ਬਠਿੰਡਾ, 8 ਦਸੰਬਰ : ਡਿਪਟੀ ਕਮਿਸਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਤੇ ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਹੁਕਮਾਂ ਤਹਿਤ ਸਕੂਲੀ ਬੱਚਿਆਂ ਨੂੰ ਬੱਚਿਆਂ ਨਾਲ ਸਬੰਧਤ ਐਕਟ/ਕਾਨੂੰਨਾਂ ਬਾਰੇ ਜਾਗਰੂਕ ਕਰਨ ਸਬੰਧੀ ਕਰਵਾਏ ਗਏ ਸਲੋਗਨ ਰਾਇਟਿੰਗ ਕੰਪੀਟਿਸ਼ਨ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵੱਲੋਂ ਨਕਦ ਇਨਾਮ ਦਿੱਤੇ ਗਏ।ਇਸ ਮੌਕੇ ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਬਠਿੰਡਾ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਬਾਲ ਭਿਖਸ਼ਾ ਸਬੰਧੀ ਸਮੂਹ ਸਰਕਾਰੀ ਸੈਕੰਡਰੀ ਸਕੂਲਾਂ ਵਿੱਚ ਸਲੋਗਨ ਰਾਇਟਿੰਗ ਕੰਪੀਟਿਸ਼ਨ ਕਰਵਾਏ ਗਏ ਸਨ ਅਤੇ ਇਨ੍ਹਾਂ ਵਿੱਚ ਜੇਤੂਆਂ ਨੂੰ ਨਕਦ ਇਨਾਮ ਤਕਸੀਮ ਕੀਤੇ ਗਏ ਹਨ।
ਲਾਲਚ ਬੁਰੀ ਬਲਾ: ਜਿਹੜੇ ਥਾਣੇ ਦਾ ਸੀ ਮੁਖੀ, ਉਸੇ ਥਾਣੇ ਦਾ ਬਣਿਆ ਹਵਾਲਾਤੀ
ਇਸ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੈਡਮ ਰਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪਹਿਲੇ ਸਥਾਨ ਤੇ ਰਹਿਣ ਵਾਲੀ ਸਰਕਾਰੀ ਹਾਈ ਸਕੂਲ ਲਹਿਰਾ ਬੇਗਾ ਦੀ 10ਵੀਂ ਜਮਾਤ ਦੀ ਵਿਦਿਆਰਥਣ ਪਵਿੱਤਰ ਕੌਰ ਨੂੰ 5100 ਰੁਪਏ ਦਾ ਨਗਦ ਇਨਾਮ, ਦੂਜੇ ਸਥਾਨ ਤੇ ਰਹਿਣ ਵਾਲੀ ਸਰਕਾਰੀ ਹਾਈ ਸਕੂਲ ਗੋਨਿਆਣਾ ਖੁਰਦ ਦੀ ਵਿਦਿਆਰਥਣ ਕੁਲਦੀਪ ਕੌਰ ਨੂੰ 3100 ਰੁਪਏ ਅਤੇ ਤੀਜੇ ਸਥਾਨ ਉੱਪਰ ਰਹਿਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭਾਈ ਰੂਪਾ ਦਾ 11ਵੀਂ ਜਮਾਤ ਦੇ ਵਿਦਿਆਰਥੀ ਤੇਜਿੰਦਰ ਸਿੰਘ ਨੂੰ 2100 ਰੁਪਏ ਦਾ ਨਕਦ ਇਨਾਮ ਦਿੱਤਾ ਗਿਆ ਹੈ।ਇਸ ਮੌਕੇ ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਡਰਾਪ ਆਊਟ ਬੱਚਿਆਂ ਨੂੰ ਸਿੱਖਿਆ ਨਾਲ ਵੱਧ ਤੋਂ ਵੱਧ ਜੋੜਿਆ ਜਾਵੇ ਤਾਂ ਜੋ ਬੱਚੇ ਪੜ੍ਹ ਲਿਖ ਸਕਣ ਅਤੇ ਉਨ੍ਹਾਂ ਵੱਲੋਂ ਜੇ.ਜੇ.ਐਕਟ 2021 ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਜੇਕਰ ਕੋਈ ਬੱਚਿਆਂ ਤੋਂ ਬਾਲ ਭਿਖਸ਼ਾ ਕਰਵਾਉਂਦਾ ਹੈ ਤਾਂ ਉਸ ਨੂੰ 5 ਸਾਲ ਤੱਕ ਸਜਾ ਅਤੇ 1 ਲੱਖ ਰੁਪਏ ਦਾ ਜ਼ੁਰਮਾਨਾ ਹੋ ਸਕਦਾ ਹੈ।