਵਿੱਚ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਬੰਦ ਨਸ਼ਾ ਤਸਕਰਾਂ ਦੀ ਨਸ਼ਿਆਂ ਦੀ ਤਸਕਰੀ ਕਰਨ ਵਿੱਚ ਮਦਦ ਕਰਨ ਲਈ ਕੁਝ ਜੇਲ੍ਹ ਅਧਿਕਾਰੀਆਂ ਅਤੇ ਕੈਦੀਆਂ ਦੀ ਮਿਲੀਭੁਗਤ ਦੇ ਖੁਲਾਸੇ ਹੋੲ ਸਨ ।

ਇਹ ਵੀ ਪੜ੍ਹੋ ਘੋਰ ਕਲਯੁੱਗ; 5 ਮਰਲਿਆਂ ਪਿੱਛੇ ‘ਕੁੱਖੋ’ ਜੰਮੇ ਪੁੱਤ ਨੇ ਪਤਨੀ ਤੇ ਪੁੱਤ ਨਾਲ ਮਿਲਕੇ ‘ਮਾਂ’ ਮਾਰਤੀ

ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏ.ਐਨ.ਟੀ.ਐਫ. ਨੀਲਭ ਕਿਸ਼ੋਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੌਰਾਨ ਜੇਲ੍ਹ ਦੇ ਅੰਦਰ ਇੱਕ ਸੰਗਠਿਤ ਨਸ਼ਾ ਤਸਕਰੀ ਕਾਰਵਾਈ ਦੀ ਜਾਂਚ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਹੈ। ਜਾਂਚ ਤੋਂ ਪਤਾ ਚੱਲਿਆ ਕਿ ਕੈਦੀ ਨਸ਼ਾ ਤਸਕਰੀ ਵਿੱਚ ਸ਼ਾਮਲ ਸਨ, ਜਿਸ ਨੂੰ ਕੁਝ ਭ੍ਰਿਸ਼ਟ ਜੇਲ੍ਹ ਅਧਿਕਾਰੀਆਂ ਦੀ ਇਮਦਾਦ ਸੀ। ਬੇਨਿਯਮੀਆਂ ਕਰਨ ਵਾਲੇ ਇਹਨਾਂ ਜੇਲ੍ਹ ਅਧਿਕਾਰੀ ’ਤੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰਕੇ ਗੈਰ-ਕਾਨੂੰਨੀ ਢੰਗ ਨਾਲ ਨਸ਼ੀਲੇ ਪਦਾਰਥਾਂ ਦੇ ਲੈਣ-ਦੇਣ ਵਿੱਚ ਮਦਦ ਕਰਨ ਦਾ ਦੋਸ਼ ਹੈ, ਜਿਸ ਨਾਲ ਜੇਲ੍ਹ ਦੀ ਸੁਰੱਖਿਆ ਅਤੇ ਅਖੰਡਤਾ ਨੂੰ ਬੁਰੀ ਤਰ੍ਹਾਂ ਸੱਟ ਲੱਗੀ ਹੈ ।

ਇਹ ਵੀ ਪੜ੍ਹੋ ‘‘ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵਿਸ਼ੇਸ਼ ਸਫਲਤਾ 

ਏਡੀਜੀਪੀ ਨੇ ਕਿਹਾ ਕਿ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 22, 29 ਅਤੇ 59(2) ਤਹਿਤ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਏਐਨਟੀਐਫ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਨੀਵਾਰ ਸਵੇਰੇ 10 ਵੱਖ-ਵੱਖ ਥਾਵਾਂ ’ਤੇ ਇੱਕੋ ਸਮੇਂ ਤਲਾਸ਼ੀ ਲਈ ਗਈ।ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਅਤੇ ਕਾਰਵਾਈਆਂ ਦੀ ਉਮੀਦ ਹੈ ਕਿਉਂਕਿ ਅਧਿਕਾਰੀ ਤਸਕਰੀ ਦੇ ਇਸ ਗਠਜੋੜ ਦਾ ਪੂਰੀ ਤਰ੍ਹਾਂ ਪਰਦਾਫਾਸ਼ ਕਰਨ ਵਿੱਚ ਲੱਗੇ ਹਨ।ਜਿਕਰਯੋਗ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...