WhatsApp Image 2024-06-20 at 13.58.11
WhatsApp Image 2024-06-23 at 07.34.50
web
WhatsApp Image 2024-04-14 at 21.42.31
WhatsApp Image 2024-04-13 at 10.53.44
WhatsApp Image 2024-04-11 at 08.11.54
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਦਾਖ਼ਲੇ ਤੋਂ ਪਹਿਲਾਂ ਸਾਵਧਾਨ: ਪੰਜਾਬ ’ਚ 15 ਸੰਸਥਾਵਾਂ ਹੀ ਖੇਤੀਬਾੜੀ ਸਿੱਖਿਆ ਕੌਂਸਲ ਦੀਆਂ ਸ਼ਰਤਾਂ ਕਰਦੀਆਂ ਹਨ ਪੂਰੀਆਂ

ਕੌਂਸਲ ਨੇ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਵਿੱਚ ਦਾਖ਼ਲਾ ਲੈਣ ਤੋਂ ਸੁਚੇਤ ਕੀਤਾ
ਚੰਡੀਗੜ੍ਹ, 30 ਜੂਨ: ਦਾਖ਼ਲਿਆਂ ਦੇ ਇਸ ਸੀਜ਼ਨ ਦੌਰਾਨ ਵਿਦਿਆਰਥੀਆਂ ਨੂੰ ਗ਼ੈਰ-ਮਾਨਤਾ ਪ੍ਰਾਪਤ ਸੰਸਥਾਵਾਂ ਦੇ ਸ਼ੋਸ਼ਣ ਤੋਂ ਬਚਾਉਣ ਲਈ ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ (ਪੀ.ਐਸ.ਸੀ.ਏ.ਈ.) ਨੇ ਵਿਦਿਆਰਥੀਆਂ ਨੂੰ ਉਨ੍ਹਾਂ ਸੰਸਥਾਵਾਂ ਵਿੱਚ ਦਾਖਲਾ ਲੈਣ ਤੋਂ ਸੁਚੇਤ ਕੀਤਾ ਹੈ ਜੋ ਕੌਂਸਲ ਦੁਆਰਾ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀਆਂ। ਇੱਥੇ ਜਾਰੀ ਇੱਕ ਬਿਆਨ ਵਿਚ ਕੌਂਸਲ ਦੇ ਬੁਲਾਰੇ ਨੇ ਬੀ.ਐਸਸੀ (ਆਨਰਜ਼) ਐਗਰੀਕਲਚਰ ਸਬੰਧੀ ਕੌਂਸਲ ਦੁਆਰਾ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਕਰਦੀਆਂ 15 ਸਿੱਖਿਆ ਸੰਸਥਾਵਾਂ ਦੀ ਸੂਚੀ ਜਾਰੀ ਕਰਦਿਆਂ ਕਿਹਾ ਕਿ ਵਿਦਿਆਰਥੀ ਉਨ੍ਹਾਂ ਖੇਤੀਬਾੜੀ ਸੰਸਥਾਵਾਂ ਵਿੱਚ ਦਾਖਲਾ ਲੈਣ ਤੋਂ ਗੁਰੇਜ਼ ਕਰਨ, ਜਿਨ੍ਹਾਂ ਨੂੰ ਕੌਂਸਲ ਵੱਲੋਂ ਮਾਨਤਾ ਨਹੀਂ ਦਿੱਤੀ ਗਈ। ਪੀ.ਐਸ.ਸੀ.ਏ.ਈ. ਦੀ ਪ੍ਰਵਾਨਗੀ ਤੋਂ ਬਗ਼ੈਰ ਕੋਰਸ ਚਲਾਉਣ ਵਾਲੀਆਂ ਅਜਿਹੀਆਂ ਸੰਸਥਾਵਾਂ ਦੁਆਰਾ ਜਾਰੀ ਕੀਤੀਆਂ ਡਿਗਰੀਆਂ/ਡਿਪਲੋਮੇ/ਸਰਟੀਫਿਕੇਟਾਂ ਨੂੰ ਸੂਬੇ ਦੀਆਂ ਉੱਚ ਵਿਦਿਅਕ ਸੰਸਥਾਵਾਂ ਵਿੱਚ ਦਾਖਲੇ ਅਤੇ ਸਰਕਾਰੀ ਸੇਵਾਵਾਂ ਲਈ ਯੋਗ ਨਹੀਂ ਮੰਨਿਆ ਜਾਵੇਗਾ।

