ਬੰਬਾਂ ਵਾਲੇ ਬਿਆਨ ‘ਚ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਪਰਚਾ ਦਰਜ!

0
340
+1
ਅੱਜ ਪੁਲਿਸ ਪੁੱਛਗਿੱਛ ਲਈ ਜਾਰੀ ਕਰ ਸਕਦੀ ਹੈ ਸੰਮਨ
Chandigarh News: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਬੰਬਾਂ ਵਾਲੇ ਬਿਆਨ ਦੇ ਕੇ ਕਸੂਤੇ ਫਸ ਗਏ ਹਨ। ਮਾਮਲਾ ਭੱਖਣ ਤੋਂ ਬਾਅਦ ਪੰਜਾਬ ਪੁਲਿਸ ਨੇ ਉਹਨਾਂ ਵਿਰੁੱਧ ਮੁਹਾਲੀ ਸਥਿਤ ਸਾਈਬਰ ਕ੍ਰਾਈਮ ਥਾਣੇ ਵਿਚ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ।
ਕਾਊਂਟਰ ਇੰਟੈਲੀਜੈਂਸ ਵਿੰਗ ਵੱਲੋਂ ਦਰਜ ਕਰਾਏ ਪਰਚੇ ਵਿੱਚ ਸ: ਬਾਜਵਾ ਉਪਰ ਦੇਸ਼ ਦੀ ਅਖੰਡਤਾ ਅਤੇ ਏਕਤਾ ਨੂੰ ਖ਼ਤਰੇ ‘ਚ ਪਾਉਣ ਵਾਲੀ ਝੂਠੀ ਜਾਣਕਾਰੀ ਫਲਾਉਣ ਦਾ ਦੋਸ਼ ਲਗਾਇਆ ਗਿਆ ਹੈ।
ਸੂਚਨਾ ਮੁਤਾਬਕ ਪੰਜਾਬ ਪੁਲਿਸ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਇਸ ਕੇਸ ਵਿੱਚ ਪੁਛਗਿਛ ਲਈ ਅੱਜ ਦੁਪਹਿਰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ, ਹਾਲਾਂਕਿ ਪੁਲਿਸ ਅਧਿਕਾਰੀਆਂ ਨੇ ਇਸ ਦੀ ਅਧਿਕਾਰ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ।
ਦੱਸਣਾ ਬਣਦਾ ਹੈ ਕਿ ਬੀਤੇ ਕੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਤੋਂ ਬਾਅਦ ਕਾਊਂਟਰ ਇੰਟੈਲੀਜੈਂਸ ਵਿੰਗ ਦੇ ਏਆਈਜੀ ਰਵਜੋਤ ਕੌਰ ਗਰੇਵਾਲ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਬਾਜਵਾ ਦੇ ਘਰ ਜਾ ਕੇ ਪੁੱਛਗਿੱਛ ਕੀਤੀ ਗਈ ਸੀ ਅਤੇ ਬਾਅਦ ਦੇ ਵਿੱਚ ਇਸ ਟੀਮ ਦੇ ਮੁਖੀ ਨੇ ਦੋਸ਼ ਲਾਇਆ ਸੀ ਪਿਛਲੀ ਬਾਜਵਾ ਨੇ ਉਹਨਾਂ ਨੂੰ ਸਹਿਯੋਗ ਨਹੀਂ ਕੀਤਾ ਹੈ।
ਦੁਜੇ ਪਾਸੇ, ਪ੍ਰਤਾਪ ਸਿੰਘ ਬਾਜਵਾ ਵੀ ਆਪਣੇ ਬਿਆਨ ‘ਤੇ ਕਾਇਮ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਪਣੀ ਜਾਣਕਾਰੀ ਦਾ ਸਰੋਤ ਸਾਂਝਾ ਨਹੀਂ ਕਰਨਗੇ। ਜਿਸਤੋਂ ਬਾਅਦ ਬਾਜਵਾ ਵਿਰੁੱਧ ਮੁਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਥਾਣੇ ਵਿੱਚ ਬੀਐਨਐਸ ਦੀ ਧਾਰਾ 197 (1) (ਡੀ) ਅਤੇ 353 (2) ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ।
ਇਹ ਮਾਮਲਾ, ਭਾਰਤ ਦੀ ਸੁਰੱਖਿਆ, ਏਕਤਾ ਅਤੇ ਅਖੰਡਤਾ ਲਈ ਨੁਕਸਾਨਦੇਹ ਝੂਠੀ ਅਤੇ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਲਈ ਧਾਰਾ 197 (1) (ਡੀ) ਅਤੇ ਵੱਖ-ਵੱਖ ਭਾਈਚਾਰਿਆਂ ਵਿਚਕਾਰ ਦੁਸ਼ਮਣੀ ਪੈਦਾ ਕਰਨ ਦੇ ਇਰਾਦੇ ਨਾਲ ਗਲਤ ਜਾਣਕਾਰੀ ਫੈਲਾਉਣ ਲਈ ਧਾਰਾ 353 (2) ਅਧੀਨ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਨਿੱਜੀ ਚੈਨਲ ਨਾਲ ਕੀਤੀ ਇੰਟਰਵਿਊ ਵਿੱਚ ਦਾਅਵਾ ਕੀਤਾ ਸੀ ਕਿ ਉਸ ਨੂੰ ਜਾਣਕਾਰੀ ਮਿਲੀ ਹੈ ਕਿ ਪੰਜਾਬ ਦੇ ਵਿੱਚ ਪਾਕਿਸਤਾਨ ਵੱਲੋਂ 50 ਗਰਨੇਡ ਭੇਜੇ ਗਏ ਹਨ, ਜਿਸ ਦੇ ਵਿੱਚੋਂ 18 ਚੱਲ ਗਏ ਹਨ ਅਤੇ 32 ਹਾਲੇ ਚੱਲਣੇ ਬਾਕੀ ਹਨ।
ਬਾਜਵਾ ਦੇ ਇਸ ਬਿਆਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰ ਕੇ ਇੰਨਾਂ 32 ਬੰਬਾਂ ਦੀ ਨਿਸ਼ਾਨਦੇਹੀ ਕਰਵਾਉਣ ਲਈ ਕਿਹਾ ਸੀ।
+1

LEAVE A REPLY

Please enter your comment!
Please enter your name here