ਬਰਸਾਤੀ ਪਾਣੀ ਦੀ ਨਿਕਾਸੀ ਲਈ ਨਗਰ ਨਿਗਮ ਪ੍ਰਸ਼ਾਸਨ ਕਰੇ ਪੁਖਤਾ ਪ੍ਰਬੰਧ: ਬਬਲੀ ਢਿੱਲੋਂ

ਪੰਜਾਬ ਸਟੇਟ ਕੌਂਸਲ ਫਾਰ ਐਗਰੀਕਲਚਰਲ ਐਜੂਕੇਸ਼ਨ, ਜਿਸ ਦੀ ਅਗਵਾਈ ਵਿਸ਼ੇਸ਼ ਮੁੱਖ ਸਕੱਤਰ (ਖੇਤੀਬਾੜੀ) ਸ੍ਰੀ ਕੇ.ਏ.ਪੀ. ਸਿਨਹਾ ਕਰ ਰਹੇ ਹਨ, ਨੇ ਅੱਗੇ ਦਸਿਆ ਕਿ ਸੰਸਥਾ ਦੇ ਐਕਟ (2017) 2 ਜਨਵਰੀ, 2018 ਨੂੰ ਨੋਟੀਫਾਈ ਕੀਤਾ ਗਿਆ ਸੀ, ਜਿਸ ਉਪਰੰਤ ਖੇਤੀਬਾੜੀ ਸਿੱਖਿਆ ਨਾਲ ਸਬੰਧਤ ਕੋਰਸਾਂ ਦੀ ਪੇਸ਼ਕਸ਼ ਕਰਨ ਵਾਲੀਆਂ ਸਾਰੀਆਂ ਸੰਸਥਾਵਾਂ ਵੱਲੋਂ ਐਕਟ ਦੇ ਲਾਗੂਕਰਨ ਦੀ ਮਿਤੀ ਤੋਂ ਦੋ ਸਾਲਾਂ ਦੇ ਅੰਦਰ-ਅੰਦਰ ਕੌਂਸਲ ਦੀ ਪ੍ਰਵਾਨਗੀ ਲੈਣ ਵਾਸਤੇ ਐਫਲੀਏਸ਼ਨ, ਦਾਖਲੇ, ਪਾਠਕ੍ਰਮ, ਸਟਾਫ਼ ਆਦਿ ਦੇ ਸਬੰਧ ਵਿੱਚ ਕੌਂਸਲ ਨੂੰ 30 ਦਿਨ ਦੇ ਅੰਦਰ ਸਟੇਟਸ ਰਿਪੋਰਟ ਅਤੇ ਛੇ ਮਹੀਨਿਆਂ ਦੇ ਅੰਦਰ ਕੰਪਲਾਇੰਸ ਰਿਪੋਰਟ ਦੇਣਾ ਲਾਜ਼ਮੀ ਸੀ। ਉਨ੍ਹਾਂ ਦਸਿਆ ਕਿ ਕੌਂਸਲ ਤੋਂ ਮਾਨਤਾ ਪ੍ਰਾਪਤੀ ਇਹ ਇਹ ਮਾਪਦੰਡ ਪੂਰੇ ਕਰਨੇ ਜਰੂਰੀ ਹਨ। ਜਿੰਨ੍ਹਾਂ ਦੇ ਵਿਚ ਬੀ.ਐਸਸੀ ਐਗਰੀਕਲਚਰ ਕੋਰਸ ਦੇ 60 ਵਿਦਿਆਰਥੀਆਂ ਦੇ ਬੈਚ ਲਈ ਲਈ 32 ਪ੍ਰੋਫੈਸਰ/ਐਸੋਸੀਏਟ ਪ੍ਰੋਫੈਸਰ/ਸਹਾਇਕ ਪ੍ਰੋਫੈਸਰ, 40 ਏਕੜ ਖੇਤੀਯੋਗ ਜ਼ਮੀਨ (ਮਾਲਕੀ ਜਾਂ 33 ਸਾਲਾਂ ਲਈ ਲੀਜ਼ ਉਤੇ), ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਲੈਬਾਟਰੀਆਂ ਅਤੇ ਨਾਨ-ਟੀਚਿੰਗ ਸਟਾਫ ਹੋਣਾ ਲਾਜ਼ਮੀ ਹੈ। ਕੌਸਲ ਨੇ ਦਸਿਆ ਕਿ ਪੰਜਾਬ ਦੇ ਵਿਚ ਇਸ ਸਮੇਂ ਕੌਂਸਲ ਵੱਲੋਂ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਕਰਦੀਆਂ 15 ਸੰਸਥਾਵਾਂ ਹੇਠ ਲਿਖ਼ੀਆਂ ਹਨ।

ਜਿਲਾ ਬਠਿੰਡਾ ਦੇ ਅਕਾਲੀ ਆਗੂਆਂ ਨੇ ਬਾਦਲ ਪਰਿਵਾਰ ਦੇ ਨਾਲ ਖੜਣ ਦਾ ਕੀਤਾ ਐਲਾਨ

1. ਖਾਲਸਾ ਕਾਲਜ, ਜੀ.ਟੀ. ਰੋਡ, ਅੰਮ੍ਰਿਤਸਰ
2. ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ, ਬਠਿੰਡਾ
3. ਮਾਤਾ ਗੁਜਰੀ ਕਾਲਜ, ਫਤਹਿਗੜ੍ਹ ਸਾਹਿਬ
4. ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ, ਸ੍ਰੀ ਅਨੰਦਪੁਰ ਸਾਹਿਬ
5. ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਪਿੰਡ ਖਿਆਲਾ, ਜਲੰਧਰ
6. ਖਾਲਸਾ ਕਾਲਜ, ਪਟਿਆਲਾ
7. ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ
8. ਭਾਈ ਗੁਰਦਾਸ ਡਿਗਰੀ ਕਾਲਜ, ਸੰਗਰੂਰ
9. ਜੈਨ ਕਾਲਜ ਆਫ ਫਾਰਮੇਸੀ, ਫਾਜ਼ਿਲਕਾ
10. ਡੀ.ਏ.ਵੀ. ਯੂਨੀਵਰਸਿਟੀ, ਜਲੰਧਰ
11. ਆਰ.ਆਈ.ਐਮ.ਟੀ. ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ, ਫਤਿਹਗੜ੍ਹ ਸਾਹਿਬ
12. ਸਵਾਮੀ ਸਰਵਾਨੰਦ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਦੀਨਾਨਗਰ, ਗੁਰਦਾਸਪੁਰ
13. ਬਾਬਾ ਫਰੀਦ ਕਾਲਜ, ਮੁਕਤਸਰ ਰੋਡ, ਬਠਿੰਡਾ
14. ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ, (ਮੋਹਾਲੀ)
15. ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ

 

Related posts

ਐਸ ਓ ਆਈ 24 ਮਾਰਚ ਤੋਂ ਵਿਸ਼ੇਸ਼ ਸਮਾਜਿਕ ਤੇ ਸਿਆਸੀ ਜਾਗਰੂਕਤਾ ਪ੍ਰੋਗਰਾਮ ਸ਼ੁਰੂ ਕਰੇਗੀ: ਗੁਰਪ੍ਰੀਤ ਸਿੰਘ ਰਾਜੂ ਖੰਨਾ

punjabusernewssite

ਪੰਜ ਰਾਜਾਂ ’ਚ ਮਿਲੀ ਕਰਾਰ ਹਾਰ ਤੋਂ ਬਾਅਦ ਨਵਜੋਤ ਸਿੱਧੂ ਸਹਿਤ ਸੂਬਾ ਪ੍ਰਧਾਨਾਂ ਤੋਂ ਮੰਗਿਆ ਅਸਤੀਫ਼ਾ

punjabusernewssite

ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਨੂੰ ਲੈ ਕੇ ’ਆਪ’ ਨੇ ਮੁੜ ਨਿਗਮ ਦਫ਼ਤਰ ਅੱਗੇ ਦਿੱਤਾ ਧਰਨਾ

punjabusernewssite